ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ’ਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
ਤਰਨ ਤਾਰਨ, 16 ਅਗਸਤ (ਇਕਬਾਲ ਸਿੰਘ ਸੋਢੀ)-80ਵੇਂ ਆਜ਼ਾਦੀ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਂਡ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਿਆਂ ਦੇ ਜੜ੍ਹੋਂ ਖ਼ਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਵਿਚ ਸਰਗਰਮ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਸਨਮਾਨਿਤ ਹੋਣ ਵਾਲੀਆਂ ਸ਼ਖ਼ਸੀਅਤਾਂ ਵਿਚ ਅਮਰਿੰਦਰ ਸਿੰਘ ਐਮੀ, ਕੁਲਦੀਪ ਸਿੰਘ ਢਿੱਲੋਂ, ਆਲਮਬੀਰ ਸਿੰਘ ਰੰਧਾਵਾ, ਪਰਮਜੀਤ ਸਿੰਘ ਚੰਬਲ, ਜੋਗਿੰਦਰ ਸਿੰਘ ਸੰਧੂ, ਜਸਕਰਨ ਸਿੰਘ ਲਾਡੀ, ਕੁਲਵੰਤ ਸਿੰਘ ਅਰੋੜਾ ਵਾਲੀਆ, ਮਲਕੀਅਤ ਸਿੰਘ ਮਾਲੂਵਾਲ, ਸੋਨਬੀਰ ਸਿੰਘ ਸੰਧੂ, ਬਲਜਿੰਦਰ ਸਿੰਘ ਖਹਿਰਾ, ਸਰਬਜੀਤ ਸਿੰਘ ਕੁਹਾੜਕਾ ਅਤੇ ਰਣਜੀਤ ਸਿੰਘ ਧੂੰਦਾ ਸ਼ਾਮਿਲ ਸਨ।
ਅਜੀਤ ਡੈਸਕ
17-08-2026