10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੱਦੀ ਸਕੂਲ ਵਿਖੇ ਪਾਠ ਦੇ ਭੋਗ ਪਾਏ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਿੱਦੀ, ਜੋ ਕਿ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅਗਵਾਈ ਹੇਠ ਦਿਨ ਦੁਗਣੀ ਰਾਤ ਚੌਗੁਣੀ ਤਰੱਕੀ ਕਰ ਰਿਹਾ ਹੈ, ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦਿਨ ਸ਼ੁੱਕਰਵਾਰ ਨੂੰ ਪਾਏ ਗਏ । ਸਕੂਲ ਦੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ ਲੋਹੇ ਵਾਲੇ ਅਤੇ ਸਤਵਿੰਦਰ ਸਿੰਘ, ਪ੍ਰਿੰਸੀਪਲ ਮੈਡਮ ਸਰਬਜੀਤ ਕੌਰ, ਸਾਰੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ-ਪਿਤਾ, ਸਾਰਾ ਸਕੂਲ ਸਟਾਫ਼ ਇਸ ਖ਼ੁਸ਼ੀ ਦੀ ਅਰਦਾਸ ਵਿਚ ਨਤਮਸਤਕ ਹੋਏ ।

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਮਨਾਏ ਗਏ ਪ੍ਰਕਾਸ਼ ਪੁਰਬ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਸਕੂਲੀ ਵਿਦਿਆਰਥੀਆਂ ਨਾਲ। ਤਸਵੀਰ: ਲਵਲੀ 10-08-2026
ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਿੱਦੀ, ਜੋ ਕਿ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅਗਵਾਈ ਹੇਠ ਦਿਨ ਦੁਗਣੀ ਰਾਤ ਚੌਗੁਣੀ ਤਰੱਕੀ ਕਰ ਰਿਹਾ ਹੈ, ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦਿਨ ਸ਼ੁੱਕਰਵਾਰ ਨੂੰ ਪਾਏ ਗਏ । ਸਕੂਲ ਦੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ ਲੋਹੇ ਵਾਲੇ ਅਤੇ ਸਤਵਿੰਦਰ ਸਿੰਘ, ਪ੍ਰਿੰਸੀਪਲ ਮੈਡਮ ਸਰਬਜੀਤ ਕੌਰ, ਸਾਰੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ-ਪਿਤਾ, ਸਾਰਾ ਸਕੂਲ ਸਟਾਫ਼ ਇਸ ਖ਼ੁਸ਼ੀ ਦੀ ਅਰਦਾਸ ਵਿਚ ਨਤਮਸਤਕ ਹੋਏ । ਸ੍ਰੀ ਅਖੰਡ ਪਾਠ ਸਾਹਿਬ ਸਮੇਂ ਵਿਦਿਆਰਥੀਆਂ ਨੇ ਵੀ ਸੇਵਾ ਵਿਚ ਆਪਣਾ ਯੋਗਦਾਨ ਪਾ ਕੇ ਪਰਮਾਤਮਾ ਦਾ ਓਟ ਆਸਰਾ ਲਿਆ। ਸਕੂਲ ਦੇ ਪ੍ਰਿੰਸਪਲ ਮੈਡਮ ਸਰਬਜੀਤ ਕੌਰ ਨੇ ਇਸ ਮੌਕੇ ਉੱਪਰ ਆਪਣੇ ਵਿਚਾਰ ਸਾਂਝੇ ਕਰਦਿਆਂ ਹੋਇਆਂ ਸਭ ਤੋਂ ਪਹਿਲਾਂ ਪ੍ਰਮਾਤਮਾ ਵਲੋਂ ਮਿਲੀਆਂ ਅਪਾਰ ਬਖਸ਼ਿਸ਼ਾਂ ਦਾ ਸਿਰ ਨਿਵਾ ਕੇ ਧੰਨਵਾਦ ਕੀਤਾ । ਉਨ੍ਹਾਂ ਦੱਸਿਆ ਕਿ ਉਹ ਹਮੇਸ਼ਾਂ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦੇ ਹਨ ਅਤੇ ਉਨ੍ਹਾਂ ਨੂੰ ਧਾਰਮਿਕ ਸਿੱਖਿਆ ਦੇ ਨਾਲ ਜੋੜਨ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ। ਇਸ ਮੌਕੇ ਸਕੂਲ ਦੇ ਅਧਿਆਪਕ ਹਰਪ੍ਰੀਤ ਕੌਰ ਅਤੇ ਨਵਪ੍ਰੀਤ ਸਿੰਘ ਵਲੋਂ ਵਿਦਿਆਰਥੀਆਂ ਨਾਲ ਮਿਲ ਕੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਕੂਲ ਦੇ ਮੈਂਬਰਜ਼ ਇੰਚਾਰਜ਼ ਗੁਰਿੰਦਰ ਸਿੰਘ ਲੋਹੇਵਾਲੇ ਅਤੇ ਸਤਵਿੰਦਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਹੋਇਆਂ ਦੱਸਿਆ ਕਿ ਸਿੱਖ ਦਾ ਹਰ ਕਾਰਜ ਅਰਦਾਸ ਨਾਲ ਹੀ ਆਰੰਭ ਹੁੰਦਾ ਹੈ, ਜੋ ਕਿ ਹਮੇਸ਼ਾਂ ਚੜ੍ਹਦੀ ਕਲਾ ਦਾ ਪ੍ਰਤੀਕ ਹੁੰਦੀ ਹੈ । ਇਸ ਦੇ ਨਾਲ ਹੀ ਬਾਬਾ ਕਾਹਨ ਸਿੰਘ ਜੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੱਦੀ ਦੇ ਪ੍ਰਧਾਨ ਮਨਵਿੰਦਰਪਾਲ ਸਿੰਘ, ਮੈਂਬਰ ਜਸਬੀਰ ਸਿੰਘ, ਗਿਰਦੌਰ ਸਿੰਘ, ਗੁਰਭੇਜ ਸਿੰਘ, ਅਵਤਾਰ ਸਿੰਘ, ਬਾਬਾ ਜਗੀਰ ਸਿੰਘ, ਕਲਗੀਧਰ ਗਤਕਾ ਅਖਾੜਾ ਬਾਬਾ ਸੁਖਵਿੰਦਰ ਸਿੰਘ ਮੰਡ ਉਚੇਚੇ ਤੌਰ ’ਤੇ ਮੌਜੂਦ ਸਨ। ਸਕੂਲ ਦੀ ਗਤਕਾ ਟੀਮ ਵਲੋਂ ਵੀ ਆਪਣੇ ਗਤਕੇ ਦੇ ਜੌਹਰ ਦਿਖਾਏ ਗਏ।
ਪਿਛਲੀ ਖ਼ਬਰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ’ਤੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਅਣਪਛਾਤੇ ਵਿਅਕਤੀਆਂ ਵਲੋਂ ਗੈਸ ਏਜੰਸੀ ਵਿਚੋਂ ਗੱਡੀ ਅਤੇ ਹੋਰ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।