11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਜਸਬੀਰ ਸਿੰਘ ਸੰਧੂ ਦੇ ਗ੍ਰਹਿ ਵਿਖੇ ਕਾਂਗਰਸ ਦੀ ਭਰਵੀਂ ਮੀਟਿੰਗ ‘ਹਰ ਬੂਥ ਮਜ਼ਬੂਤ, ਕਾਂਗਰਸ ਮਜ਼ਬੂਤ’ ਦਾ ਦਿੱਤਾ ਸੱਦਾ

ਅਮਰਕੋਟ, 10 ਅਗਸਤ (ਭੱਟੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿਭਾਗ ਜ਼ਿਲ੍ਹਾ ਤਰਨ ਤਾਰਨ ਦੇ ਅਬਜ਼ਰਵਰ ਜਸਬੀਰ ਸਿੰਘ ਸੰਧੂ ਅਤੇ ਸਹਾਇਕ ਅਬਜ਼ਰਵਰ ਯਾਦਵਿੰਦਰ ਲਾਡੀ ਦੀ ਰਹਿਨੁਮਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ‘ਹਰ ਬੂਥ ਮਜ਼ਬੂਤ, ਕਾਂਗਰਸ ਮਜ਼ਬੂਤ’ ਪ੍ਰੋਗਰਾਮ ਤਹਿਤ ਇਕ ਭਰਵੀਂ ਮੀਟਿੰਗ ਕਰਵਾਈ ਗਈ। ਮੀਟਿੰਗ ਵਿਚ ਸਾਬਕਾ ਹਲਕਾ ਵਿਧਾਇਕ ਖੇਮਕਰਨ ਸਰਦਾਰ ਸੁਖਪਾਲ ਸਿੰਘ ਭੁੱਲਰ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ’ਤੇ ਪਹੁੰਚੇ ।

ਬੀ.ਈ.ਈ.ਓ. ਨੂਰਦੀ ਨਾਲ ਮੀਟਿੰਗ ਦੌਰਾਨ ਅਧਿਆਪਕ। ਤਸਵੀਰ: ਲਵਲੀ 11-08-2026
ਅਮਰਕੋਟ, 10 ਅਗਸਤ (ਭੱਟੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿਭਾਗ ਜ਼ਿਲ੍ਹਾ ਤਰਨ ਤਾਰਨ ਦੇ ਅਬਜ਼ਰਵਰ ਜਸਬੀਰ ਸਿੰਘ ਸੰਧੂ ਅਤੇ ਸਹਾਇਕ ਅਬਜ਼ਰਵਰ ਯਾਦਵਿੰਦਰ ਲਾਡੀ ਦੀ ਰਹਿਨੁਮਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ‘ਹਰ ਬੂਥ ਮਜ਼ਬੂਤ, ਕਾਂਗਰਸ ਮਜ਼ਬੂਤ’ ਪ੍ਰੋਗਰਾਮ ਤਹਿਤ ਇਕ ਭਰਵੀਂ ਮੀਟਿੰਗ ਕਰਵਾਈ ਗਈ। ਮੀਟਿੰਗ ਵਿਚ ਸਾਬਕਾ ਹਲਕਾ ਵਿਧਾਇਕ ਖੇਮਕਰਨ ਸਰਦਾਰ ਸੁਖਪਾਲ ਸਿੰਘ ਭੁੱਲਰ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ’ਤੇ ਪਹੁੰਚੇ । ਮੀਟਿੰਗ ਦੌਰਾਨ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਹਰ ਬੂਥ ’ਤੇ ਪਾਰਟੀ ਦਾ ਸੰਗਠਨ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਤੇਜ਼ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਗਰੀਬਾਂ, ਮਜ਼ਦੂਰਾਂ, ਦਲਿਤਾਂ, ਘੱਟ ਗਿਣਤੀਆਂ ਅਤੇ ਆਮ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਹੈ। ਕਾਂਗਰਸ ਦੀ ਧਰਮ ਨਿਰਪੱਖ ਸੋਚ ਨੇ ਹਮੇਸ਼ਾਂ ਹਰ ਧਰਮ ਅਤੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ਨੂੰ ਤਰਜੀਹ ਦਿੱਤੀ ਹੈ। ਮੀਟਿੰਗ ਵਿਚ ਮੌਜੂਦ ਲੋਕਾਂ ਨੇ ਵੀ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਵਿਚ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣੀਆਂ ਕਾਂਗਰਸ ਦੀ ਪਹਿਲ ਰਹੇਗੀ। ਇਸ ਮੌਕੇ ਅੰਗਰੇਜ਼ ਸਿੰਘ ਸਾਬਕਾ ਸਰਪੰਚ ਘਰਿਆਲਾ, ਯਾਦਵਿੰਦਰ ਲਾਡੀ ਸਹਾਇਕ ਅਬਜ਼ਰਵਰ, ਸੀਨੀਅਰ ਕਾਂਗਰਸੀ ਆਗੂ ਡਾ. ਗੁਲਜਾਰ ਸਿੰਘ ਮਾੜੀ ਮੇਘਾ, ਸਾਬਕਾ ਮੈਂਬਰ ਰਸ਼ਪਾਲ ਸਿੰਘ, ਰਾਜ ਰੂਫਨ, ਇਮਾਨੂਐਲ, ਸੋਨੂੰ ਮਸੀਹ, ਲਖਵਿੰਦਰ ਮਸੀਹ, ਦਾਨੀਅਲ, ਰਵੀ ਸਾਹਿਬ ਮਸੀਹ, ਬੀਬੀ ਕਰਮੋ, ਬੀਬੀ ਰਾਣੀ, ਬੀਬੀ ਵੀਰੋ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ, ਸਮਾਜ ਸੇਵੀਆਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਸਭਰਾ ’ਚ ਅਕਾਲੀ ਦਲ (ਬ) ਨੂੰ ਵੱਡਾ ਝਟਕਾ ਸਾਬਕਾ ਸਰਪੰਚ ਬੱਬੀ ਸ਼ਾਹ ਸੈਂਕੜੇ ਪਰਿਵਾਰਾਂ ਸਮੇਤ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੈਰੋਂ ਵਲੋਂ ਆਗੂਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।