12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਚੂਸਲੇਵੜ ਵਿਖੇ ਘਰ ਦੀ ਕੰਧ ਟੱਪ ਕੇ ਚੋਰੀ 85 ਹਜ਼ਾਰ ਦੀ ਨਕਦੀ ਤੇ ਸੋਨੇ ਦੀਆਂ ਮੁੰਦਰੀਆਂ ਲੈ ਗਏ ਚੋਰ

ਪੱਟੀ, 11 ਅਗਸਤ (ਅਵਤਾਰ ਸਿੰਘ ਖਹਿਰਾ)–ਸਥਾਨਕ ਸ਼ਹਿਰ ਤੋਂ ਕੁਝ ਦੂਰੀ ’ਤੇ ਸਥਿਤ ਪਿੰਡ ਚੂਸਲੇਵੜ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਇਕ ਘਰ ਦੀ ਕੰਧ ਟੱਪ ਕੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਘਰ ਵਿਚੋਂ ਕਰੀਬ 85 ਹਜ਼ਾਰ ਰੁਪਏ ਦੀ ਨਕਦੀ, ਦੋ ਸੋਨੇ ਦੀਆਂ ਮੁੰਦਰੀਆਂ ਸਮੇਤ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ।

ਅਜੀਤ ਡੈਸਕ 12-08-2026
ਪੱਟੀ, 11 ਅਗਸਤ (ਅਵਤਾਰ ਸਿੰਘ ਖਹਿਰਾ)–ਸਥਾਨਕ ਸ਼ਹਿਰ ਤੋਂ ਕੁਝ ਦੂਰੀ ’ਤੇ ਸਥਿਤ ਪਿੰਡ ਚੂਸਲੇਵੜ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਇਕ ਘਰ ਦੀ ਕੰਧ ਟੱਪ ਕੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਘਰ ਵਿਚੋਂ ਕਰੀਬ 85 ਹਜ਼ਾਰ ਰੁਪਏ ਦੀ ਨਕਦੀ, ਦੋ ਸੋਨੇ ਦੀਆਂ ਮੁੰਦਰੀਆਂ ਸਮੇਤ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀੜਤ ਸ਼ਰਮੈਲ ਸਿੰਘ ਖਹਿਰਾ, ਜੋ ਪਿੰਡ ਵਿਚ ਕਰਿਆਨੇ ਦੀ ਦੁਕਾਨ ਕਰਦੇ ਹਨ, ਨੇ ਦੱਸਿਆ ਕਿ ਉਹ ਰਾਤ ਕਰੀਬ 10 ਵਜੇ ਦੁਕਾਨ ਬੰਦ ਕਰਕੇ ਘਰ ਪਰਿਵਾਰ ਸਮੇਤ ਆਏ ਸਨ। ਦੁਕਾਨ ਦੀ ਵੱਟਤ ਅਤੇ ਹੋਰ ਪੈਸੇ ਉਨ੍ਹਾਂ ਵਲੋਂ ਘਰ ਦੀ ਅਲਮਾਰੀ ਵਿਚ ਰੱਖੇ ਗਏ ਸਨ। ਉਨ੍ਹਾਂ ਦੱਸਿਆ ਕਿ ਰਾਤ ਕਰੀਬ ਸਾਢੇ 3 ਵਜੇ ਅਣਪਛਾਤੇ ਚੋਰ ਘਰ ਦੀ ਕੰਧ ਟੱਪ ਕੇ ਅੰਦਰ ਦਾਖ਼ਲ ਹੋਏ ਅਤੇ ਕਮਰੇ ਵਿਚ ਪਈ ਅਲਮਾਰੀ ਵਿਚੋਂ ਨਕਦੀ, ਸੋਨੇ ਦੀਆਂ ਮੁੰਦਰੀਆਂ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਪਿੰਡ ਵਾਸੀਆਂ ਅਨੁਸਾਰ ਚੂਸਲੇਵੜ ਵਿਖੇ ਚੋਰੀ ਦੀਆਂ ਘਟਨਾਵਾਂ ਪਹਿਲਾਂ ਵੀ ਵਾਪਰ ਚੁੱਕੀਆਂ ਹਨ। ਕੁਝ ਸਮਾਂ ਪਹਿਲਾਂ ਵੀ ਚੋਰਾਂ ਵਲੋਂ ਰਾਤ ਸਮੇਂ ਕਈ ਘਰਾਂ ਵਿਚ ਦਾਖ਼ਲ ਹੋ ਕੇ ਲੋਕਾਂ ਦੇ ਸਿਰਹਾਣਿਆਂ ਕੋਲੋਂ ਮੋਬਾਈਲ ਫ਼ੋਨ ਚੋਰੀ ਕੀਤੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਲਗਾਤਾਰ ਵਾਪਰ ਰਹੀਆਂ ਚੋਰੀਆਂ ਕਾਰਨ ਪਿੰਡ ਵਾਸੀਆਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸ਼ਰਮੈਲ ਸਿੰਘ ਨੇ ਦੱਸਿਆ ਕਿ ਘਟਨਾ ਸੰਬੰਧੀ ਪੁਲਿਸ ਨੂੰ ਲਿਖਤੀ ਸੂਚਨਾ ਦੇ ਦਿੱਤੀ ਗਈ ਹੈ। ਪੁਲਿਸ ਵਲੋਂ ਮੌਕੇ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਰਾਤ ਸਮੇਂ ਗਸ਼ਤ ਵਧਾਉਣ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਸਹਿਕਾਰੀ ਖੇਤੀਬਾੜੀ ਕਰਮਚਾਰੀ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਜਥੇ. ਕਰਮੂੰਵਾਲਾ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਖੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।