20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮਾਰ ਦੇਣ ਦੀ ਨੀਅਤ ਨਾਲ ਕੀਤੇ ਵਿਅਕਤੀ ’ਤੇ ਫਾਇਰ, ਮਾਮਲਾ ਦਰਜ

ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਉਪਰ ਫਾਇਰ ਕਰਨ ਅਤੇ ਉਸ ਦੀ ਕਾਰ ਦੀ ਭੰਨਤੋੜ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀ ਤੋਂ ਇਲਾਵਾ 4 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਪੱਟੀ ਵਿਖੇ ਗੁਰਵਿੰਦਰ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਭਾਈ ਲੱਧੂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੀ ਕਾਰ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਰਸਤੇ ਵਿਚ ਬਚਿੱਤਰ ਸਿੰਘ ਪੁੱਤਰ ਸਲਵਿੰਦਰ ਸਿੰਘ, ਸੁਭਦੀਪ ਸਿੰਘ, ਬਿੱਲਾ ਸਿੰਘ ਪੁੱਤਰਾਨ ਪ੍ਰਗਟ ਸਿੰਘ ਉਰਫ ਬੱਗੂ, ਯਾਦਵਿੰਦਰ ਸਿੰਘ ਪੁੱਤਰ ਜਲੰਧਰ ਸਿੰਘ ਵਾਸੀਆਨ ਭਾਈ ਲੱਧੂ ਸਮੇਤ 3/4 ਅਣਪਛਾਤੇ ਵਿਅਕਤੀ ਪਹਿਲਾਂ ਹੀ ਆਪਣੇ ਮੋਟਰਸਾਈਕਲਾਂ ’ਤੇ ਖੜੇ ਸੀ ਤਾਂ ਬੱਚਿਤਰ ਸਿੰਘ ਨੇ ਆਪਣਾ ਮੋਟਰਸਾਈਕਲ ਉਸਦੀ ਕਾਰ ਦੇ ਅੱਗੇ ਕਰਕੇ ਉਸ ਨੂੰ ਰੋਕ ਲਿਆ ਅਤੇ ਉਕਤ ਵਿਅਕਤੀਆਂ ਨੇ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਉਸ ’ਤੇ ਫਾਇਰ ਕੀਤੇ ਅਤੇ ਕਾਰ ਦੀ ਭੰਨਤੋੜ ਕੀਤੀ ਹੈ।

ਅਜੀਤ ਡੈਸਕ 20-08-2026
ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਉਪਰ ਫਾਇਰ ਕਰਨ ਅਤੇ ਉਸ ਦੀ ਕਾਰ ਦੀ ਭੰਨਤੋੜ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀ ਤੋਂ ਇਲਾਵਾ 4 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਪੱਟੀ ਵਿਖੇ ਗੁਰਵਿੰਦਰ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਭਾਈ ਲੱਧੂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੀ ਕਾਰ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਰਸਤੇ ਵਿਚ ਬਚਿੱਤਰ ਸਿੰਘ ਪੁੱਤਰ ਸਲਵਿੰਦਰ ਸਿੰਘ, ਸੁਭਦੀਪ ਸਿੰਘ, ਬਿੱਲਾ ਸਿੰਘ ਪੁੱਤਰਾਨ ਪ੍ਰਗਟ ਸਿੰਘ ਉਰਫ ਬੱਗੂ, ਯਾਦਵਿੰਦਰ ਸਿੰਘ ਪੁੱਤਰ ਜਲੰਧਰ ਸਿੰਘ ਵਾਸੀਆਨ ਭਾਈ ਲੱਧੂ ਸਮੇਤ 3/4 ਅਣਪਛਾਤੇ ਵਿਅਕਤੀ ਪਹਿਲਾਂ ਹੀ ਆਪਣੇ ਮੋਟਰਸਾਈਕਲਾਂ ’ਤੇ ਖੜੇ ਸੀ ਤਾਂ ਬੱਚਿਤਰ ਸਿੰਘ ਨੇ ਆਪਣਾ ਮੋਟਰਸਾਈਕਲ ਉਸਦੀ ਕਾਰ ਦੇ ਅੱਗੇ ਕਰਕੇ ਉਸ ਨੂੰ ਰੋਕ ਲਿਆ ਅਤੇ ਉਕਤ ਵਿਅਕਤੀਆਂ ਨੇ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਉਸ ’ਤੇ ਫਾਇਰ ਕੀਤੇ ਅਤੇ ਕਾਰ ਦੀ ਭੰਨਤੋੜ ਕੀਤੀ ਹੈ। ਜਾਂਚ ਅਧਿਕਾਰੀ ਏ.ਐੱਸ.ਆਈ.ਕੁਲਵਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ।
ਪਿਛਲੀ ਖ਼ਬਰ 25 ਅਗਸਤ ਨੂੰ ਮੋਟਰਸਾਈਕਲ ਮਾਰਚ, 31 ਨੂੰ ਡੀ.ਸੀ. ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਜਸਕੰਵਰ ਸਿੰਘ ਜੱਸਾ ਪੱਟੀ ਹਲਕਾ ਇੰਚਾਰਜ ਪੱਟੀ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।