11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 10 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਹੋਇਆ ਵੱਖ-ਵੱਖ ਜਗ੍ਹਾ ’ਤੇ ਕੀਤੀ ਕਾਰਵਾਈ ਦੌਰਾਨ 5 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

ਅਜੀਤ ਡੈਸਕ 11-08-2026
ਤਰਨ ਤਾਰਨ, 10 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਹੋਇਆ ਵੱਖ-ਵੱਖ ਜਗ੍ਹਾ ’ਤੇ ਕੀਤੀ ਕਾਰਵਾਈ ਦੌਰਾਨ 5 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਝਬਾਲ ਤੋਂ ਬੱਬਲੂ ਪੁੱਤਰ ਵਿੱਕੀ ਵਾਸੀ ਝਬਾਲ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਸਰਾਏ ਅਮਾਨਤ ਖਾਂ ਤੋਂ ਪਵਨਦੀਪ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਸਰਾਏ ਅਮਾਨਤ ਖਾਂ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਬੱਸ ਅੱਡਾ ਗੋਇੰਦਵਾਲ ਤੋਂ ਜਗਜੀਤ ਸਿੰਘ ਪੁੱਤਰ ਕਰਮ ਸਿੰਘ ਵਾਸੀ ਮੁੰਡਾਪਿੰਡ ਨੂੰ ਕਾਬੂ ਕਰਕੇ ਉਸ ਪਾਸੋਂ 4.75 ਗ੍ਰਆਮ ਹੈਰੋਇਨ ਅਤੇ 500 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਪੂਨੀਆ ਤੋਂ ਗੁਰਲਾਲ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਭਾਈ ਲੱਧੂ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਐੱਸ.ਆਈ. ਪਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਟੇਡੀਅਮ ਭਿੱਖੀਵਿੰਡ ਬਲੇਰ ਰੋਡ ਤੋਂ ਸੁਖਵੰਤ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਭਿੱਖੀਵਿੰਡ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ.ਆਈ. ਗੁਰਪ੍ਰੀਤ ਸਿੰਘ ਨੇ ਸੂਚਨਾ ਦੇ ਅਧਾਰ ’ਤੇ ਮੇਵਾ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪੱਟੀ ਦੇ ਘਰ ਛਾਪੇਮਾਰੀ ਦੌਰਾਨ ਉਥੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਉਕਤ ਵਿਅਕਤੀ ਫ਼ਰਾਰ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਘਰ ਅਤੇ ਦੁਕਾਨ ’ਚੋਂ ਸੋਨਾ, ਨਕਦੀ, ਦੇਸੀ ਘਿਓ ਤੇ ਹੋਰ ਸਾਮਾਨ ਚੋਰੀ, ਲੱਖਾਂ ਦਾ ਨੁਕਸਾਨ ਅਗਲੀ ਖ਼ਬਰ ਪੁਲਿਸ ਅਤੇ ਬਦਮਾਸ਼ ਦਰਮਿਆਨ ਮੁਕਾਬਲੇ ’ਚ ਗੋਲੀ ਲੱਗਣ ਨਾਲ ਬਦਮਾਸ਼ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।