04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਹਜ਼ੂਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਵਾਪਸ ਪੁੱਜੀ ਸੰਗਤ ਵਲੋਂ ਸਾਬਕਾ ਸੰਸਦੀ ਸਕੱਤਰ ਮੰਨਾ ਦਾ ਸਨਮਾਨ

ਅਜੀਤ ਡੈਸਕ 02-07-2026
ਮੀਆਂਵਿੰਡ, 1 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਵੱਖ-ਵੱਖ ਪਿੰਡਾਂ ਤੋਂ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਗਈ ਸੰਗਤ ਦੇ ਮੁਖੀ ਸਾਬਕਾ ਚੇਅਰਮੈਨ ਮੇਜਰ ਸਿੰਘ ਕਲੇਰ ਅਤੇ ਬਾਬਾ ਜਸਬੀਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਪਿੰਡ ਮੀਆਂਵਿੰਡ ਪਹੁੰਚ ਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤੋਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਸਾਬਕਾ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਮੇਜਰ ਸਿੰਘ ਨੇ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਸੰਗਤ ਦੇ ਰੂਪ ਵਿਚ ਸ੍ਰੀ ਹਜ਼ੂਰ ਸਾਹਿਬ ਵਿਖੇ ਦਰਸ਼ਨਾਂ ਕਰਨ ਲਈ ਜਾਣਾ ਸੀ ਜਿੰਨ੍ਹਾਂ ਦੀ ਗਿਣਤੀ 97 ਵੇਂ ਸੀ, ਪਰ ਰੇਲ ਗੱਡੀ ਦੀਆਂ ਟਿਕਟਾਂ ਨਾ ਮਿਲਣ ਕਰਕੇ ਉਹ ਨਿਰਾਸ਼ਾ ਦੇ ਆਲਮ ਵਿਚ ਸਨ। ਜਿਸ ਕਰਕੇ ਉਨ੍ਹਾਂ ਮਨਜੀਤ ਸਿੰਘ ਮੰਨਾ ਨੂੰ ਸੰਗਤ ਦੀ ਮਦਦ ਕਰਨ ਲਈ ਬੇਨਤੀ ਕੀਤੀ ਸੀ। ਜੋ ਉਨ੍ਹਾਂ ਵਲੋਂ ਉਸੇ ਟਾਈਮ ਸਾਨੂੰ ਭਰੋਸਾ ਦਿੱਤਾ ਕਿ ਉਹ ਕੇਂਦਰੀ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਮੁਸ਼ਕਿਲ ਹੱਲ ਕਰਨਗੇ। ਕਲੇਰ ਨੇ ਦੱਸਿਆ ਕਿ ਮਨਜੀਤ ਸਿੰਘ ਮੰਨਾ ਨੇ ਸਪੈਸ਼ਲ ਦਿੱਲੀ ਜਾ ਕੇ ਸੰਗਤ ਦੀ ਮੁਸ਼ਕਿਲ ਨੂੰ ਕੇਂਦਰੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਤੇ ਰਵਨੀਤ ਬਿੱਟੂ ਵਲੋਂ ਸੰਗਤ ਦੇ ਜਾਣ ਲਈ ਰੇਲ ਨਾਲ ਸਪੈਸ਼ਲ ਡੱਬਾ ਪੰਦਰਾਂ ਜੂਨ ਨੂੰ ਅਤੇ ਆਉਣ ਵਾਲੇ ਦਿਨ 27 ਜੂਨ ਜੋੜਨ ਲਈ ਆਰਡਰ ਕਰ ਦਿੱਤੇ। ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਵਾਪਿਸ ਪੁੱਜੀ ਸੰਗਤ ਵਲੋਂ ਉਹ ਅੱਜ ਇੱਥੇ ਪਹੁੰਚਕੇ ਮਨਜੀਤ ਸਿੰਘ ਮੀਆਂਵਿੰਡ ਦਾ ਧੰਨਵਾਦ ਕਰਨ ਆਏ ਹਨ। ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਉਹ ਹਲਕੇ ਦੇ ਸੰਗਤ ਦੀ ਹਰੇਕ ਮਦਦ ਕਰਨ ਲਈ ਦਿਨ ਰਾਤ ਹਾਜ਼ਰ ਹਨ। ਇਸ ਮੌਕੇ ਸੇਠੀ ਸਿੰਘ, ਸੂਬਾ ਸਿੰਘ, ਸੁਰਜੀਤ ਸਿੰਘ, ਸਤਨਾਮ ਸਿੰਘ, ਬਾਬਾ ਜਸਬੀਰ ਸਿੰਘ, ਰਵੀ ਟਪਿਆਲਾ, ਪਿੰਦਰ ਦੌਲੋਨੰਗਲ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾਵਾਂ ਨੂੰ 3000 ਤੋਂ 4500 ਰੁਪਏ ਮਿਲਣੇ ਸ਼ੁਰੂ - ਰਣਜੀਤ ਸਿੰਘ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।