11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਅਗਨੀਵੀਰ ਆਰਮੀ ਭਰਤੀ ਲਈ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਤਰਨ ਤਾਰਨ, 10 ਅਗਸਤ (ਹਰਿੰਦਰ ਸਿੰਘ)-ਸੀ-ਪਾਈਟ ਕੈਂਪ ਪੱਟੀ ਤਰਨ ਤਾਰਨ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਸੇਵਾਮੁਕਤ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਯੁਵਕਾਂ ਨੇ ਜੂਨ 2026 ਵਿਚ ਅਗਨੀਵੀਰ ਜੀ. ਡੀ.

ਅਜੀਤ ਡੈਸਕ 11-08-2026
ਤਰਨ ਤਾਰਨ, 10 ਅਗਸਤ (ਹਰਿੰਦਰ ਸਿੰਘ)-ਸੀ-ਪਾਈਟ ਕੈਂਪ ਪੱਟੀ ਤਰਨ ਤਾਰਨ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਸੇਵਾਮੁਕਤ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਯੁਵਕਾਂ ਨੇ ਜੂਨ 2026 ਵਿਚ ਅਗਨੀਵੀਰ ਜੀ.ਡੀ., ਕਲਰਕ, ਟੈਕਨੀਕਲ ਅਤੇ ਟ੍ਰੇਡਮੈਨ ਦੀ ਲਿਖਤੀ ਪ੍ਰੀਖਿਆ ਦਿੱਤੀ ਸੀ, ਉਸ ਦਾ ਨਤੀਜਾ ਆ ਗਿਆ ਹੈ। ਜਿਹੜੇ ਨੌਜਵਾਨ ਲਿਖਤੀ ਪੇਪਰ ਵਿਚੋਂ ਪਾਸ ਹੋ ਗਏ ਹਨ ਅਤੇ ਫਿਜ਼ੀਕਲ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਨੌਜਵਾਨ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਪੱਟੀ ਵਿਖੇ ਰਿਪੋਰਟ ਕਰਨ । ਉਨ੍ਹਾਂ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਦੇ ਨੌਜਵਾਨਾਂ ਦੀ ਫ਼ਿਜ਼ੀਕਲ ਟੈਸਟ ਦੀ ਟ੍ਰੇਨਿੰਗ ਤਜ਼ਰਬੇਕਾਰ ਸਟਾਫ਼ ਵਲੋਂ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਗਨੀਵੀਰ ਆਰਮੀ ਭਰਤੀ ਰੈਲੀ ਮਿਤੀ 19 ਨਵੰਬਰ 2026 ਤੋਂ ਸ਼ੁਰੂ ਹੋ ਰਹੀ ਹੈ। ਇਸ ਲਈ ਉਨ੍ਹਾਂ ਨੌਜਵਾਨਾਂ ਨੂੰ ਸੂਚਿਤ ਕੀਤਾ ਕਿ ਉਹ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ ਅਤੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਪੱਟੀ ਵਿਖੇ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨ ਸਵੇਰੇ 9 ਵਜੇ ਤੋਂ 11:30 ਵਜ਼ੇ ਤੱਕ ਕੈਂਪ ਵਿਚ ਪਹੁੰਚ ਕੇ ਦਾਖ਼ਲਾ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਂਪ ਵਿਚ ਆਉਣ ਸਮੇਂ ਆਨਲਾਈਨ ਰਜਿਸਟ੍ਰੇਸ਼ਨ ਦੀ ਇਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਅਤੇ ਇਕ ਪਾਸਪੋਰਟ ਸਾਈਜ਼ ਦੀ ਫੋਟੋ, ਕਾਪੀ-ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਨੌਜਵਾਨਾਂ ਦੀ ਛਾਤੀ ਬਿਨਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਂਪ ਵਿਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਚੋਣ ਡੈਲੀਗੇਟ ਇਜਲਾਸ ਦੌਰਾਨ ਹੋਈ ਚੋਣ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।