22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਜ਼ਿਲ੍ਹਾ ਪ੍ਰਸ਼ਾਸਨ ਵਲੋਂ 2 ਨਸ਼ਾ ਤਸਕਰਾਂ ਦੇ ਘਰਾਂ ’ਤੇ ਚਲਾਇਆ ਬੁਲਡੋਜਰ

ਤਰਨ ਤਾਰਨ, 21 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਸਬਾ ਭਿੱਖੀਵਿੰਡ ਵਿਖੇ ਨਸ਼ਾ ਤਸਕਰ ਸੁਰਿੰਦਰ ਸਿੰਘ ਪੁੱਤਰ ਮਾਹਨ ਸਿੰਘ ਵਾਸੀ ਚੇਲਾ ਕਾਲੋਨੀ ਭਿੱਖੀਵਿੰਡ ਤੇ ਸਤਨਾਮ ਸਿੰਘ ਉਰਫ਼ ਸੋਨਾ ਲੰਮਾ ਪੁੱਤਰ ਜਸਵੰਤ ਸਿੰਘ ਉਰਫ਼ ਜਸਪਾਲ ਸਿੰਘ ਵਾਸੀ ਚੇਲਾ ਕਾਲੋਨੀ ਭਿੱਖੀਵਿੰਡ ਦੇ ਰਿਹਾਇਸ਼ੀ ਮਕਾਨ ਜੇ. ਸੀ.

ਅਜੀਤ ਡੈਸਕ 22-08-2026
ਤਰਨ ਤਾਰਨ, 21 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਸਬਾ ਭਿੱਖੀਵਿੰਡ ਵਿਖੇ ਨਸ਼ਾ ਤਸਕਰ ਸੁਰਿੰਦਰ ਸਿੰਘ ਪੁੱਤਰ ਮਾਹਨ ਸਿੰਘ ਵਾਸੀ ਚੇਲਾ ਕਾਲੋਨੀ ਭਿੱਖੀਵਿੰਡ ਤੇ ਸਤਨਾਮ ਸਿੰਘ ਉਰਫ਼ ਸੋਨਾ ਲੰਮਾ ਪੁੱਤਰ ਜਸਵੰਤ ਸਿੰਘ ਉਰਫ਼ ਜਸਪਾਲ ਸਿੰਘ ਵਾਸੀ ਚੇਲਾ ਕਾਲੋਨੀ ਭਿੱਖੀਵਿੰਡ ਦੇ ਰਿਹਾਇਸ਼ੀ ਮਕਾਨ ਜੇ. ਸੀ. ਬੀ. ਦੀ ਮਦਦ ਨਾਲ ਢਾਹ ਦਿੱਤੇ। ਨਸ਼ਾ ਤਸਕਰਾਂ ਸੁਰਿੰਦਰ ਸਿੰਘ ਤੇ ਸਤਨਾਮ ਸਿੰਘ ਉਰਫ਼ ਸੋਨਾ ਲੰਮਾ ਕਸਬਾ ਭਿੱਖੀਵਿੰਡ ਦੇ ਸੀ ਅਤੇ ਇਨ੍ਹਾਂ ਸਰਕਾਰੀ ਜ੍ਹਗਾ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ, ਜਿਸ ਕਾਰਨ ਇਨ੍ਹਾਂ ਦੇ ਘਰਾਂ ਨੂੰ ਢਾਹਿਆ ਗਿਆ ਹੈ। ਇਸ ਸੰਬੰਧੀ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੁਰਿੰਦਰ ਸਿੰਘ ਪੁੱਤਰ ਮਾਹਨ ਸਿੰਘ ਤੇ ਸਤਨਾਮ ਸਿੰਘ ਉਰਫ਼ ਸੋਨਾ ਲੰਮਾ ਪੁੱਤਰ ਜਸਵੰਤ ਸਿੰਘ ਵਾਸੀਆਨ ਚੇਲਾ ਕਾਲੋਨੀ ਭਿੱਖੀਵਿੰਡ ਦੇ ਖ਼ਿਲਾਫ਼ ਪਹਿਲਾਂ 4 ਐੱਨ. ਡੀ. ਪੀ. ਐੱਸ. ਐਕਟ ਤੇ 4 ਅਸਲਾ ਐਕਟ ਤਹਿਤ ਮਾਮਲੇ ਵੱਖ-ਵੱਖ ਥਾਣਿਆਂ ਵਿਚ ਦਰਜ ਹਨ। ਉਨ੍ਹਾਂ ਦੱਸਿਆ ਕਿ ਇਹ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਦੇ ਧੰਦੇ ਵਿਚ ਸ਼ਾਮਿਲ ਹਨ ਅਤੇ ਪੁਲਿਸ ਨੇ ਇਨ੍ਹਾਂ ’ਤੇ ਥਾਣਾ ਭਿੱਖੀਵਿੰਡ, ਥਾਣਾ ਚੋਹਲਾ ਸਾਹਿਬ ਤੇ ਥਾਣਾ ਆਰੀਫਕੇ ਜ਼ਿਲ੍ਹਾ ਫਿਰੋਜਪੁਰ ਵਿਚ ਮੁੱਕਦਮੇ ਦਰਜ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸੁਰਿੰਦਰ ਸਿੰਘ ਪੁੱਤਰ ਮਾਹਨ ਸਿੰਘ ਤੇ ਸਤਨਾਮ ਸਿੰਘ ਉਰਫ਼ ਸੋਨਾ ਲੰਮਾ ਪੁੱਤਰ ਜਸਵੰਤ ਸਿੰਘ ਵਾਸੀਆਨ ਚੇਲਾ ਕਲੋਨੀ ਭਿੱਖੀਵਿੰਡ ਨੇ ਇਹ ਨਾਜਾਇਜ਼ ਉਸਾਰੀ ਕੀਤੀ ਹੋਈ ਸੀ ਜਿਸ ਨੂੰ ਅੱਜ ਜ਼ਿਲ੍ਹਾ ਪ੍ਰਾਸ਼ਸਨ ਤਰਨ ਤਾਰਨ ਨੇ ਢਾਹ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਤਰਨ ਤਾਰਨ ਪੁਲਿਸ ਵਲੋਂ ਨਸ਼ੇ ’ਤੇ ਕਾਬੂ ਪਾਉਣ, ਨਸ਼ਾ ਤਸਕਰਾਂ ਅਤੇ ਡਰੱਗ ਵਿਚ ਸ਼ਾਮਿਲ ਵੱਡੀਆਂ ਮੱਛੀਆਂ ਨੂੰ ਫੜਨ ਲਈ ਕਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਨਸ਼ਿਆਂ ਖਿਲਾਫ਼ ਮੁਹਿੰਮ ਵਿਚ ਕੋਈ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਨਸ਼ਾ ਤਸਕਰਾਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਐੱਸ. ਡੀ. (ਡੀ) ਰਿਪੂਤਾਪਨ, ਡੀ. ਐੱਸ. ਪੀ. ਭਿੱਖੀਵਿੰਡ ਅਤੁਲ ਸੋਨੀ ਵੀ ਮੌਜੂਦ ਸਨ।
ਪਿਛਲੀ ਖ਼ਬਰ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਰਜਿੰਦਰ ਕੌਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਗੁਰਦੇਵ ਸਿੰਘ ਬੰਟੀ ਸਰਾਫ ਨੂੰ ਸਦਮਾ, ਪਿਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।