20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਪਿੰਡ ਘੱਗੇ ਵਿਖੇ ਮੀਟਿੰਗ ਹੋਈ

ਮੀਆਂਵਿੰਡ, 19 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਰੱਖੜ ਪੁੰਨਿਆਂ ਵਾਲੇ ਦਿਨ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸੰਬੰਧੀ ਪਿੰਡ ਘੱਗੇ ਵਿਖੇ ਹਲਕੇ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਸਾਬਕਾ ਸਰਪੰਚ ਸੰਦੀਪ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਹੋਈ । ਇਸ ਮੀਟਿੰਗ ਦੌਰਾਨ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਭਲਾਈਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਇਸ ਵਾਰ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ, ਕਿਉਂਕਿ ਕਾਨਫਰੰਸ ਨੂੰ ਕਾਮਯਾਬ ਬਣਾਉਣ ਲਈ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਆਪ ਮੁਹਾਰੇ ਲੋਕਾਂ ਨੂੰ ਕਾਨਫਰੰਸ ਵਿਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਜਾ ਰਹੀ ਹੈ।

ਅਜੀਤ ਡੈਸਕ 20-08-2026
ਮੀਆਂਵਿੰਡ, 19 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਰੱਖੜ ਪੁੰਨਿਆਂ ਵਾਲੇ ਦਿਨ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸੰਬੰਧੀ ਪਿੰਡ ਘੱਗੇ ਵਿਖੇ ਹਲਕੇ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਸਾਬਕਾ ਸਰਪੰਚ ਸੰਦੀਪ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਹੋਈ । ਇਸ ਮੀਟਿੰਗ ਦੌਰਾਨ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਭਲਾਈਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਇਸ ਵਾਰ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ, ਕਿਉਂਕਿ ਕਾਨਫਰੰਸ ਨੂੰ ਕਾਮਯਾਬ ਬਣਾਉਣ ਲਈ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਆਪ ਮੁਹਾਰੇ ਲੋਕਾਂ ਨੂੰ ਕਾਨਫਰੰਸ ਵਿਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਜਾ ਰਹੀ ਹੈ। ਇਸ ਮੌਕੇ ਸਾਬਕਾ ਸਰਪੰਚ ਸੰਦੀਪ ਸਿੰਘ ਨੇ ਭਲਾਈਪੁਰ ਨੂੰ ਵਿਸ਼ਵਾਸ ਦਵਾਇਆ ਕਿ ਉਹ ਵੱਡੇ ਕਾਫਲੇ ਨਾਲ ਕਾਨਫਰੰਸ ਵਿਚ ਸ਼ਾਮਿਲ ਹੋਣਗੇ। ਇਸ ਮੌਕੇ ਉਨ੍ਹਾਂ ਨਾਲ ਬਲਾਕ ਪ੍ਰਧਾਨ ਦਲੇਰ ਸਿੰਘ ਸਰਲੀ, ਸਾਬਕਾ ਸਰਪੰਚ ਗੁਰਦਿਆਲ ਸਿੰਘ, ਜੈਮਲ ਸਿੰਘ ਸ਼ਾਹ, ਦਿਲਪ੍ਰੀਤ ਸਿੰਘ ਕਾਲਾ ਗਗੜੇਵਾਲ, ਠੇਕੇਦਾਰ ਇੰਦਰਜੀਤ ਸਿੰਘ ਮੀਆਂਵਿੰਡ, ਪੀ.ਏ. ਜਗਦੀਪ ਸਿੰਘ ਮਾਨ, ਸਾਬਕਾ ਸਰਪੰਚ ਨੌਬੀ ਗਿੱਲ, ਡਾ. ਸੁਖਜੀਤ ਸਿੰਘ ਨਾਗੋਕੇ ਅਤੇ ਪਿੰਡ ਘੱਗੇ ਤੋਂ ਸਲਵਿੰਦਰ ਸਿੰਘ, ਨੰਬਰਦਾਰ ਬਲਵਿੰਦਰ ਸਿੰਘ, ਜਗਤਾਰ ਸਿੰਘ, ਸੁਖਦੇਵ ਸਿੰਘ, ਅਵਤਾਰ ਸਿੰਘ, ਡਰਾਈਵਰ ਮੰਗਲ ਸਿੰਘ, ਅਮਰੀਕ ਸਿੰਘ ਨੰਬਰਦਾਰ, ਸਰਬਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ 21 ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸਰਹੱਦੀ ਇਲਾਕੇ ’ਚ ਭਰਵਾਂ ਹੰਗਾਰਾ ਮਿਲੇਗਾ -ਜਥੇਦਾਰ ਮਨਾਵ... ਅਗਲੀ ਖ਼ਬਰ ‘ ਆਪ’ ਦੇ ਹਲਕਾ ਇੰਚਾਰਜ ਜੱਸਾ ਪੱਟੀ ਅਤੇ ਚੇਅਰਮੈਨ ਬਹਿੜਵਾਲ ਨੂੰ ਯੂਨੀਅਨ ਨੇ ਸੌਂਪੇ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।