21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪਿੰਡ ਨਵੇਂ ਵਰਿਆਂ ਵਿਖੇ ਰਮਨਦੀਪ ਸਿੰਘ ਸੇਰੋਂ ਤੇ ਬਿੱਲਾ ਸੇਰੋਂ ਨੇ ਕੀਤਾ ਸੰਗਤ ਦਰਸ਼ਨ

ਚੋਹਲਾ ਸਾਹਿਬ, 20 ਅਗਸਤ (ਬਲਵਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਵਿਚ ਪਿੰਡ-ਪਿੰਡ ਵਰਕਰ ਮਿਲਣੀ ਅਤੇ ਸੰਗਤ ਦਰਸ਼ਨ ਪ੍ਰੋਗਰਾਮਾਂ ਦੀ ਸ਼ੁਰੂਆਤ ਕਰਦੇ ਹੋਏ ਪਿੰਡ ਨਵੇਂ ਵਰਿਆਂ ਵਿਖੇ ਅੰਗਰੇਜ਼ ਸਿੰਘ ਲਾਲੀ ਦੇ ਗ੍ਰਹਿ ਵਿਖੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬੀਬਾ ਰਮਨਦੀਪ ਕੌਰ ਸੇਰੋਂ ਵਲੋਂ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸੰਗਤ ਦੀਆਂ ਗੱਲਾਂ ਸੁਣੀਆਂ ਅਤੇ ਪਿੰਡ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 21-08-2026
ਚੋਹਲਾ ਸਾਹਿਬ, 20 ਅਗਸਤ (ਬਲਵਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਵਿਚ ਪਿੰਡ-ਪਿੰਡ ਵਰਕਰ ਮਿਲਣੀ ਅਤੇ ਸੰਗਤ ਦਰਸ਼ਨ ਪ੍ਰੋਗਰਾਮਾਂ ਦੀ ਸ਼ੁਰੂਆਤ ਕਰਦੇ ਹੋਏ ਪਿੰਡ ਨਵੇਂ ਵਰਿਆਂ ਵਿਖੇ ਅੰਗਰੇਜ਼ ਸਿੰਘ ਲਾਲੀ ਦੇ ਗ੍ਰਹਿ ਵਿਖੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬੀਬਾ ਰਮਨਦੀਪ ਕੌਰ ਸੇਰੋਂ ਵਲੋਂ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸੰਗਤ ਦੀਆਂ ਗੱਲਾਂ ਸੁਣੀਆਂ ਅਤੇ ਪਿੰਡ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵੀ ਇਸ ਮੌਕੇ ਮੌਜੂਦ ਰਹੇ ਅਤੇ ਅਕਾਲੀ ਵਰਕਰਾਂ ਨੂੰ ਸੰਬੋਧਨ ਕੀਤਾ। ਰਮਨਦੀਪ ਸਿੰਘ ਸੇਰੋਂ ਅਤੇ ਬਿੱਲਾ ਸੇਰੋਂ ਨੇ ਕਿਹਾ ਕਿ ਸੰਗਤ ਦਰਸ਼ਨ ਸਿਰਫ਼ ਇਕ ਪ੍ਰੋਗਰਾਮ ਨਹੀਂ, ਸਗੋਂ ਪਿੰਡ-ਪਿੰਡ ਜਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨ, ਉਨ੍ਹਾਂ ਨਾਲ ਖੜ੍ਹਨ ਅਤੇ ਸੇਵਾ ਦਾ ਭਰੋਸਾ ਨਿਭਾਉਣ ਦੀ ਉਹੀ ਪ੍ਰੰਪਰਾ ਹੈ, ਜਿਸ ਨੂੰ ਸਵ. ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੀ ਸਿਆਸਤ ਵਿਚ ਮਜ਼ਬੂਤ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਅਤੇ ਲੋਕਾਂ ਦੇ ਦਰ ’ਤੇ ਹਾਜ਼ਰੀ ਹੀ ਲੋਕ ਸੇਵਾ ਦੀ ਅਸਲ ਪਛਾਣ ਹੈ। ਇਸੇ ਸੋਚ ਤਹਿਤ ਹਲਕਾ ਖਡੂਰ ਸਾਹਿਬ ਵਿਚ ਪਿੰਡ-ਪਿੰਡ ਵਰਕਰ ਮਿਲਣੀ ਅਤੇ ਸੰਗਤ ਦਰਸ਼ਨ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ, ਤਾਂ ਜੋ ਵਰਕਰਾਂ ਅਤੇ ਆਮ ਲੋਕਾਂ ਨਾਲ ਸਿੱਧਾ ਰਾਬਤਾ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਪਿੰਡ ਵਾਸੀਆਂ ਵਲੋਂ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਅਵਤਾਰ ਸਿੰਘ ਬਿੱਲਾ ਸੇਰੋਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸਰਕਲ ਪ੍ਰਧਾਨ ਦਿਲਬਾਗ ਸਿੰਘ ਕਾਹਲਵਾਂ, ਸਾਬਕਾ ਸਰਪੰਚ ਸ਼ਿੰਗਾਰਾ ਸਿੰਘ, ਸਾਬਕਾ ਸਰਪੰਚ ਸੁਖਵਿੰਦਰ ਕੌਰ, ਮਾਨ ਸਿੰਘ, ਨੰਬਰਦਾਰ ਰਣਜੀਤ ਸਿੰਘ, ਨੰਬਰਦਾਰ ਸਵਿੰਦਰ ਸਿੰਘ,ਹਰਜੀਤ ਸਿੰਘ, ਦਰਸ਼ਨ ਸਿੰਘ, ਸੁਖਦੇਵ ਸਿੰਘ, ਮਨਜੀਤ ਕੌਰ, ਸੁਖਵਿੰਦਰ ਕੌਰ, ਬਲਜਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਬੋਰਡ ਦੇ ਅਧਿਕਾਰੀਆਂ ਨਾਲ ਬਦਸਲੂਕੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ -ਐੱਸ. ਡੀ. ਓ. ਜਰਨੈਲ... ਅਗਲੀ ਖ਼ਬਰ ਸੰਸਾਰ ਬੈਂਕ ਪਾਣੀ ਪ੍ਰਾਜੈਕਟ ਵਿਰੁੱਧ ਝਬਾਲ ਤੋਂ ਬੀ.ਕੇ.ਯੂ. ਉਗਰਾਹਾਂ ਦਾ ਜਥਾ ਮੱਜੂਪੁਰਾ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।