ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਜ਼ਿਲ੍ਹਾ ਪੱਧਰੀ ਬਾਸਟਬਾਲ ਮੈਚ ’ਚ ਰਹੀਆਂ ਜੇਤੂ
ਗੋਇੰਦਵਾਲ ਸਾਹਿਬ, 18 ਅਗਸਤ (ਸਕੱਤਰ ਸਿੰਘ ਅਟਵਾਲ)-70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2026-27 ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਸ਼ਹਿਰ ਪੱਟੀ ਵਿਖੇ ਸਥਿਤ ‘ਦਾ ਬ੍ਰਿਟਿਸ਼ ਸਕੂਲ’ ਵਿਚ ਅੰਡਰ-17 (ਲੜਕੀਆਂ) ਦੇ ਬਾਸਕਿਟਬਾਲ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਸਕੂਲ ਗੋਇੰਦਵਾਲ ਸਾਹਿਬ ਦੀਆਂ ਵਿਦਿਆਰਥਣਾਂ ਗੋਇੰਦਵਾਲ ਸਾਹਿਬ ਜ਼ੋਨ ਵਲੋਂ ਹਿੱਸਾ ਲਿਆ ਅਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਲ ਕਰਕੇ ਰਾਜ ਪੱਧਰ ਖੇਡਾਂ ਲਈ ਆਪਣੀ ਜਗ੍ਹਾ ਬਣਾ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।
ਅਜੀਤ ਡੈਸਕ
19-08-2026