13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਮੱਸਿਆ ਦੇ ਪਵਿੱਤਰ ਦਿਹਾੜੇ ’ਤੇ ਲੰਗਰ ਲਗਾਇਆ

ਖਾਲੜਾ, 12 ਅਗਸਤ (ਜੱਜਪਾਲ ਸਿੰਘ)-ਸਥਾਨਕ ਕਸਬਾ ਖਾਲੜਾ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਮੱਸਿਆ ਦੇ ਪਵਿੱਤਰ ਦਿਹਾੜੇ ਮੌਕੇ ਲੰਗਰ ਲਗਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਲੰਗਰ ਛਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਅਜੀਤ ਡੈਸਕ 13-08-2026
ਖਾਲੜਾ, 12 ਅਗਸਤ (ਜੱਜਪਾਲ ਸਿੰਘ)-ਸਥਾਨਕ ਕਸਬਾ ਖਾਲੜਾ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਮੱਸਿਆ ਦੇ ਪਵਿੱਤਰ ਦਿਹਾੜੇ ਮੌਕੇ ਲੰਗਰ ਲਗਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਲੰਗਰ ਛਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਲਦੇਵ ਸਿੰਘ ਅਤੇ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਇਹ ਲੰਗਰ ਹਰ ਮਹੀਨੇ ਦੀ ਮੱਸਿਆ ਮੌਕੇ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਸੇਵਾ ਵਿਚ ਸੰਗਤਾਂ ਵਲੋਂ ਵੱਧ-ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੌਕੇ ਲੰਗਰ ਦੀ ਸੇਵਾ ਵਿਚ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਅਤੇ ਬੀਬੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗ੍ਰੰਥੀ ਗੁਰਸਾਹਿਬ ਸਿੰਘ, ਪ੍ਰਧਾਨ ਬਲਦੀਪ ਸਿੰਘ, ਗੁਰਸਾਹਿਬ ਸਿੰਘ ਫੌਜੀ, ਨਿਰਮਲ ਸਿੰਘ, ਸੇਵਾਦਾਰ ਕਸ਼ਮੀਰ ਸਿੰਘ, ਕਸ਼ਮੀਰ ਸਿੰਘ ਖਾਲੜਾ, ਜਸਵੰਤ ਸਿੰਘ ਜੋਧਪੁਰੀ, ਬਲਜੀਤ ਸਿੰਘ, ਮਨਜੀਤ ਸਿੰਘ ਸ਼ੀਨਾ, ਲਵਲੀ ਕੰਡਾ, ਬਾਬਾ ਬਲਕਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ ਅਗਲੀ ਖ਼ਬਰ ਅਖੀਰਲੇ ਦੋ ਦਿਨ ਪੋਰਟਲ ਬੰਦ ਰਹਿਣ ਕਾਰਨ ਵਧੇਰੇ ਪਰਿਵਾਰ ਰਾਸ਼ਨ ਕਾਰਡ ਬਣਾਉਣ ਤੋਂ ਰਹੇ ਵਾਂਝੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।