20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਭਾਜਪਾ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸੰਬੰਧੀ ਜ਼ਿਲ੍ਹਾ ਤਰਨ ਤਾਰਨ ਦੇ ਆਗੂਆਂ ਦੀ ਮੀਟਿੰਗ ਕੱਲ੍ਹ- ਮੰਨਾ

ਮੀਆਂਵਿੰਡ, 19 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਬਾਬਾ ਬਕਾਲਾ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸਬੰਧੀ ਜ਼ਿਲ੍ਹਾ ਤਰਨ ਤਾਰਨ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਕੱਲ੍ਹ 21 ਅਗਸਤ ਸ਼ਾਮ ਤਿੰਨ ਵਜੇ ਹੋਣ ਜਾ ਰਹੀ ਹੈ। ਇਹ ਜਾਣਕਾਰੀ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਨੇ ਦਿੰਦੇ ਹੋਏ ਕਿਹਾ ਕਿ ਭਾਜਪਾ ਵਲੋਂ ਕਰਵਾਈ ਜਾ ਰਹੀ ਪਹਿਲੀ ਕਾਨਫਰੰਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚਲੱ ਰਹੀਆਂ ਹਨ ਤੇ ਇਸੇ ਸਬੰਧ ਵਿਚ ਕੱਲ੍ਹ ਮੀਟਿੰਗ ਵਿਚ ਜ਼ਿਲ੍ਹੇ ਦੇ ਭਾਜਪਾ ਆਗੂਆਂ ਅਤੇ ਅਹੁਦੇਦਾਰਾਂ ਨਾਲ ਸਲਾਹ ਮਸ਼ਵਰਾ ਕਰਕੇ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।

ਅਜੀਤ ਡੈਸਕ 20-08-2026
ਮੀਆਂਵਿੰਡ, 19 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਬਾਬਾ ਬਕਾਲਾ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸਬੰਧੀ ਜ਼ਿਲ੍ਹਾ ਤਰਨ ਤਾਰਨ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਕੱਲ੍ਹ 21 ਅਗਸਤ ਸ਼ਾਮ ਤਿੰਨ ਵਜੇ ਹੋਣ ਜਾ ਰਹੀ ਹੈ। ਇਹ ਜਾਣਕਾਰੀ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਨੇ ਦਿੰਦੇ ਹੋਏ ਕਿਹਾ ਕਿ ਭਾਜਪਾ ਵਲੋਂ ਕਰਵਾਈ ਜਾ ਰਹੀ ਪਹਿਲੀ ਕਾਨਫਰੰਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚਲੱ ਰਹੀਆਂ ਹਨ ਤੇ ਇਸੇ ਸਬੰਧ ਵਿਚ ਕੱਲ੍ਹ ਮੀਟਿੰਗ ਵਿਚ ਜ਼ਿਲ੍ਹੇ ਦੇ ਭਾਜਪਾ ਆਗੂਆਂ ਅਤੇ ਅਹੁਦੇਦਾਰਾਂ ਨਾਲ ਸਲਾਹ ਮਸ਼ਵਰਾ ਕਰਕੇ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਇਸ ਮੀਟਿੰਗ ਵਿਚ ਹੋਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਤਰਨ ਕਾਰਨ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਜ਼ਿਲ੍ਹਾ ਮੀਤ ਪ੍ਰਧਾਨ ਅਤੇ ਮੁੱਖ ਬੁਲਾਰਾ ਅਮਰਪਾਲ ਸਿੰਘ ਖਹਿਰਾ, ਕਿਸਾਨ ਸੈੱਲ ਦੇ ਮੀਤ ਪ੍ਰਧਾਨ ਕੁਲਵੰਤ ਸਿੰਘ ਭੈਲ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਪੀ.ਏ. ਹਰਪ੍ਰੀਤ ਸਿੰਘ ਹੈਪੀ ਖੱਖ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਡਾਕਟਰ ਜਗਦੀਸ਼ ਸਿੰਘ ਸਰਾਂ, ਠੇਕੇਦਾਰ ਬਲਵਿੰਦਰ ਸਿੰਘ ਸਰਾਂ, ਰਵੀ ਟਪਿਆਲਾ, ਪਿੰਦਰ ਦੌਲੋਨੰਗਲ ਆਦਿ ਹਾਜ਼ਰ ਸਨ
ਪਿਛਲੀ ਖ਼ਬਰ ਬੀਬੀ ਰਜਨੀ ਸਕੂਲ ਵਿਖੇ ਸਾਇੰਸ ਲੈਬ ਦੇ ਨਿਰਮਾਣ ਕਾਰਜ ਲਈ ਰੇਤਾ-ਸੀਮੈਂਟ ਦੀ ਸੇਵਾ ਅਗਲੀ ਖ਼ਬਰ ਮਾਤਾ ਚਿੰਤਪੁਰਨੀ ਦੀ ਝੰਡਾ ਯਾਤਰਾ ਵਿਚ ਜ਼ਿਲ੍ਹਾ ਪ੍ਰਧਾਨ ਰਾਜਬੀਰ ਭੁੱਲਰ ਨੇ ਸਾਥੀਆਂ ਸਮੇਤ ਲਵਾਈ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।