12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸਿਹਤ ਵਿਭਾਗ ਦੀ ਟੀਮ ਨੇ ਸਕੂਲੀ ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ

ਝਬਾਲ, 10 ਅਗਸਤ (ਸੁਖਦੇਵ ਸਿੰਘ)-ਸਿਵਲ ਸਰਜਨ ਤਰਨ ਤਾਰਨ ਡਾ. ਸੰਦੀਪ ਧਵਨ ਅਤੇ ਡੀ.

ਅਜੀਤ ਡੈਸਕ 11-08-2026
ਝਬਾਲ, 10 ਅਗਸਤ (ਸੁਖਦੇਵ ਸਿੰਘ)-ਸਿਵਲ ਸਰਜਨ ਤਰਨ ਤਾਰਨ ਡਾ. ਸੰਦੀਪ ਧਵਨ ਅਤੇ ਡੀ.ਆਈ.ਓ. ਡਾ. ਵਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਿਤਾ ਸੋਂਧੀ ਦੀ ਅਗਵਾਈ ਹੇਠ ਕਮਿਊਨਟੀ ਹੈਲਥ ਸੈਂਟਰ ਕਸੇਲ ਅਧੀਨ ਆਉਂਦੇ ਵੱਖ ਵੱਖ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਸਿਹਤ ਵਿਭਾਗ ਦੀ ਟੀਮ ਵਲੋਂ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ। ਸਰਕਾਰੀ ਹਾਈ ਸਮਾਰਟ ਸਕੂਲ ਢੰਡ ਵਿਖੇ ਇਕ ਸਾਲ ਤੋਂ ਲੈ ਕੇ 19 ਸਾਲ ਤੱਕ ਤੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਪਾਉਣ ਲਈ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਉਂਦਿਆਂ ਡਾ. ਅਮਿਤਾ ਸੌਂਧੀ ਨੇ ਕਿਹਾ ਕਿ ਬਲਾਕ ਕਸੇਲ ਅਧੀਨ ਆਉਂਦੇ ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ ਹਨ । ਉਨ੍ਹਾਂ ਕਿਹਾ ਬੱਚਿਆਂ ਦੇ ਪੇਟ ਵਿਚ ਕੀੜੇ ਹੋਣ ਨਾਲ ਕੁਪੋਸ਼ਨ, ਖੂਨ ਦੀ ਕਮੀ ਤੇ ਥਕਾਵਟ ਰਹਿਣਾ ਇਸ ਦੇ ਮੁੱਖ ਲੱਛਣ ਹਨ । ਉਨ੍ਹਾਂ ਨੂੰ ਦੱਸਿਆ ਕਿ ਖਾਣਾ-ਖਾਣ ਤੋਂ ਪਹਿਲਾਂ ਅਤੇ ਪਖਾਨਾ ਜਾਣ ਤੋਂ ਬਾਅਦ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਧੋਣਾ ਚਾਹੀਦਾ ਹੈ। ਇਸ ਮੌਕੇ ਡਾ. ਰਵਿੰਦਰ ਕੌਰ ਨੇ ਦੱਸਦਿਆਂ ਕਿਹਾ ਕਿ ਇਕ ਤੋਂ ਦੋ ਸਾਲ ਦੇ ਬੱਚਿਆਂ ਨੂੰ ਅੱਧੀ ਗੋਲੀ ਅਤੇ 2 ਤੋਂ 19 ਸਾਲ ਦੇ ਬੱਚਿਆਂ ਨੂੰ ਪੂਰੀ ਗੋਲੀ ਖਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਵੀ ਬੱਚੇ ਨੂੰ ਖਾਲੀ ਪੇਟ ਗੋਲੀ ਨਹੀਂ ਖਵਾਉਣੀ ਚਾਹੀਦੀ ਹੈ। ਇਸ ਮੌਕੇ ਹਰਜੀਤ ਸਿੰਘ, ਫਾਰਮੇਸੀ ਅਫ਼ਸਰ ਯੋਗੇਸ਼, ਸਕੂਲ ਇੰਚਾਰਜ ਹਰਪ੍ਰੀਤ ਕੌਰ ਸ਼ਮਾ ਰਾਣੀ, ਇੰਦਰਜੀਤ ਕੌਰ, ਰਾਜਵੀਰ ਕੌਰ, ਹਰਜੀਤ ਸਿੰਘ, ਨਵਦੀਪ ਸਿੰਘ, ਨਵਜੋਤ ਕੌਰ, ਰਮਨਦੀਪ ਕੌਰ ਤੋਂ ਇਲਾਵਾ ਸਕੂਲੀ ਦੇ ਬੱਚੇ ਹਾਜ਼ਰ ਸਨ ।
ਪਿਛਲੀ ਖ਼ਬਰ ਫਤਿਆਬਾਦ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਹਲਕਾ ਇੰਚਾਰਜ ਰਮਨਦੀਪ ਕੌਰ ਸੇਰੋਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀ... ਅਗਲੀ ਖ਼ਬਰ ਬਾਬਾ ਜਸਪਾਲ ਸਿੰਘ ਪਾਲਾ ਖਡੂਰ ਸਾਹਿਬ ਨੂੰ ਸਦਮਾ, ਮਾਤਾ ਦਾ ਦਿਹਾਂਤ ਵਿਧਾਇਕ ਲਾਲਪੁਰਾ ਨੇ ਕੀਤਾ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।