18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁਰਦੁਆਰਾ ਬਾਬਾ ਹੀਰਾ ਦਾਸ ਗੰਡੀਵਿੰਡ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

ਝਬਾਲ, 17 ਅਗਸਤ (ਸਰਬਜੀਤ ਸਿੰਘ)- ਗੁਰਦੁਆਰਾ ਬਾਬਾ ਹੀਰਾ ਦਾਸ ਪਿੰਡ ਗੰਡੀਵਿੰਡ ਵਿਖੇ ਸਾਲਾਨਾ ਜੋੜ ਮੇਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਸਦਕਾ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਮੈਨੇਜਰ ਧਰਵਿੰਦਰ ਸਿੰਘ ਮਾਣੋਚਾਲ੍ਹ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸਵੇਰੇ 25 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ ।

ਅਜੀਤ ਡੈਸਕ 18-08-2026
ਝਬਾਲ, 17 ਅਗਸਤ (ਸਰਬਜੀਤ ਸਿੰਘ)- ਗੁਰਦੁਆਰਾ ਬਾਬਾ ਹੀਰਾ ਦਾਸ ਪਿੰਡ ਗੰਡੀਵਿੰਡ ਵਿਖੇ ਸਾਲਾਨਾ ਜੋੜ ਮੇਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਸਦਕਾ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਮੈਨੇਜਰ ਧਰਵਿੰਦਰ ਸਿੰਘ ਮਾਣੋਚਾਲ੍ਹ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸਵੇਰੇ 25 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ । ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਇਸ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪ੍ਰਸਿੱਧ ਢਾਡੀ ਭਾਈ ਸਤਪਾਲ ਸਿੰਘ ਐਮ.ਏ., ਢਾਡੀ ਭਾਈ ਦਲਜੀਤ ਸਿੰਘ ਵਿਛੋਆ, ਕਵੀਸ਼ਰ ਭਾਈ ਰਣਜੀਤ ਸਿੰਘ ਦੇ ਜਥਿਆਂ ਵਲੋਂ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਕੰਚਨਪ੍ਰੀਤ ਕੌਰ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਸ਼ਮੀਰ ਸਿੰਘ ਗੰਡੀਵਿੰਡ, ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਮੈਂਬਰ ਚੇਅਰਮੈਨ ਗੁਰਬੀਰ ਸਿੰਘ ਝਬਾਲ, ਸੀਨੀਅਰ ਆਗੂ ਜਥੇਦਾਰ ਸੁਖਰਾਜ ਸਿੰਘ ਕਾਲਾ ਗੰਡੀਵਿੰਡ ਸਾਬਕਾ ਮੈਂਬਰ ਸ਼੍ਰੋਮਣੀ, ਗੁਰਪ੍ਰੀਤ ਸਿੰਘ ਬੱਬੂ ਸਰਪੰਚ ਪਲਾਸੌਰ, ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੂੰ ਪ੍ਰਬੰਧਕਾਂ ਵਲੋਂ ਸਿਰੋਪਾਓ ਭੇਟ ਕੀਤੇ। ਇਸ ਮੌਕੇ ਭਾਜਪਾ ਆਗੂ ਰਣਜੀਤ ਸਿੰਘ ਗੰਡੀਵਿੰਡ, ਪਰਮਜੀਤ ਸਿੰਘ ਗੰਡੀਵਿੰਡ, ਮੀਤ ਮੈਨੇਜਰ ਦਿਲਬਾਗ ਸਿੰਘ ਝਬਾਲ, ਇੰਚਾਰਜ ਪ੍ਰਗਟ ਸਿੰਘ ਮੰਨਣ, ਸਹਾਇਕ ਇੰਚਾਰਜ ਪਰਮਜੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਰਾਜਬੀਰ ਸਿੰਘ ਮੰਡਿਆਲਾ, ਸ਼ਾਮ ਸਿੰਘ ਦੋਦੇ, ਆਮ ਆਦਮੀ ਪਾਰਟੀ ਦੇ ਹਲਕਾ ਜੂਥ ਪ੍ਰਧਾਨ ਅਮਨਦੀਪ ਸਿੰਘ ਅਮਨ ਢਿੱਲੋਂ ਗੰਡੀਵਿੰਡ, ਐਡਵੋਕੇਟ ਜਗਮੀਤ ਸਿੰਘ ਗੰਡੀਵਿੰਡ, ਸੁਖਰਾਜ ਸਿੰਘ ਗੰਡੀਵਿੰਡ, ਗੁਰਮੀਤ ਸਿੰਘ ਸਰਪੰਚ ਗੰਡੀਵਿੰਡ, ਇੰਸਪੈਕਟਰ ਬਲਵਿੰਦਰ ਸਿੰਘ ਸ਼ਾਹਪੁਰ, ਇੰਸਪੈਕਟਰ ਰਸਾਲ ਸਿੰਘ ਮਨਿਆਲਾ, ਕੁਲਦੀਪ ਸਿੰਘ ਗੰਡੀਵਿੰਡ, ਜਥੇ. ਨਿਸ਼ਾਨ ਸਿੰਘ ਦੋਦੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਗਰ ਦੀਆਂ ਸੰਗਤਾਂ ਹਾਜ਼ਰ ਸਨ ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਜਲਾਲਉਸਮਾ ਵਲੋਂ ਵਰਕਰਾਂ ਨੂੰ ਕਾਨਫਰੰਸ ’ਚ ਪਹੁੰਚਣ ਦੀ ਅਪੀਲ ਅਗਲੀ ਖ਼ਬਰ ਮਿਮਿਟ ਕਾਲਜ ਮਲੋਟ ਵਿਖੇ ਆਜ਼ਾਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।