14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜ਼ਿਲ੍ਹਾ ਪੱਧਰੀ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਮੁਕਾਬਲੇ 18 ਨੂੰ

ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)–ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮਾਈ ਭਾਰਤ ਤਰਨ ਤਾਰਨ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਭਾਰਤ ਦਾ ਸੰਦੇਸ਼ ਦੇਣ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਹ ਪ੍ਰੋਗਰਾਮ 18 ਅਗਸਤ 2026 ਨੂੰ ਸਵੇਰੇ 9 ਵਜੇ ਸ੍ਰੀ ਗੁਰੂ ਅਰਜਨ ਦੇਵ ਕਾਲਜ ਤਰਨ ਤਾਰਨ ਵਿਖੇ ਆਯੋਜਿਤ ਕੀਤਾ ਜਾਵੇਗਾ।

ਅਜੀਤ ਡੈਸਕ 14-08-2026
ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)–ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮਾਈ ਭਾਰਤ ਤਰਨ ਤਾਰਨ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਭਾਰਤ ਦਾ ਸੰਦੇਸ਼ ਦੇਣ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਹ ਪ੍ਰੋਗਰਾਮ 18 ਅਗਸਤ 2026 ਨੂੰ ਸਵੇਰੇ 9 ਵਜੇ ਸ੍ਰੀ ਗੁਰੂ ਅਰਜਨ ਦੇਵ ਕਾਲਜ ਤਰਨ ਤਾਰਨ ਵਿਖੇ ਆਯੋਜਿਤ ਕੀਤਾ ਜਾਵੇਗਾ। ਨੌਜਵਾਨਾਂ ਦੀ ਪ੍ਰਤਿਭਾ ਅਤੇ ਰਚਨਾਤਮਕਤਾ ਨੂੰ ਮੰਚ ਪ੍ਰਦਾਨ ਕਰਨ ਲਈ ਵਾਦ-ਵਿਵਾਦ, ਨਾਅਰਾ ਲਿਖਣ, ਪੇਂਟਿੰਗ, ਸਲੈਮ ਪੋਇਟਰੀ, ਲੋਕ ਸੰਗੀਤ (ਗਰੁੱਪ), ਲੋਕ ਨਾਚ (ਗਰੁੱਪ), ਰੀਲ ਅਤੇ ਨੁੱਕੜ ਨਾਟਕ ਸਮੇਤ ਅੱਠ ਮੁਕਾਬਲੇ ਕਰਵਾਏ ਜਾਣਗੇ। ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਨੌਜਵਾਨਾਂ ਦੀ ਉਮਰ 20 ਜੁਲਾਈ 2026 ਨੂੰ 15 ਤੋਂ 29 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਅਤੇ ਉਹ ਜ਼ਿਲ੍ਹਾ ਤਰਨ ਤਾਰਨ ਦੇ ਵਸਨੀਕ ਹੋਣੇ ਚਾਹੀਦੇ ਹਨ। ਸਾਰੇ ਭਾਗੀਦਾਰਾਂ ਲਈ ‘ਮਾਈ ਭਾਰਤ’ ਪੋਰਟਲ ’ਤੇ ਰਜਿਸਟਰਡ ਹੋਣਾ ਲਾਜ਼ਮੀ ਹੈ। ਇੱਛੁਕ ਨੌਜਵਾਨ ਪਹਿਲਾਂ ‘ਮਾਈ ਭਾਰਤ’ ਪੋਰਟਲ ’ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਇਸ ਤੋਂ ਬਾਅਦ ਗੂਗਲ ਫਾਰਮ ਰਾਹੀਂ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਕਰ ਸਕਦੇ ਹਨ। ਮੁਕਾਬਲਿਆਂ ਦੇ ਜੇਤੂਆਂ ਨੂੰ ਮੋਮੈਂਟੋ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਹਰੇਕ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲਾ ਜੇਤੂ ਰਾਜ ਪੱਧਰੀ ਮੁਕਾਬਲੇ ਵਿਚ ਜ਼ਿਲ੍ਹਾ ਤਰਨ ਤਾਰਨ ਦੀ ਨੁਮਾਇੰਦਗੀ ਕਰੇਗਾ। ਮਾਈ ਭਾਰਤ ਨੇ ਜ਼ਿਲ੍ਹੇ ਦੇ ਸਾਰੇ ਯੋਗ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਇਨ੍ਹਾਂ ਮੁਕਾਬਲਿਆਂ ਵਿਚ ਵੱਧ ਤੋਂ ਵੱਧ ਉਤਸ਼ਾਹ ਨਾਲ ਭਾਗ ਲੈਣ। ਮਾਈ ਭਾਰਤ ਵਲੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਯੋਗ ਨੌਜਵਾਨਾਂ ਨੂੰ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਨ।
ਪਿਛਲੀ ਖ਼ਬਰ ਸੁਖਬੀਰ ’ਤੇ ਹਮਲੇ ਦੀ ਰਮਨਦੀਪ ਸੇਰੋਂ ਤੇ ਬਿੱਲਾ ਸੇਰੋਂ ਵਲੋਂ ਸਖ਼ਤ ਨਿਖੇਧੀ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।