ਸਜ਼ਾ ਪੂਰੀ ਕਰ ਚੁੱਕੇ ਹਰ ਵਿਅਕਤੀ ਨੂੰ ਰਿਹਾਈ ਦਾ ਹੱਕ—ਜਥੇ. ਕਰਮੂੰਵਾਲਾ
ਚੋਹਲਾ ਸਾਹਿਬ, 21 ਅਗਸਤ (ਬਲਵਿੰਦਰ ਸਿੰਘ)-ਕੌਮੀ ਇਨਸਾਫ਼ ਮੋਰਚੇ ਵਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਇਤਿਹਾਸਕ ਕਸਬਾ ਚੌਹਲਾ ਸਾਹਿਬ ਵਿਖੇ ਵਿਆਪਕ ਅਸਰ ਦੇਖਣ ਨੂੰ ਮਿਲਿਆ। ਬੰਦ ਦੇ ਮੱਦੇਨਜ਼ਰ ਕਸਬੇ ਦੇ ਸਾਰੇ ਪ੍ਰਮੁੱਖ ਬਾਜ਼ਾਰ ਤੇ ਦੁਕਾਨਾਂ ਮੁਕੰਮਲ ਤੌਰ ’ਤੇ ਬੰਦ ਰਹੇ, ਜਦਕਿ ਹੋਰ ਕਾਰੋਬਾਰੀ ਅਦਾਰੇ ਵੀ ਪੂਰੀ ਤਰ੍ਹਾਂ ਠੱਪ ਨਜ਼ਰ ਆਏ।
ਸ
ਸਜ਼ਾ ਪੂਰੀ ਕਰ ਚੁੱਕੇ ਹਰ ਵਿਅਕਤੀ ਨੂੰ ਰਿਹਾਈ ਦਾ ਹੱਕ—ਜਥੇ. ਕਰਮੂੰਵਾਲਾ
22-08-2026
ਚੋਹਲਾ ਸਾਹਿਬ, 21 ਅਗਸਤ (ਬਲਵਿੰਦਰ ਸਿੰਘ)-ਕੌਮੀ ਇਨਸਾਫ਼ ਮੋਰਚੇ ਵਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਇਤਿਹਾਸਕ ਕਸਬਾ ਚੌਹਲਾ ਸਾਹਿਬ ਵਿਖੇ ਵਿਆਪਕ ਅਸਰ ਦੇਖਣ ਨੂੰ ਮਿਲਿਆ। ਬੰਦ ਦੇ ਮੱਦੇਨਜ਼ਰ ਕਸਬੇ ਦੇ ਸਾਰੇ ਪ੍ਰਮੁੱਖ ਬਾਜ਼ਾਰ ਤੇ ਦੁਕਾਨਾਂ ਮੁਕੰਮਲ ਤੌਰ ’ਤੇ ਬੰਦ ਰਹੇ, ਜਦਕਿ ਹੋਰ ਕਾਰੋਬਾਰੀ ਅਦਾਰੇ ਵੀ ਪੂਰੀ ਤਰ੍ਹਾਂ ਠੱਪ ਨਜ਼ਰ ਆਏ। ਬੰਦ ਕਾਰਨ ਸਥਾਨਕ ਬੱਸ ਅੱਡੇ ’ਤੇ ਵੀ ਦੁਪਹਿਰ 2 ਵਜੇ ਤੱਕ ਪੂਰੀ ਤਰ੍ਹਾਂ ਸੁੰਨ ਪਸਰੀ ਰਹੀ। ਵੱਖ-ਵੱਖ ਰੂਟਾਂ ’ਤੇ ਚੱਲਣ ਵਾਲੀਆਂ ਬੱਸਾਂ ਆਪਣੇ-ਆਪਣੇ ਕਾਊਂਟਰਾਂ ’ਤੇ ਖੜ੍ਹੀਆਂ ਰਹੀਆਂ ਅਤੇ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਬੱਸ ਸੇਵਾ ਦੀ ਉਡੀਕ ਕਰ ਰਹੇ ਕਈ ਲੋਕਾਂ ਨੂੰ ਵਾਪਸ ਆਪਣੇ ਘਰਾਂ ਨੂੰ ਪਰਤਣਾ ਪਿਆ। ਇਸ ਤੋਂ ਇਲਾਵਾ ਚੌਹਲਾ ਸਾਹਿਬ ਅਤੇ ਆਸ-ਪਾਸ ਦੇ ਇਲਾਕੇ ਵਿਚ ਸਰਕਾਰੀ ਤੇ ਗੈਰ-ਸਰਕਾਰੀ ਵਿਦਿਅਕ ਅਦਾਰੇ ਵੀ ਬੰਦ ਰਹੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਤ ਸਥਾਨਕ ਕਾਲਜ ਵਿੱਚ ਵੀ ਛੁੱਟੀ ਹੋਣ ਕਾਰਨ ਵਿਦਿਆਰਥੀਆਂ ਦੀ ਹਾਜ਼ਰੀ ਨਹੀਂ ਹੋਈ। ਕਸਬੇ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ ਵਿੱਚ ਵੀ ਬੰਦ ਨੂੰ ਸਮਰਥਨ ਮਿਲਿਆ ਅਤੇ ਸਮੁੱਚੇ ਇਲਾਕੇ ਵਿੱਚ ਮਾਹੌਲ ਸ਼ਾਂਤੀਪੂਰਨ ਬਣਿਆ ਰਿਹਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਮੌਜੂਦਾ ਮੈਂਬਰ ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਵਲੋਂ ਆਪਣੇ ਕਾਰੋਬਾਰ ਅਤੇ ਬਾਜ਼ਾਰ ਬੰਦ ਕਰਕੇ ਕੇਂਦਰ ਸਰਕਾਰ ਨੂੰ ਇਹ ਸਪੱਸ਼ਟ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਲੋਕ ਇਕਜੁੱਟ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ਼ ਬੰਦੀ ਸਿੰਘਾਂ ਤੱਕ ਸੀਮਤ ਨਹੀਂ, ਸਗੋਂ ਭਾਰਤੀ ਸੰਵਿਧਾਨ ਅਤੇ ਕਾਨੂੰਨ ਅਨੁਸਾਰ ਹਰੇਕ ਉਸ ਵਿਅਕਤੀ ਦੇ ਹੱਕ ਨਾਲ ਜੁੜਿਆ ਹੋਇਆ ਹੈ, ਜਿਸ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨਾਲ ਧਰਮ ਜਾਂ ਫਿਰਕੇ ਦੇ ਆਧਾਰ ’ਤੇ ਵੱਖਰਾ ਕਾਨੂੰਨ ਜਾਂ ਵੱਖਰਾ ਸਲੂਕ ਨਹੀਂ ਹੋਣਾ ਚਾਹੀਦਾ।