13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ.

ਅਜੀਤ ਡੈਸਕ 13-08-2026
ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਦੇ ਐੱਸ.ਆਈ. ਰਾਜੀਵ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਰਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ, ਅਰਸ਼ਦੀਪ ਸਿੰਘ ਪੁੱਤਰ ਚਰਨ ਸਿੰਘ ਵਾਸੀਅਨ ਖਡੂਰ ਸਾਹਿਬ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਚ.ਸੀ ਜਗਰੂਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਭਗਵਾਨ ਸਿੰਘ ਪੁੱਤਰ ਸੁੱਖਾ ਸਿੰਘ, ਸੁਖਦੇਵ ਸਿੰਘ ਪੁੱਤਰ ਕਾਬਲ ਸਿੰਘ, ਪ੍ਰਮਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀਅਨ ਖਾਲੜਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮੇਤ ਰੇਲਵੇ ਸਟੇਸ਼ਨ ਪੱਟੀ ਤੋਂ ਪੂਰਨ ਸਿੰਘ ਪੁੱਤਰ ਜਰਮਨ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਸਰਹਾਲੀ ਦੇ ਏ.ਐੱਸ.ਆਈ.ਅਸ਼ੋਕ ਕੁਮਾਰ ਨੇ ਨੇ ਪੁਲਿਸ ਪਾਰਟੀ ਸਮੇਤ ਲਿੰਕ ਸੜਕ ਸ਼ੱਕਰੀ ਰੋਡ ਨੇੜੇ ਸਟੇਡੀਅਮ ਠੱਠੀ ਮਹੰਤਾਂ ਵਿਖੇ ਨਾਕਾਬੰਦੀ ਦੌਰਾਨ ਹਰਮਨਦੀਪ ਸਿੰਘ ਉਰਫ ਡਾਕਟਰ ਪੁੱਤਰ ਹਰਜਿੰਦਰ ਸਿੰਘ ਵਾਸੀ ਬੁਰਜ ਨੱਥੂਚੱਕ ਨੂੰ ਕਾਬੂ ਕਰਕੇ ਉਸ ਪਾਸੋਂ 500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਨਸ਼ਿਆਂ ਦੇ ਮੁੱਦੇ ’ਤੇ ਲੋਕਾਂ ਨੂੰ ਮੂਰਖ਼ ਨਾ ਬਣਾਇਆ ਜਾਵੇ- ਸੰਯੁਕਤ ਕਿਸਾਨ ਮੋਰਚਾ ਅਗਲੀ ਖ਼ਬਰ ਸਾਬਕਾ ਵਿਧਾਇਕ ਭੁੱਲਰ ਵਲੋਂ ਖੇਮਕਰਨ ’ ਚ ਕਾਂਗਰਸ ਦੇ ਡੈਲੀਗੇਟਾਂ ਨਾਲ ਪਾਰਟੀ ਦੀ ਬੂਥ ਪੱਧਰ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।