14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ’ਤੇ ਨਾਂਦੇੜ ਵਿਖੇ ਹੋਏ ਕਾਤਲਾਨਾ ਹਮਲੇ ਦੀ ਬ੍ਰਹਮਪੁਰਾ ਵਲੋਂ ਨਿੰਦਿਆ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਖਡੂਰ ਸਾਹਿਬ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮਹਾਰਾਸ਼ਟਰ ਦੇ ਸ੍ਰੀ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ। ਬ੍ਰਹਮਪੁਰਾ ਨੇ ਇਸ ਘਟਨਾ ਨੂੰ ਸੁਰੱਖਿਆ ਏਜੰਸੀਆਂ ਦੀ ਵੱਡੀ ਨਾਕਾਮੀ ਅਤੇ ਗੰਭੀਰ ਲਾਪਰਵਾਹੀ ਕਰਾਰ ਦਿੱਤਾ ਹੈ।

ਅਜੀਤ ਡੈਸਕ 14-08-2026
ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਖਡੂਰ ਸਾਹਿਬ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮਹਾਰਾਸ਼ਟਰ ਦੇ ਸ੍ਰੀ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ। ਬ੍ਰਹਮਪੁਰਾ ਨੇ ਇਸ ਘਟਨਾ ਨੂੰ ਸੁਰੱਖਿਆ ਏਜੰਸੀਆਂ ਦੀ ਵੱਡੀ ਨਾਕਾਮੀ ਅਤੇ ਗੰਭੀਰ ਲਾਪਰਵਾਹੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮਾਤਾ ਸਾਹਿਬ ਕੌਰ ਜੀ ਦੇ ਗੁਰਦੁਆਰਾ ਸਾਹਿਬ ਦਰਸ਼ਨਾਂ ਲਈ ਗਏ ਪਾਰਟੀ ਪ੍ਰਧਾਨ ‘ਤੇ ਇਸ ਤਰ੍ਹਾਂ ਹਮਲਾ ਹੋ ਜਾਣਾ ਸੁਰੱਖਿਆ ਇੰਤਜ਼ਾਮਾਂ ਅਤੇ ਏਜੰਸੀਆਂ ਦੀ ਕਾਰਜਪ੍ਰਣਾਲੀ ‘ਤੇ ਇਕ ਵੱਡਾ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ। ਬ੍ਰਹਮਪੁਰਾ ਨੇ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਸਥਾਨ ‘ਤੇ ਸੁਰੱਖਿਆ ਏਜੰਸੀਆਂ ਦੀ ਇਹ ਢਿੱਲ ਅਤੇ ਕਮੀਂ ਬਹੁਤ ਹੀ ਚਿੰਤਾਜਨਕ ਹੈ। ਉਨ੍ਹਾਂ ਮਹਾਰਾਸ਼ਟਰ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸੁਰੱਖਿਆ ਵਿਚ ਹੋਈ ਇਸ ਵੱਡੀ ਚੂਕ ਅਤੇ ਹਮਲੇ ਦੀ ਇੱਕ ਉੱਚ-ਪੱਧਰੀ ਅਤੇ ਸੁਤੰਤਰ ਜਾਂਚ ਦੇ ਹੁਕਮ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਹੋਣੀ ਲਾਜ਼ਮੀ ਹੈ ਕਿ ਸੁਰੱਖਿਆ ਏਜੰਸੀਆਂ ਤੋਂ ਕਿੱਥੇ ਕਮੀਂ ਰਹਿ ਗਈ।ਬ੍ਰਹਮਪੁਰਾ ਨੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਇਸ ਲਾਪਰਵਾਹੀ ਲਈ ਜ਼ਿੰਮੇਵਾਰ ਏਜੰਸੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਪੁਲਿਸ ਲਾਈਨ ਗਰਾਊਂਂਡ ਤਰਨ ਤਾਰਨ ਅਤੇ ਆਲੇ-ਦੁਆਲੇ ਲੱਗਦੇ 5 ਕਿੱਲੋਮੀਟਰ ਦੇ ਘੇਰੇ ਅੰਦਰ ‘ਨੋ ਡਰੋਨ ਜੋ਼ਨ’ ਘੋਸ਼ਿਤ ਅਗਲੀ ਖ਼ਬਰ ਨਨਕਾਣਾ ਸਾਹਿਬ ਸਿੱਖ ਯਾਤਰੀ ਜਥੇ ਵਲੋਂ ਪੁਲਿਸ ਕਮਿਸ਼ਨਰ ਗਿੱਲ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।