15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਆਜ਼ਾਦੀ ਦਿਵਸ ਦਾ ਸਮਾਗਮ

ਪੱਟੀ, 14 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਦੇਸ਼ ਭਗਤੀ, ਉਤਸ਼ਾਹ ਅਤੇ ਮਾਣ-ਸਨਮਾਨ ਦੀ ਭਾਵਨਾ ਨਾਲ ਆਜ਼ਾਦੀ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਦੇਸ਼ ਦੀ ਆਜ਼ਾਦੀ ਅਤੇ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਦੇਸ਼ ਭਗਤੀ ਗੀਤ, ਕਵਿਤਾਵਾਂ , ਭਾਸ਼ਣ, ਨਾਚ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ।

ਮਿਲੇਨੀਅਮ ਵਰਲਡ ਸਕੂਲ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਵਿਦਿਆਰਥੀ। ਤਸਵੀਰ: ਖਹਿਰਾ 15-08-2026
ਪੱਟੀ, 14 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਦੇਸ਼ ਭਗਤੀ, ਉਤਸ਼ਾਹ ਅਤੇ ਮਾਣ-ਸਨਮਾਨ ਦੀ ਭਾਵਨਾ ਨਾਲ ਆਜ਼ਾਦੀ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਦੇਸ਼ ਦੀ ਆਜ਼ਾਦੀ ਅਤੇ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਦੇਸ਼ ਭਗਤੀ ਗੀਤ, ਕਵਿਤਾਵਾਂ , ਭਾਸ਼ਣ, ਨਾਚ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਦੇਸ਼ ਪ੍ਰਤੀ ਪਿਆਰ, ਏਕਤਾ ਅਤੇ ਜ਼ਿੰਮੇਵਾਰੀ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਦੀ ਮੈਨੇਜ਼ਮੈਂਟ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ, ਚੇਅ. ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ ਅਤੇ ਕੁਲਬੀਰ ਕੌਰ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਸਕੂਲ ਦੀ ਪ੍ਰਿੰਸੀਪਲ ਪਵਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦੇ ਮਹੱਤਵ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਸਾਨੂੰ ਆਪਣੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ, ਅਨੁਸ਼ਾਸਨ ਵਿਚ ਰਹਿਣ ਅਤੇ ਇਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਆਜ਼ਾਦੀ ਨਾਲ ਸੰਬੰਧਿਤ ਕੁਇੱਜ਼ ਵੀ ਕਰਵਾਇਆ ਗਿਆ। ਸਮਾਗਮ ਦੌਰਾਨ ਸਕੂਲ ਦਾ ਸਮੁੱਚਾ ਮਾਹੌਲ ‘ਵੰਦੇ ਮਾਤਰਮ’ ਅਤੇ ‘ਭਾਰਤ ਮਾਤਾ ਕੀ ਜੈ’ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਅੰਤ ਵਿਚ ਸਕੂਲ ਪ੍ਰਬੰਧਨ ਵਲੋਂ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਆਜ਼ਾਦੀ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਹ ਸਮਾਗਮ ਵਿਦਿਆਰਥੀਆਂ ਦੇ ਮਨਾਂ ਵਿਚ ਦੇਸ਼-ਪ੍ਰੇਮ, ਏਕਤਾ, ਦੇਸ਼ ਪ੍ਰਤੀ ਸਤਿਕਾਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ’ਚ ਇਕ ਯਾਦਗਾਰ ਉਪਰਾਲਾ ਸਾਬਿਤ ਹੋਇਆ।
ਪਿਛਲੀ ਖ਼ਬਰ ਜਥੇ.ਦਲਬੀਰ ਸਿੰਘ ਜਹਾਂਗੀਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਦਾ ਮੈਂਬਰ ਬਣਾਉਣ ’ਤੇ ਹਲਕੇ ’ਚ ਖੁਸ਼ੀ ਦਾ ਮਹੌਲ ਅਗਲੀ ਖ਼ਬਰ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਵਿਖੇ ਆਜ਼ਾਦੀ ਦਿਵਸ ਧੂਮਧਾਮ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।