18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੀ ਮੀਟਿੰਗ

ਤਰਨ ਤਾਰਨ, 17 ਅਗਸਤ (ਇਕਬਾਲ ਸਿੰਘ ਸੋਢੀ)– ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਦਲੇਰ ਸਿੰਘ ਪੰਨੂ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸਰਪ੍ਰਸਤ ਬਾਬਾ ਦਰਸ਼ਨ ਸਿੰਘ ਪੱਟੀ ਵਲੋਂ ਕਮੇਟੀ ਦੇ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ।

ਅਜੀਤ ਡੈਸਕ 18-08-2026
ਤਰਨ ਤਾਰਨ, 17 ਅਗਸਤ (ਇਕਬਾਲ ਸਿੰਘ ਸੋਢੀ)– ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਦਲੇਰ ਸਿੰਘ ਪੰਨੂ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸਰਪ੍ਰਸਤ ਬਾਬਾ ਦਰਸ਼ਨ ਸਿੰਘ ਪੱਟੀ ਵਲੋਂ ਕਮੇਟੀ ਦੇ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ। ਦਰਸ਼ਨ ਸਿੰਘ ਸੁਖੀਜਾ ਨੂੰ ਕਾਰਜਕਾਰੀ ਪ੍ਰਧਾਨ, ਸੁਖਬਾਜ ਸਿੰਘ ਸਿੱਧੂ ਨੂੰ ਜਨਰਲ ਸਕੱਤਰ, ਜਸਬੀਰ ਸਿੰਘ ਪੱਟੀ ਜਨਰਲ ਸਕੱਤਰ, ਅਮਰੀਕ ਸਿੰਘ ਬਸਤੀ ਹਾਜੀ ਜੀਰਾ, ਪਾਰਸ ਸਿੰਘ ਬਸਤੀ ਹਾਜੀ ਜੀਰਾ, ਮਲਕੀਤ ਸਿੰਘ ਬਸਤੀ ਹਾਜੀ ਜੀਰਾ, ਮੁਖਤਿਆਰ ਸਿੰਘ ਬਸਤੀ ਹਾਜੀ ਜੀਰਾ ਅਤੇ ਪ੍ਰੇਮ ਕੁਮਾਰ ਫਿਰੋਜ਼ਪੁਰ ਨੂੰ ਮੈਂਬਰ ਪੰਜਾਬ ਨਿਯੁਕਤ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਬਾਬਾ ਦਰਸ਼ਨ ਸਿੰਘ ਪੱਟੀ ਨੇ ਕਿਹਾ ਕਿ ਮਨੁੱਖ ਅਧਿਕਾਰ ਇਨਸਾਫ ਸੰਘਰਸ਼ ਕਮੇਟੀਆਂ ਆਮ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰਨ ਲਈ ਵਚਨਬੱਧ ਹੈ ਅਤੇ ਜਿਹੜੇ ਦੱਬੇ ਕੁਚਲੇ ਲੋਕਾਂ ਨੂੰ ਸਰਕਾਰੇ ਦਰਬਾਰੇ ਇਨਸਾਫ ਲਈ ਮਿਲਦਾ, ਉਹ ਸਾਡੀ ਕਮੇਟੀ ਦੇ ਅਹੁਦੇਦਾਰਾਂ ਨਾਲ ਸੰਪਰਕ ਕਰਨ। ਉਨ੍ਹਾਂ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਨਾਗਰਿਕ ਪਰਿਵਾਰ ਨਾਲ ਵਧੀਕੀ ਨਾ ਕਰਨ ਸਗੋਂ ਉਨ੍ਹਾਂ ਦੀ ਔਖੀ ਘੜੀ ਵਿਚ ਬਾਂਹ ਫੜਨ। ਇਸ ਮੌਕੇ ਰਜਿੰਦਰ ਕੁਮਾਰ ਕੱਕੜ, ਰਵਿੰਦਰਪਾਲ, ਕੁਨਾਲ ਸੱਚਦੇਵਾ, ਭਰਤ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਆਜ਼ਾਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਸੀ.ਪੀ.ਆਈ. ਵਲੋਂ ਵੇਈਂਪੂਈਂ ਤੋਂ ਮੋਟਰਸਾਈਕਲ ਮਾਰਚ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।