15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਬਿੱਲਾ ਸ਼ੇਰੋ ਨੇ ਔਲਖ ਤੇ ਵਰਾਣਾ ਦਾ ਮੀਤ ਪ੍ਰਧਾਨ ਅਤੇ ਪੀ.ਏ.ਸੀ. ਕਮੇਟੀ ਦਾ ਮੈਂਬਰ ਬਣਨ ਤੋਂ ਬਾਅਦ ਕੀਤਾ ਸਨਮਾਨ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)– ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨੀਂ ਪਾਰਟੀ ਦੇ ਮੀਤ ਪ੍ਰਧਾਨਾਂ ਅਤੇ ਰਾਜਸੀ ਮਾਮਲਿਆਂ ਦੀ ਕਮੇਟੀ (ਪੀ. ਏ.

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਕੁਲਦੀਪ ਸਿੰਘ ਔਲਖ ਤੇ ਸਿਕੰਦਰ ਸਿੰਘ ਵਰਾਣਾ ਦਾ ਸਨਮਾਨ ਕਰਦੇ ਹੋਏ। ਤਸਵੀਰ–ਲਵਲੀ 15-08-2026
ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)– ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨੀਂ ਪਾਰਟੀ ਦੇ ਮੀਤ ਪ੍ਰਧਾਨਾਂ ਅਤੇ ਰਾਜਸੀ ਮਾਮਲਿਆਂ ਦੀ ਕਮੇਟੀ (ਪੀ.ਏ.ਸੀ.) ਦੇ ਮੈਂਬਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਇਸ ਐਲਾਨ ਤੋਂ ਬਾਅਦ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਨਾਲ ਸਬੰਧਤ ਦੋ ਸੀਨੀਅਰ ਅਕਾਲੀ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਮਿਲਣ ’ਤੇ ਅੱਜ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵਲੋਂ ਕੁਲਦੀਪ ਸਿੰਘ ਔਲਖ ਅਤੇ ਸਿਕੰਦਰ ਸਿੰਘ ਵਰਾਣਾ ਨੂੰ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਔਲਖ ਨੂੰ ਦੂਜੀ ਵਾਰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਦਕਿ ਸਿਕੰਦਰ ਸਿੰਘ ਵਰਾਣਾ ਨੂੰ ਪਾਰਟੀ ਦੀ ਰਾਜਸੀ ਮਾਮਲਿਆਂ ਦੀ ਕਮੇਟੀ (ਪੀ.ਏ.ਸੀ.) ਵਿਚ ਸ਼ਾਮਿਲ ਕੀਤਾ ਗਿਆ ਹੈ। ਦੋਵਾਂ ਆਗੂਆਂ ਦੀਆਂ ਨਿਯੁਕਤੀਆਂ ਨਾਲ ਹਲਕਾ ਸ੍ਰੀ ਖਡੂਰ ਸਾਹਿਬ ਦੇ ਅਕਾਲੀ ਵਰਕਰਾਂ ਵਿਚ ਵੀ ਖੁਸ਼ੀ ਹੈ। ਇਸ ਮੌਕੇ ਕੁਲਦੀਪ ਸਿੰਘ ਔਲਖ ਅਤੇ ਸਿਕੰਦਰ ਸਿੰਘ ਵਰਾਣਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਤੇਜਿੰਦਰ ਸਿੰਘ ਪ੍ਰਿੰਸ, ਜਗਦੀਪ ਸਿੰਘ ਮਿੰਟੂ, ਬੀ.ਸੀ ਵਿੰਗ ਪ੍ਰਧਾਨ ਕਸ਼ਮੀਰ ਸਿੰਘ, ਆਈ.ਟੀ. ਵਿੰਗ ਪ੍ਰਧਾਨ ਹਰਪ੍ਰੀਤ ਸਿੰਘ ਡਿਆਲ, ਸਰਕਲ ਪ੍ਰਧਾਨ ਤੇ ਜਨਰਲ ਸਕੱਤਰ ਯੂਥ ਅਕਾਲੀ ਦਲ ਕੁਲਦੀਪ ਸਿੰਘ ਲਾਹੌਰੀਆਂ, ਸੁਖਬੀਰ ਸਿੰਘ, ਸਤਨਾਮ ਸਿੰਘ ਤੇ ਗੁਰਮੁੱਖ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਕੰਚਨਪ੍ਰੀਤ ਕੌਰ ਨੇ ਸੁਖਬੀਰ ਉੱਪਰ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ ਅਗਲੀ ਖ਼ਬਰ ਐਨ. ਐਚ. ਐਮ. ਯੂਨੀਅਨ ਵਲੋਂ ਦੂਜੇ ਦਿਨ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਦਿੱਤਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।