14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਆਜ਼ਾਦੀ ਦਿਵਸ ਮਨਾਇਆ

ਗੋਇੰਦਵਾਲ ਸਾਹਿਬ, 13 ਅਗਸਤ (ਸਕੱਤਰ ਸਿੰਘ ਅਟਵਾਲ)–ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ 15 ਅਗਸਤ ਦਾ ਆਜ਼ਾਦੀ ਦਿਵਸ ਬੜੀ ਧੂਮਧਾਮ, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਅਜੀਤ ਡੈਸਕ 14-08-2026
ਗੋਇੰਦਵਾਲ ਸਾਹਿਬ, 13 ਅਗਸਤ (ਸਕੱਤਰ ਸਿੰਘ ਅਟਵਾਲ)–ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ 15 ਅਗਸਤ ਦਾ ਆਜ਼ਾਦੀ ਦਿਵਸ ਬੜੀ ਧੂਮਧਾਮ, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਚਾਰ ਹਾਊਸਾਂ ਦਾ ਗੀਤ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਦੇਸ਼ ਭਗਤੀ ਦੀ ਭਾਵਨਾ ਦੇਖਣ ਨੂੰ ਮਿਲੀ। ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਅਨੁਸ਼ਾਸਨ ਨਾਲ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ। ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਆਜ਼ਾਦੀ ਦਿਵਸ ਦੀ ਮਹੱਤਤਾ ਨੂੰ ਦਰਸਾਉਂਦੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਸਮਾਗਮ ਦੌਰਾਨ ਸਕੂਲ ਦੇ ਅਧਿਆਪਕ ਅਮਰਜੀਤ ਸਿੰਘ ਗਿੱਲ ਵਲੋਂ ਵਿਦਿਆਰਥੀਆਂ ਨੂੰ ਭਾਰਤ ਦੀ ਆਜ਼ਾਦੀ ਦੀ ਲਹਿਰ ਨਾਲ ਜੁੜੇ ਮਹਾਨ ਦੇਸ਼ ਭਗਤਾਂ ਅਤੇ ਇਤਿਹਾਸਕ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਸ਼ਾਂਤੀ ਨੂੰ ਕਾਇਮ ਰੱਖਣ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਬਲਜੀਤ ਕੌਰ ਰੰਧਾਵਾ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਇਮਾਨਦਾਰੀ, ਅਨੁਸ਼ਾਸਨ ਅਤੇ ਚੰਗੇ ਸੰਸਕਾਰਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਮੈਡਮ ਨੇ ਅਧਿਆਪਕਾਂ ਨੂੰ ਵੀ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ, ਵਿਰਸੇ ਅਤੇ ਦੇਸ਼ ਦੀ ਆਜ਼ਾਦੀ ਲਈ ਕੀਤੇ ਸੰਘਰਸ਼ ਬਾਰੇ ਜਾਣਕਾਰੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ।
ਪਿਛਲੀ ਖ਼ਬਰ ਸੈਕਟਰੀ ਗੁਰਜੀਤ ਸਿੰਘ ਮੱਲੀ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਭਿੱਖੀਵਿੰਡ ਨੇ ਬੂਟੇ ਲਗਾਏ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਲਈ ਕੌਂਸਲਿੰਗ, ਓਰੀਐਂਟੇਸ਼ਨ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।