21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਮੈਡੀਕਲ ਪ੍ਰੈਕਟੀਸ਼ਨਰਾਂ ਨੇ ਐਸ.ਐਮ.ਓ. ਸਰਹਾਲੀ ਨੂੰ ਸੌਂਪੇ ਦਸਤਾਵੇਜ਼ ਸਰਕਾਰ ਵਲੋਂ ਪਿੰਡਾਂ ਵਿਚ ਸੇਵਾਵਾਂ ਨਿਭਾਅ ਰਹੇ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਦੇ ਹੱਲ ਦੀ ਆਸ ਬੱਝੀ

ਚੋਹਲਾ ਸਾਹਿਬ, 20 ਅਗਸਤ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਪਿੰਡਾਂ ਅਤੇ ਕਸਬਿਆਂ ਵਿਚ ਲੰਬੇ ਸਮੇਂ ਤੋਂ ਮੈਡੀਕਲ ਪ੍ਰੈਕਟਿਸ ਕਰ ਰਹੇ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਜਾਰੀ ਕੀਤੇ ਜਾ ਰਹੇ ਨਿਰਦੇਸ਼ਾਂ ਤੋਂ ਬਾਅਦ ਇਲਾਕੇ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਵਿੱਚ ਆਸ ਦੀ ਨਵੀਂ ਕਿਰਨ ਜਾਗੀ ਹੈ। ਇਸੇ ਤਹਿਤ ਚੋਹਲਾ ਸਾਹਿਬ ਤੇ ਆਸ-ਪਾਸ ਦੇ ਇਲਾਕਿਆਂ ਨਾਲ ਸੰਬੰਧਿਤ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਐਸ.

ਐਸ.ਐੱਮ.ਓ. ਸਰਹਾਲੀ ਨੂੰ ਡਾਕੋਮੈਂਟ ਸੌਪਦੇ ਹੋਏ ਮੈਡੀਕਲ ਪ੍ਰੈਕਟੀਸ਼ਨਰ। ਤਸਵੀਰ: ਬਲਵਿੰਦਰ ਚੋਹਲਾ 21-08-2026
ਚੋਹਲਾ ਸਾਹਿਬ, 20 ਅਗਸਤ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਪਿੰਡਾਂ ਅਤੇ ਕਸਬਿਆਂ ਵਿਚ ਲੰਬੇ ਸਮੇਂ ਤੋਂ ਮੈਡੀਕਲ ਪ੍ਰੈਕਟਿਸ ਕਰ ਰਹੇ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਜਾਰੀ ਕੀਤੇ ਜਾ ਰਹੇ ਨਿਰਦੇਸ਼ਾਂ ਤੋਂ ਬਾਅਦ ਇਲਾਕੇ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਵਿੱਚ ਆਸ ਦੀ ਨਵੀਂ ਕਿਰਨ ਜਾਗੀ ਹੈ। ਇਸੇ ਤਹਿਤ ਚੋਹਲਾ ਸਾਹਿਬ ਤੇ ਆਸ-ਪਾਸ ਦੇ ਇਲਾਕਿਆਂ ਨਾਲ ਸੰਬੰਧਿਤ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਐਸ. ਐਮ. ਓ. ਸਰਹਾਲੀ ਨੂੰ ਆਪਣੇ ਲੋੜੀਂਦੇ ਦਸਤਾਵੇਜ਼ ਸੌਂਪੇ ਗਏ। ਪ੍ਰੈਕਟੀਸ਼ਨਰਾਂ ਨੇ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਚੱਲਦੀਆਂ ਆ ਰਹੀਆਂ ਮੰਗਾਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ। ਪ੍ਰੈਕਟੀਸ਼ਨਰਾਂ ਨੇ ਕਿਹਾ ਕਿ ਸਿਹਤ ਮੰਤਰੀ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਜ਼ਿਲ੍ਹੇ ਦੇ ਸਿਵਲ ਸਰਜਨਾਂ ਅਤੇ ਐਸ. ਐਮ. ਓਜ਼ ਨੂੰ ਪਿੰਡਾਂ ਵਿਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਪ੍ਰੈਕਟੀਸ਼ਨਰਾਂ ਸੰਬੰਧੀ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤਹਿਤ ਉਨ੍ਹਾਂ ਨੂੰ ਟ੍ਰੇਨਿੰਗ ਦੇ ਕੇ ਸਰਟੀਫਿਕੇਟ ਜਾਰੀ ਕਰਨ ਤੇ ਨਿਯਮਾਂ ਅਨੁਸਾਰ ਲੋਕਾਂ ਦੀ ਸਿਹਤ ਸੇਵਾ ਵਿਚ ਯੋਗਦਾਨ ਪਾਉਣ ਦਾ ਮੌਕਾ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਮੈਡੀਕਲ ਸਹੂਲਤਾਂ ਦੀ ਘਾਟ ਵਾਲੇ ਇਲਾਕਿਆਂ ਵਿਚ ਇਹ ਪ੍ਰੈਕਟੀਸ਼ਨਰ ਲੰਬੇ ਸਮੇਂ ਤੋਂ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਦੇ ਆ ਰਹੇ ਹਨ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਤਜਰਬੇ ਤੇ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਦੀਆਂ ਮੰਗਾਂ ਦਾ ਹਮਦਰਦੀ ਅਤੇ ਨਿਯਮਾਂ ਅਨੁਸਾਰ ਹੱਲ ਕੀਤਾ ਜਾਵੇ ਅਤੇ ਜਿਨ੍ਹਾਂ ਪ੍ਰੈਕਟੀਸ਼ਨਰਾਂ ਨੂੰ ਲੋੜੀਂਦੀ ਯੋਗਤਾ ਤੇ ਤਜ਼ਰਬਾ ਹੈ, ਉਨ੍ਹਾਂ ਨੂੰ ਸੇਵਾ ਜਾਰੀ ਰੱਖਣ ਲਈ ਉਚਿਤ ਸਰਟੀਫਿਕੇਟ ਜਾਰੀ ਕੀਤੇ ਜਾਣ। ਇਸ ਮੌਕੇ ਡਾ. ਰਤਨ ਸਿੰਘ, ਰਤਨਜੀਤ ਸਿੰਘ, ਚੇਅਰਮੈਨ ਮੰਗਤ ਰਾਏ, ਡਾਇਰੈਕਟਰ ਸੰਜੀਵ ਕੁਮਾਰ, ਡਾਇਰੈਕਟਰ ਤੇਜਬੀਰ ਸਿੰਘ, ਡਾਇਰੈਕਟਰ ਜਸਬੀਰ ਸਿੰਘ ਸਮੇਤ ਹੋਰ ਪ੍ਰੈਕਟੀਸ਼ਨਰ ਅਤੇ ਸਾਥੀ ਹਾਜ਼ਰ ਸਨ। ਪ੍ਰੈਕਟੀਸ਼ਨਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਜਲਦ ਅਮਲੀ ਰੂਪ ਦਿੱਤਾ ਜਾਵੇ, ਤਾਂ ਜੋ ਲੰਬੇ ਸਮੇਂ ਤੋਂ ਪਿੰਡਾਂ ਵਿਚ ਸੇਵਾਵਾਂ ਨਿਭਾਅ ਰਹੇ ਪ੍ਰੈਕਟੀਸ਼ਨਰਾਂ ਨੂੰ ਆਪਣਾ ਕੰਮ ਨਿਯਮਤ ਢੰਗ ਨਾਲ ਕਰਨ ਦਾ ਮੌਕਾ ਮਿਲ ਸਕੇ ਅਤੇ ਪੇਂਡੂ ਲੋਕਾਂ ਨੂੰ ਵੀ ਸਿਹਤ ਸਹੂਲਤਾਂ ਦਾ ਲਾਭ ਮਿਲਦਾ ਰਹੇ।
ਪਿਛਲੀ ਖ਼ਬਰ ਸੰਸਾਰ ਬੈਂਕ ਪਾਣੀ ਪ੍ਰਾਜੈਕਟ ਵਿਰੁੱਧ ਝਬਾਲ ਤੋਂ ਬੀ.ਕੇ.ਯੂ. ਉਗਰਾਹਾਂ ਦਾ ਜਥਾ ਮੱਜੂਪੁਰਾ ਲਈ ਰਵਾਨਾ ਅਗਲੀ ਖ਼ਬਰ ਸਾਬਕਾ ਵਿਧਾਇਕ ਭੁੱਲਰ ਨੇ ਖੇਮਕਰਨ ’ਚ ਵਰਕਰਾਂ ਨਾਲ ਮੀਟਿੰਗ ਕਰਕੇ ਬੂਥ ਕਮੇਟੀਆਂ ਨੂੰ ਮਜ਼ਬੂਤ ਕਰਨ ’ਤੇ ਦਿੱਤਾ ਜ਼ੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।