14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ’ਤੇ ਹੋਏ ਹਮਲਾ ਨਿੰਦਾਯੋਗ ਕਾਰਵਾਈ–ਪੰਮਾ ਗੱਗੋਬੂਹਾ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)– ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਕਿ ਸ੍ਰੀ ਨਾਂਦੇੜ ਸਾਹਿਬ ਵਿਖੇ ਦਰਸ਼ਨਾਂ ਲਈ ਗਏ ਸਨ ’ਤੇ ਹੋਏ ਜਾਨਲੇਵਾ ਹਮਲਾ ਨਿੰਦਾਯੋਗ ਹੈ ਅਤੇ ਸਰਕਾਰ ਨੂੰ ਤੁਰੰਤ ਦੋਸ਼ੀਆ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਪ੍ਰਮਜੀਤ ਸਿੰਘ ਪੰਮਾ ਗੱਗੋਬੂਹਾ ਅਤੇ ਰਾਮ ਨਾਮਧਾਰੀ ਨੇ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 14-08-2026
ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)– ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਕਿ ਸ੍ਰੀ ਨਾਂਦੇੜ ਸਾਹਿਬ ਵਿਖੇ ਦਰਸ਼ਨਾਂ ਲਈ ਗਏ ਸਨ ’ਤੇ ਹੋਏ ਜਾਨਲੇਵਾ ਹਮਲਾ ਨਿੰਦਾਯੋਗ ਹੈ ਅਤੇ ਸਰਕਾਰ ਨੂੰ ਤੁਰੰਤ ਦੋਸ਼ੀਆ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਪ੍ਰਮਜੀਤ ਸਿੰਘ ਪੰਮਾ ਗੱਗੋਬੂਹਾ ਅਤੇ ਰਾਮ ਨਾਮਧਾਰੀ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਪਵਿੱਤਰ ਸਥਾਨ ਹੁੰਦੇ ਹਨ, ਜਿੱਥੇ ਹਰ ਵਿਅਕਤੀ ਸਿਰਫ਼ ਸ਼ਰਧਾਲੂ ਵਜੋਂ ਨਤਮਸਤਕ ਹੋਣ ਲਈ ਪਹੁੰਚਦੇ ਹਨ ਅਤੇ ਅਜਿਹੇ ਪਵਿੱਤਰ ਅਸਥਾਨ ’ਤੇ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਬੇਹੱਦ ਨਿੰਦਣਯੋਗ ਹੈ। ਪੰਮਾ ਨੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੂਰੀ ਘਟਨਾ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਹਮਲਾ ਕਰਨ ਵਾਲਿਆ ਖਿਲਾਫ ਸਖਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਉਪਰ ਜਾਨਲੇਵਾ ਹਮਲਾ ਹੋ ਚੁੱਕਿਆ ਹੈ ਅਤੇ ਹੁਣ ਫਿਰ ਇਸ ਤਰ੍ਹਾ ਦੀ ਕਾਰਵਾਈ ਨਿੰਦਾਯੋਗ ਹੈ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਅਕਾਲੀ ਆਗੂਆਂ ਵਲੋਂ ਨਿਖੇਧੀ ਅਗਲੀ ਖ਼ਬਰ ਚੇਅਰਮੈਨ ਰਣਜੀਤ ਸਿੰਘ, ਖਹਿਰਾ ਅਤੇ ਬੁੱਟਰ ਨੇ ਪਿੰਦਰ ਦੌਲੋਨੰਗਲ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।