14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕੁਲਦੀਪ ਸਿੰਘ ਔਲਖ ਨੂੰ ਦੁਬਾਰਾ ਅਕਾਲੀ ਦਲ ਦਾ ਸੂਬਾ ਸੀਨੀਅਰ ਮੀਤ ਪ੍ਰਧਾਨ ਬਣਾਉਣ ’ਤੇ ਖੁਸ਼ੀ ਦੀ ਲਹਿਰ

ਗੋਇੰਦਵਾਲ ਸਾਹਿਬ, 13 ਅਗਸਤ (ਸਕੱਤਰ ਸਿੰਘ ਅਟਵਾਲ)- ਸ਼ੋ੍ਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਅਤੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੂੰ ਪਾਰਟੀ ਵਲੋਂ ਦੂਸਰੀ ਵਾਰ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ ਹੈ । ਇਸ ਤੋਂ ਪਹਿਲਾਂ ਉਹ ਪਾਰਟੀ ਵਿਚ ਬਤੌਰ ਵਰਕਿੰਗ ਕਮੇਟੀ ਮੈਂਬਰ, ਜਥੇਬੰਦਕ ਸਕੱਤਰ, ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਯੂਥ ਅਕਾਲੀ ਦਲ ਦੇ ਜਰਨਲ ਸਕੱਤਰ, ਯੂਥ ਅਕਾਲੀ ਦਲ ਦੇ ਪ੍ਰੈੱਸ ਸਕੱਤਰ ਅਤੇ ਜ਼ਿਲ੍ਹਾ ਯੋਜਨਾ ਬੋਰਡ ’ਚ ਕੰਮ ਕਰ ਚੁੱਕੇ ਹਨ।

ਕੁਲਦੀਪ ਸਿੰਘ ਔਲਖ 14-08-2026
ਗੋਇੰਦਵਾਲ ਸਾਹਿਬ, 13 ਅਗਸਤ (ਸਕੱਤਰ ਸਿੰਘ ਅਟਵਾਲ)- ਸ਼ੋ੍ਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਅਤੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੂੰ ਪਾਰਟੀ ਵਲੋਂ ਦੂਸਰੀ ਵਾਰ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ ਹੈ । ਇਸ ਤੋਂ ਪਹਿਲਾਂ ਉਹ ਪਾਰਟੀ ਵਿਚ ਬਤੌਰ ਵਰਕਿੰਗ ਕਮੇਟੀ ਮੈਂਬਰ, ਜਥੇਬੰਦਕ ਸਕੱਤਰ, ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਯੂਥ ਅਕਾਲੀ ਦਲ ਦੇ ਜਰਨਲ ਸਕੱਤਰ, ਯੂਥ ਅਕਾਲੀ ਦਲ ਦੇ ਪ੍ਰੈੱਸ ਸਕੱਤਰ ਅਤੇ ਜ਼ਿਲ੍ਹਾ ਯੋਜਨਾ ਬੋਰਡ ’ਚ ਕੰਮ ਕਰ ਚੁੱਕੇ ਹਨ। ਉਨ੍ਹਾਂ ਨੇ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਖਹਿਰਾ, ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਅਤੇ ਹਾਈਕਮਾਨ ਦਾ ਧੰਨਵਾਦ ਕੀਤਾ । ਉਨ੍ਹਾਂ ਦੀ ਨਿਯੁਕਤੀ ’ਤੇ ਸਰਕਲ ਗੋਇੰਦਵਾਲ ਸਾਹਿਬ ਦੇ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆ, ਐਸ.ਈ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਧੂੰਦਾ, ਬੀ.ਸੀ. ਵਿੰਗ ਦੇ ਪ੍ਰਧਾਨ ਤੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਭਿੰਦਾ, ਐਸ.ਈ. ਵਿੰਗ ਹਲਕਾ ਖਡੂਰ ਸਾਹਿਬ ਦੇ ਪ੍ਰਧਾਨ ਕਸ਼ਮੀਰ ਸਿੰਘ ਫਤਿਆਬਾਦ, ਬਲਾਕ ਸੰਮਤੀ ਮੈਬਰ ਤੇਜਿੰਦਰ ਸਿੰਘ ਪ੍ਰਿੰਸ, ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ, ਯੂਥ ਆਗੂ ਹਰਦੀਪ ਸਿੰਘ ਖੱਖ, ਗੁਰਮੇਜ ਸਿੰਘ ਸਰਪੰਚ ਖੱਖ, ਨੰਬਰਦਾਰ ਅਮਰਜੀਤ ਸਿੰਘ, ਸਰਵਨ ਸਿੰਘ ਸਿੰਮਾ ਪ੍ਰਧਾਨ ਯੂਥ ਅਕਾਲੀ ਦਲ, ਗੁਰਮੀਤ ਸਿੰਘ ਪ੍ਰਧਾਨ ਬਾਬਾ ਜੀਵਨ ਸਿੰਘ ਭਲਾਈ ਮਿਸ਼ਨ, ਗੁਰਨਾਮ ਸਿੰਘ ਲਾਡੀ, ਮੱਸਾ ਸਿੰਘ ਮੈਂਬਰ, ਦਲਜੀਤ ਸਿੰਘ ਵਿਰਕ, ਮੋਹਨ ਸਿੰਘ ਮੈਂਬਰ ਪੰਚਾਇਤ, ਬਾਬਾ ਇੰਦਰਜੀਤ ਸਿੰਘ ਖੱਖ, ਸਾਹਿਬ ਸਿੰਘ ਭਗਤ, ਹਰਜਿੰਦਰ ਸਿੰਘ ਫੌਜ਼ੀ, ਤਰਸੇਮ ਸਿੰਘ, ਸ਼ੇਰ ਸਿੰਘ ਅਤੇ ਹੋਰਨਾਂ ਨੇ ਹਾਈਕਮਾਨ ਦਾ ਧੰਨਵਾਦ ਕੀਤਾ ਹੈ।
ਪਿਛਲੀ ਖ਼ਬਰ ਐਨ.ਐੱਚ.ਐੱਮ. ਮੁਲਾਜ਼ਮਾਂ ਦੀ 2 ਰੋਜ਼ਾ ਹੜਤਾਲ ਦੇ ਪਹਿਲੇ ਦਿਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਦਾ ਸੰਘੋਲ ਤੇ ਖੇੜੀ ਨੌਧ ਸਿੰਘ ਵਿਚ ਹੋਵੇਗਾ ਭਰਵਾਂ ਸਵਾਗਤ- ਡਾ. ਮਨੋਹਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।