14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਸੀ.ਐਮ. ਭਗਵੰਤ ਮਾਨ ਦਾ ਉਪਰਾਲਾ ਸ਼ਲਾਘਾਯੋਗ-ਗੁਰਵਿੰਦਰ ਸਿੰਘ ਬਹਿੜਵਾਲ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)– ਸਿੱਖ ਕੌਮ ਦੀ ਮਹੱਤਵਪੂਰਨ ਸ਼ਖ਼ਸੀਅਤ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੇ ਗਏ ਯਤਨਾਂ ਦੀ ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ ਨੇ ਭਰਪੂਰ ਸ਼ਲਾਘਾ ਕੀਤੀ ਹੈ। ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਮਾਨ ਵਲੋਂ ਚੁੱਕੇ ਗਏ ਠੋਸ ਕਦਮਾਂ ਦੇ ਸਦਕਾ ਹੀ ਦਿੱਲੀ ਜੇਲ੍ਹ ਪ੍ਰਸ਼ਾਸਨ ਵਲੋਂ ਜਥੇਦਾਰ ਹਵਾਰਾ ਨੂੰ 2 ਦਿਨ ਦੀ ਕਸਟਡੀ ਪੈਰੋਲ ਮਨਜ਼ੂਰ ਕੀਤੀ ਗਈ ਹੈ।

ਅਜੀਤ ਡੈਸਕ 14-08-2026
ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)– ਸਿੱਖ ਕੌਮ ਦੀ ਮਹੱਤਵਪੂਰਨ ਸ਼ਖ਼ਸੀਅਤ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੇ ਗਏ ਯਤਨਾਂ ਦੀ ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ ਨੇ ਭਰਪੂਰ ਸ਼ਲਾਘਾ ਕੀਤੀ ਹੈ। ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਮਾਨ ਵਲੋਂ ਚੁੱਕੇ ਗਏ ਠੋਸ ਕਦਮਾਂ ਦੇ ਸਦਕਾ ਹੀ ਦਿੱਲੀ ਜੇਲ੍ਹ ਪ੍ਰਸ਼ਾਸਨ ਵਲੋਂ ਜਥੇਦਾਰ ਹਵਾਰਾ ਨੂੰ 2 ਦਿਨ ਦੀ ਕਸਟਡੀ ਪੈਰੋਲ ਮਨਜ਼ੂਰ ਕੀਤੀ ਗਈ ਹੈ। ਇਹ ਉਪਰਾਲਾ ਅਤਿ ਸ਼ਲਾਘਾਯੋਗ ਹੈ ਅਤੇ ਇਸ ਨਾਲ ਬੰਦੀ ਸਿੰਘਾਂ ਦੀ ਰਿਹਾਈ ਤੇ ਪੈਰੋਲ ਦੀਆਂ ਵਾਜਬ ਮੰਗਾਂ ਨੂੰ ਬਲ ਮਿਲਿਆ ਹੈ। ਉਨ੍ਹਾਂ ਅੱਗੇ ਬੋਲਦਿਆਂ ਕੇਂਦਰ ਸਰਕਾਰ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵਿਸ਼ੇਸ਼ ਅਪੀਲ ਕੀਤੀ ਕਿ 2 ਦਿਨ ਦਾ ਸਮਾਂ ਬਹੁਤ ਘੱਟ ਹੈ, ਇਸ ਲਈ ਮਾਨਵਤਾ ਅਤੇ ਕਾਨੂੰਨੀ ਅਧਿਕਾਰਾਂ ਨੂੰ ਧਿਆਨ ਵਿਚ ਰੱਖਦਿਆਂ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਘੱਟੋ-ਘੱਟ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ। ਚੇਅਰਮੈਨ ਨੇ ਕਿਹਾ ਕਿ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਕੇਂਦਰ ਸਰਕਾਰ ਨੂੰ ਇਸ ਮਾਮਲੇ ‘ਤੇ ਸਕਾਰਾਤਮਕ ਅਤੇ ਸੰਵੇਦਨਸ਼ੀਲ ਰਵੱਈਆ ਅਪਣਾਉਣਾ ਚਾਹੀਦਾ ਹੈ।
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਸਿਮਰਪ੍ਰੀਤ ਸਿੰਘ ਨੈਸ਼ਨਲ ਪੱਧਰ ਖੇਡਾਂ ਲਈ ਚੁਣਿਆ ਅਗਲੀ ਖ਼ਬਰ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਉਪਰਾਲਾ ਸ਼ਲਾਘਾਯੋਗ–ਪ੍ਰੋ. ਹਰਪ੍ਰੀਤ ਕੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।