23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

‘ਆਪ’ ਵਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਦਾ ਬੁਲਾਰਾ ਲਗਾਇਆ

ਤਰਨ ਤਾਰਨ, 22 ਅਗਸਤ (ਹਰਿੰਦਰ ਸਿੰਘ)— ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਦਾ ਸਪੋਕਸਪਰਸਨ ਲਗਾਇਆ ਗਿਆ ਹੈ। ਇਸ ਮੌਕੇ ਗੱਲਬਾਤ ਦੌਰਾਨ ਵਿਧਾਇਕ ਮਨਜੀਤ ਸਿੰਘ ਲਾਲਪੁਰਾ ਨੇ ਆਪਣੀ ਨਿਯੁਕਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਹੇਦੀ ਨਾਲ ਨਿਭਾਉਣਗੇ।

ਗੱਲਬਾਤ ਕਰਦੇ ਹੋਏ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ 23-08-2026
ਤਰਨ ਤਾਰਨ, 22 ਅਗਸਤ (ਹਰਿੰਦਰ ਸਿੰਘ)— ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਦਾ ਸਪੋਕਸਪਰਸਨ ਲਗਾਇਆ ਗਿਆ ਹੈ। ਇਸ ਮੌਕੇ ਗੱਲਬਾਤ ਦੌਰਾਨ ਵਿਧਾਇਕ ਮਨਜੀਤ ਸਿੰਘ ਲਾਲਪੁਰਾ ਨੇ ਆਪਣੀ ਨਿਯੁਕਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਹੇਦੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦਿਆਂ ਨੂੰ ਲਗਪਗ ਪੂਰਾ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਦਾ ਸਰਵਪੱਖੀ ਵਿਕਾਸ ਕਰਵਾਇਆ ਗਿਆ ਹੈ, ਜਿਸ ਨਾਲ ਪੰਜਾਬ ਦੇ ਲੋਕ ਖੁਸ਼ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਿਨਾਂ ਭੇਦਭਾਵ ਪੰਜਾਬ ਦੇ ਲੋਕਾਂ ਨੂੰ ਸਾਰੀਆਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ, ਜੋ ਕਿ ਪਹਿਲਾਂ ਕਿਸੇ ਵੀ ਸਰਕਾਰਾਂ ਨੇ ਨਹੀਂ ਕੀਤੀਆਂ ਅਤੇ ਪੰਜਾਬ ਦੇ ਲੋਕਾਂ ਨੂੰ ਸਿਰਫ ਲਾਅਰਿਆਂ ਵਿਚ ਰੱਖਿਆ ਅਤੇ ਉਨ੍ਹਾਂ ਨੂੰ ਝੂਠੇ ਸਬਜਬਾਗ ਦਿਖਾ ਕੇ ਗੁੰਮਰਾਹ ਕੀਤਾ ਪਰ ਆਮ ਆਦਮੀ ਪਾਰਟੀ ਨੇ ਅਜਿਹੇ ਕੰਮ ਕਰ ਦਿਖਾਏ ਹਨ, ਜੋ ਕਿ ਪੰਜਾਬ ਦੀ ਸੱਤਾ ’ਤੇ ਬਿਰਾਜਮਾਨ ਰਹਿਣ ਵਾਲੀਆਂ ਪਾਰਟੀਆਂ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਦਿਆਂ ਅਤੇ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੰਬੰਧੀ ਹਮੇਸ਼ਾ ਹੀ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।
ਪਿਛਲੀ ਖ਼ਬਰ ਪੰਜਾਬ ਵਿਚ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਨੀ ਯਕੀਨੀ- ਸਾਬਕਾ ਚੇਅਰਮੈਨ ਚੱਕਵਾਲੀਆ ਅਗਲੀ ਖ਼ਬਰ ਲੋਕਾਂ ਦੀ ਆਵਾਜ਼ ਬਣਨਾ ਸਾਡਾ ਫ਼ਰਜ਼, ਹਰ ਜਾਇਜ਼ ਮੰਗ ’ਤੇ ਕੀਤਾ ਜਾਵੇਗਾ ਕੰਮ - ਰਮਨਦੀਪ ਸੇਰੋਂ, ਬਿੱਲਾ ਸੇਰੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।