04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 02-07-2026
ਗੋਇੰਦਵਾਲ ਸਾਹਿਬ, 1 ਜੁਲਾਈ (ਸਕੱਤਰ ਸਿੰਘ ਅਟਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ‘ਬ੍ਰਾਈਟ ਮਾਈਂਡਸ ਆਫ਼ ਪੰਜਾਬ’ ਸਨਮਾਨ ਸਮਾਰੋਹ ਦੌਰਾਨ ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ । ਇਹ ਸਕੂਲ ਮਾਪਿਆਂ ਅਤੇ ਸਮੂਹ ਇਲਾਕੇ ਲਈ ਬੇਹੱਦ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ। ਸਮਾਰੋਹ ਵਿਚ ਮੋਨਿਕਾ ਨੇ 98.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਟੌਪਰ ਬਣਨ ਦਾ ਮਾਣ ਹਾਸਿਲ ਕੀਤਾ । ਇਸ ਤੋਂ ਇਲਾਵਾ ਸ਼ਿਵ ਕੁਮਾਰ ਨੇ 97 ਫ਼ੀਸਦੀ, ਤੇਜਿੰਦਰਦੀਪ ਕੌਰ ਨੇ 92.4 ਫੀਸਦੀ, ਨਿਮਰਤਬੀਰ ਕੌਰ ਨੇ 91 ਅਤੇ ਖੁਸ਼ਪ੍ਰੀਤ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ । ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸਕੂਲ ਸਿੱਖਿਆ ਸਕੱਤਰ ਸੋਨਾਲੀ ਗਿਰੀ ਅਤੇ ਸਿਕੰਦਰ ਸਿੰਘ ਬੱਲ ਵਲੋਂ ਸਨਮਾਨਿਤ ਕੀਤਾ ਗਿਆ । ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਅਤੇ ਸਫਲ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਸਕੂਲ ਦੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਖਦੀਪ ਸਿੰਘ ਬਾਵਾ, ਪ੍ਰਿੰਸੀਪਲ ਹਰਨਰਿੰਦਰਦੀਪ ਕੌਰ ਅਤੇ ਸਮੂਹ ਸਟਾਫ਼ ਨੇ ਇਸ ਉਪਲੱਬਧੀ ’ਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਹਾਰਦਿਕ ਵਧਾਈ ਦਿੱਤੀ । ਉਨ੍ਹਾਂ ਨੇ ਕਿਹਾ ਕਿ ਇਹ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਇਹ ਹੋਣਹਾਰ ਵਿਦਿਆਰਥੀ ਭਵਿੱਖ ਵਿਚ ਵੀ ਆਪਣੀ ਮਿਹਨਤ ਅਤੇ ਸਮਰਪਣ ਨਾਲ ਨਵੀਆਂ ਉਚਾਈਆਂ ਹਾਸਲ ਕਰਦੇ ਹੋਏ ਸੰਸਥਾ ਅਤੇ ਪੰਜਾਬ ਦਾ ਨਾਂਅ ਹੋਰ ਰੌਸ਼ਨ ਕਰਨਗੇ।
ਪਿਛਲੀ ਖ਼ਬਰ ਮਮਤਾ ਨਿਕੇਤਨ ਸਕੂਲ ਦੇ ਵਿਦਿਆਰਥੀਆਂ ਨੇ ਡਾਕਟਰ ਬਣ ਕੇ ਮਨੁੱਖਤਾ ਦੀ ਸੇਵਾ ਦਾ ਦਿੱਤਾ ਸੰਦੇਸ਼ ਅਗਲੀ ਖ਼ਬਰ ਹਜ਼ੂਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਵਾਪਸ ਪੁੱਜੀ ਸੰਗਤ ਵਲੋਂ ਸਾਬਕਾ ਸੰਸਦੀ ਸਕੱਤਰ ਮੰਨਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।