ਬਰੀਜਾ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਜ਼ਖ਼ਮੀ
ਤਰਨ ਤਾਰਨ, 22 ਅਗਸਤ (ਹਰਿੰਦਰ ਸਿੰਘ)— ਤੇਜ਼ ਰਫ਼ਤਾਰ ਬਰੀਜਾ ਗੱਡੀ ਚਾਲਕ ਵਲੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਇਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਜ਼ਖਮੀ ਹੋ ਗਿਆ। ਇਸ ਮਾਮਲੇ ਵਿਚ ਥਾਣਾ ਗੋਇੰਦਵਾਲ ਪੁਲਿਸ ਨੇ ਗੱਡੀ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ।
ਅਜੀਤ ਡੈਸਕ
23-08-2026