17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਇਨਕਮ ਟੈਕਸ ਦਫ਼ਤਰ ’ਚ ਮਨਾਇਆ ਸੁਤੰਤਰਤਾ ਦਿਵਸ

ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ)-ਇਨਕਮ ਟੈਕਸ ਦਫ਼ਤਰ ਦਾ ਅਹਾਤਾ ਦੇਸ਼ ਭਗਤੀ ਦੇ ਜੋਸ਼ ਨਾਲ ਗੂੰਜ ਉੱਠਿਆ, ਜਿੱਥੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵਕੀਲਾਂ ਨੇ ਉਤਸ਼ਾਹ ਅਤੇ ਭਾਈਚਾਰਕ ਸਾਂਝ ਨਾਲ ਭਾਰਤ ਦਾ ਸੁਤੰਤਰਤਾ ਦਿਵਸ ਮਨਾਇਆ। ਸਮਾਗਮ ਦੀ ਸ਼ੁਰੂਆਤ ਆਈ.

ਅਜੀਤ ਡੈਸਕ 17-08-2026
ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ)-ਇਨਕਮ ਟੈਕਸ ਦਫ਼ਤਰ ਦਾ ਅਹਾਤਾ ਦੇਸ਼ ਭਗਤੀ ਦੇ ਜੋਸ਼ ਨਾਲ ਗੂੰਜ ਉੱਠਿਆ, ਜਿੱਥੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵਕੀਲਾਂ ਨੇ ਉਤਸ਼ਾਹ ਅਤੇ ਭਾਈਚਾਰਕ ਸਾਂਝ ਨਾਲ ਭਾਰਤ ਦਾ ਸੁਤੰਤਰਤਾ ਦਿਵਸ ਮਨਾਇਆ। ਸਮਾਗਮ ਦੀ ਸ਼ੁਰੂਆਤ ਆਈ.ਟੀ.ਓ. ਆਕਾਸ਼ਦੀਪ ਜੰਡਾ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਨਾਗਰਿਕਾਂ ਨੂੰ ਇਮਾਨਦਾਰੀ ਨਾਲ ਟੈਕਸ ਅਦਾ ਕਰਕੇ ਦੇਸ਼ ਦੇ ਵਿਕਾਸ ਵਿਚ ਯੋਗਦਾਨ ਪਾਉਣ ਦਾ ਸੁਨੇਹਾ ਦੇਣ ਨਾਲ ਹੋਈ। ਇਸ ਮੌਕੇ ਮੁੱਖ ਆਕਰਸ਼ਣ ਐਡਵੋਕੇਟ ਆਦੇਸ਼ ਅਗਨੀਹੋਤਰੀ ਦਾ ਪ੍ਰੇਰਨਾਦਾਇਕ ਸੰਬੋਧਨ ਸੀ, ਜਿਨ੍ਹਾਂ ਨੇ ਸੁਤੰਤਰਤਾ ਦਿਵਸ ਦੇ ਅਮੀਰ ਇਤਿਹਾਸ ਅਤੇ ਇਸਦੀ ਡੂੰਘੀ ਮਹੱਤਤਾ ਬਾਰੇ ਵਿਸਥਾਰ ਵਿਚ ਦੱਸਿਆ। ਆਜ਼ਾਦੀ ਘੁਲਾਟੀਆਂ ਦੀਆਂ ਮਹਾਨ ਕੁਰਬਾਨੀਆਂ ਨੂੰ ਯਾਦ ਕਰਦਿਆਂ ਅਗਨੀਹੋਤਰੀ ਨੇ ਇਕ ਭਾਵੁਕ ਭਾਸ਼ਣ ਦਿੱਤਾ ਅਤੇ ਇਕ ਦੇਸ਼ ਭਗਤੀ ਦਾ ਗੀਤ ਗਾ ਕੇ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਦਿੱਤਾ। ਇਸ ਮੌਕੇ ਇੰਸਪੈਕਟਰ ਧਰਮਿੰਦਰ ਕੁਮਾਰ, ਸੁਰਿੰਦਰ ਕੁਮਾਰ, ਗੁਰੂ ਨਰਾਇਣ, ਦਿਲਬਾਗ ਸਿੰਘ, ਮੋਨਿਕਾ, ਰਾਜ ਕੁਮਾਰ ਅਤੇ ਵਿਭੂਤੀ ਕੁਮਾਰ ਸ਼ਾਮਿਲ ਸਨ।
ਪਿਛਲੀ ਖ਼ਬਰ ਕਰਿਆਨੇ ਦਾ ਸਾਮਾਨ ਅਤੇ ਸਬਜ਼ੀਆਂ ਦੇ ਰੇਟ ਅਸਮਾਨੀ ਚੜ੍ਹਨ ਨਾਲ ਲੋਕਾਂ ਦੀ ਰਸੋਈ ਦਾ ਬਜਟ ਵਿਗੜਿਆ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਨੇ ਮਨਾਇਆ ਆਜ਼ਾਦੀ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।