‘ ਆਪ’ ਦੇ ਹਲਕਾ ਇੰਚਾਰਜ ਜੱਸਾ ਪੱਟੀ ਅਤੇ ਚੇਅਰਮੈਨ ਬਹਿੜਵਾਲ ਨੂੰ ਯੂਨੀਅਨ ਨੇ ਸੌਂਪੇ ਮੰਗ ਪੱਤਰ
ਪੱਟੀ, 19 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਲੰਮੇ ਸਮੇਂ ਤੋਂ ਨਿਗੁਣੀਆਂ ਤਨਖਾਹਾਂ ਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਾਲੇ ਐੱਨ. ਐੱਚ.
ਪੱਟੀ, 19 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਲੰਮੇ ਸਮੇਂ ਤੋਂ ਨਿਗੁਣੀਆਂ ਤਨਖਾਹਾਂ ਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਾਲੇ ਐੱਨ.ਐੱਚ.ਐੱਮ. ਕਰਮਚਾਰੀ ਰੈਗੂਲਰ ਹੋਣ ਲਈ ਲਗਾਤਾਰ ਜੂਝ ਰਹੇ ਹਨ ਅਤੇ ਪੂਰੇ ਪੰਜਾਬ ਵਿਚ ਰੋਸ ਮੁਜਾਹਰੇ ਅਤੇ ਧਰਨੇ ਲਗਾਏ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐੱਨ.ਐੱਚ.ਐੱਮ. ਯੂਨੀਅਨ ਤਰਨ ਤਾਰਨ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਐੱਨ.ਐੱਚ.ਐੱਮ ਕਰਮਚਾਰੀ ਬਹੁਤ ਘੱਟ ਤਨਖਾਹਾਂ ਤੇ ਸਿਹਤ ਸਹੂਲਤਾਂ ਪ੍ਰਦਾਨ ਕਰਦੇ ਆ ਰਹੇ ਹਨ ਅਤੇ ਰਿਵਾਇਤੀ ਪਾਰਟੀਆਂ ਤੋਂ ਲੈ ਹੁਣ ਤੱਕ ਰੈਗੂਲਰ ਹੋਣ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀਂ ਪਾਰਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋ ਉਨ੍ਹਾਂ ਨੂੰ ਪੂਰਾ ਭਰੋਸਾ ਦਿੱਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਰੈਗੂਲਰ ਕਰ ਦਿੱਤਾ ਜਾਵੇਗਾ ਪਰ ਅਫਸੋਸ ਹੁਣ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਨ੍ਹਾਂ ਨੂੰ ਰੈਗੂਲਰ ਕਰਨ ਵਿਚ ਟਾਲ ਮਟੋਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਯੂਨੀਅਨ ਦੇ ਪੰਜਾਬ ਆਗੂਆਂ ਦੇ ਸੱਦੇ ’ਤੇ ਪੂਰੇ ਪੰਜਾਬ ਵਿਚ ਹਲਕਾ ਵਿਧਾਇਕਾਂ ਨੂੰ ਮੰਗ ਪੱਤਰ ਸੌਂਪੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਯੂਨੀਅਨ ਵਲੋਂ ਵੀ ਆਮ ਆਦਮੀਂ ਪਾਰਟੀ ਕੈਰੋਂ ਦੇ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਨੂੰ ਅਤੇ ਗੁਰਵਿੰਦਰ ਸਿੰਘ ਬਹਿੜ੍ਹਵਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਅਤੇ ਹਲਕਾ ਜਰਨਲ ਸਕੱਤਰ ਨੂੰ ਮੁੱਖ ਮੰਤਰੀ ਮਾਨ ਦੇ ਨਾਮ ਮ਼ੰਗ ਪੱਤਰ ਸੌਂਪੇ ਗਏ ਹਨ। ਇਸ ਸਮੇਂ ਹਲਕਾ ਇੰਚਾਰਜ ਜੱਸਾ ਪੱਟੀ ਅਤੇ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਮੰਗ ਪੱਤਰ ਸਿ਼ਫਾਰਿਸ਼ ਸਹਿਤ ਭੇਜ ਦਿੱਤੇ ਗਏ ਹਨ। ਇਸ ਸਮੇਂ ਯੂਨੀਅਨ ਦੇ ਜਨਰਲ ਸਕੱਤਰ ਮਨਦੀਪ ਸਿੰਘ ਚੌਹਾਨ ਸਰਹਾਲੀ ਕਲਾਂ, ਵਿਸ਼ਾਲ ਕੁਮਾਰ ਬੀ.ਐੱਸ.ਏ. ਸਰਹਾਲੀ ਕਲਾਂ, ਕੁਲਵੰਤ ਕੌਰ ਅਕਾਊਂਟੈਟ ਸਰਹਾਲੀ ਕਲਾਂ, ਕਵਲਜੀਤ ਕੌਰ ਸਟਾਫ ਨਰਸ ਸਰਹਾਲੀ ਕਲਾਂ, ਡਾਕਟਰ ਕੇ.ਪੀ ਏ.ਐਮ.ਓ ਕੈਰੋਂ, ਤਰਸੇਮ ਸਿੰਘ ਫਾਰਮੇਸੀ ਅਫਸਰ ਕੈਰੋਂ, ਸੰਦੀਪ ਕੁਮਾਰ ਬੀ.ਐੱਸ.ਏ. ਕੈਰੋਂ, ਪ੍ਰਭਜੀਤ ਸਿੰਘ ਹੋਮਿਓਪੈਥਿਕ ਡਿਸਪੈਂਸਰ ਕੈਰੋਂ, ਸੰਦੀਪ ਸਿੰਘ ਆਈ.ਏ ਕੈਰੋਂ, ਅਮਨਦੀਪ ਕੌਰ ਸਟਾਫ ਨਰਸ, ਹਰਸ਼ਰਨ ਕੌਰ ਸਟਾਫ ਨਰਸ ਆਦਿ ਹਾਜ਼ ਰ ਸਨ।