ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ, ਵੇਈਂਪੂਈਂ ਵਿਖੇ ਤੀਆਂ ਦਾ ਮੇਲਾ ਮਨਾਇਆ
ਫਤਿਆਬਾਦ, 13 ਅਗਸਤ (ਹਰਵਿੰਦਰ ਸਿੰਘ ਧੂੰਦਾ)–ਸਾਉਣ ਮਹੀਨੇ ਦੇ ਉਤਸ਼ਾਹ ਦਾ ਪ੍ਰਤੀਕ ਪਵਿੱਤਰ ਤਿਉਹਾਰ ‘ਤੀਆਂ ਦਾ ਮੇਲਾ’ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਵਲੋਂ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਹ ਤਿਉਹਾਰ ਮੁੱਖ ਰੂਪ ਵਿਚ ਔਰਤਾਂ ਨੂੰ ਉਨ੍ਹਾਂ ਦੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਨ ਅਤੇ ਲੋਕ ਪਰੰਪਰਾਵਾਂ ਨੂੰ ਜਿਊਂਦਾ ਰੱਖਣ ਦੇ ਉਦੇਸ਼ ਨਾਲ ਕਰਵਾਇਆ ਜਾਦਾ ਹੈ।
ਫਤਿਆਬਾਦ, 13 ਅਗਸਤ (ਹਰਵਿੰਦਰ ਸਿੰਘ ਧੂੰਦਾ)–ਸਾਉਣ ਮਹੀਨੇ ਦੇ ਉਤਸ਼ਾਹ ਦਾ ਪ੍ਰਤੀਕ ਪਵਿੱਤਰ ਤਿਉਹਾਰ ‘ਤੀਆਂ ਦਾ ਮੇਲਾ’ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਵਲੋਂ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਹ ਤਿਉਹਾਰ ਮੁੱਖ ਰੂਪ ਵਿਚ ਔਰਤਾਂ ਨੂੰ ਉਨ੍ਹਾਂ ਦੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਨ ਅਤੇ ਲੋਕ ਪਰੰਪਰਾਵਾਂ ਨੂੰ ਜਿਊਂਦਾ ਰੱਖਣ ਦੇ ਉਦੇਸ਼ ਨਾਲ ਕਰਵਾਇਆ ਜਾਦਾ ਹੈ। ਪੰਜਾਬੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਤੀਜ ਮੇਲੇ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਸਮਾਗਮ ਦਾ ਉਦਘਾਟਨ ਸਕੂਲ ਦੇ ਪ੍ਰਿੰਸੀਪਲ ਮੁੱਖ ਮਹਿਮਾਨ ਮਿਸਜ ਸੁਨੀਤਾ ਮੈਮ, ਮਿਸਟਰ ਨਵੀਨ ਕੁਮਾਰ, ਮਿਸ ਹੀਆ ਅਤੇ ਸਮੂਹ ਅਧਿਆਪਕ ਵਲੋਂ ਕੀਤਾ ਗਿਆ। ਇਸ ਮੌਕੇ ’ਤੇ ਸਕੂਲ ਨੂੰ ਰੰਗ-ਬਿਰੰਗੀਆਂ ਸਜਾਵਟਾਂ ਨਾਲ ਸਜਾਇਆ ਗਿਆ। ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਪਾ ਕੇ ਗਿੱਧਾ, ਲੋਕ-ਗੀਤ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ। ਮੇਲੇ ਵਿੱਚ ਫੁਲਕਾਰੀ, ਚੂੜੀਆਂ, ਮਹਿੰਦੀ, ਪੰਜਾਬੀ ਖਾਣਿਆਂ ਅਤੇ ਹੋਰ ਰਵਾਇਤੀ ਸਟਾਲ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਰਹੇ। ਪ੍ਰਿੰਸੀਪਲ ਸ਼੍ਰੀਮਤੀ ਸ਼ੈਲੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ, ਰੀਤੀ-ਰਿਵਾਜਾਂ ਅਤੇ ਪਰੰਪਰਾਵਾਂ ਨਾਲ ਜੋੜਦੇ ਹਨ ਅਤੇ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਰਚਨਾਤਮਕਤਾ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਸਮਾਗਮ ਦੇ ਅੰਤ ਵਚ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ। ਅਜਿਹੇ ਸੱਭਿਆਚਾਰਕ ਪ੍ਰੋਗਰਾਮ ਸਾਡੀ ਨਵੀਂ ਪੀੜ੍ਹੀ ਨੂੰ ਸਾਡੀ ਅਮੀਰ ਵਿਰਾਸਤ ਨਾਲ ਜੋੜੀ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰੋਗਰਾਮ ਦੇ ਅੰਤ ਵਿਚ ਰਵਾਇਤੀ ਪਕਵਾਨਾਂ ਅਤੇ ਮਿਠਾਈਆਂ ਦੀ ਵੰਡ ਕੀਤੀ ਗਈ। ਤੀਜ ਮੇਲਾ ਖੁਸ਼ੀਆਂ, ਉਤਸ਼ਾਹ ਅਤੇ ਪੰਜਾਬੀ ਸੱਭਿਆਚਾਰ ਦੀਆਂ ਮਿੱਠੀਆਂ ਯਾਦਾਂ ਨਾਲ ਸਫਲਤਾਪੂਰਵਕ ਸੰਪੰਨ ਹੋਇਆ।