23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਬਾਬਾ ਬਕਾਲਾ ਕਾਨਫ਼ਰੰਸ ਲਈ ਆਲਮਪੁਰ ਵਿਖੇ ਹੋਈ ਭਰਵੀਂ ਮੀਟਿੰਗ

ਖਡੂਰ ਸਾਹਿਬ, 22 ਅਗਸਤ (ਰਸ਼ਪਾਲ ਸਿੰਘ ਕੁਲਾਰ)– ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਦੇ ਸਬੰਧ ਵਿਚ ਵਰਕਰਾਂ ਨੂੰ ਲਾਮਬੰਦ ਕਰਨ ਲਈ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਆਲਮਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦੂਲ ਸਿੰਘ ਮੈਂਬਰ ਪੰਚਾਇਤ ਦੇ ਉਦਮ ਸਦਕਾ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਨ ਲਈ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਵਿਸ਼ੇਸ਼ ਤੌਰ ’ਤੇ ਪਹੁੰਚੇ।

ਅਜੀਤ ਡੈਸਕ 23-08-2026
ਖਡੂਰ ਸਾਹਿਬ, 22 ਅਗਸਤ (ਰਸ਼ਪਾਲ ਸਿੰਘ ਕੁਲਾਰ)– ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਦੇ ਸਬੰਧ ਵਿਚ ਵਰਕਰਾਂ ਨੂੰ ਲਾਮਬੰਦ ਕਰਨ ਲਈ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਆਲਮਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦੂਲ ਸਿੰਘ ਮੈਂਬਰ ਪੰਚਾਇਤ ਦੇ ਉਦਮ ਸਦਕਾ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਨ ਲਈ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਰੈਲੀ ਵਿਚ ਭਰਵਾਂ ਇਕੱਠ 2017 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨੇਗਾ। ਇਸ ਲਈ ਵੱਧ ਤੋਂ ਵੱਧ ਵਰਕਰ ਰੈਲੀ ਵਿਚ ਸ਼ਾਮਿਲ ਹੋਣ। ਇਸ ਮੌਕੇ ਵਰਕਰਾਂ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਮੇਲਾ ਰੱਖੜ ਪੁੰਨਿਆ ਮੌਕੇ ਹੋਣ ਵਾਲੀ ਕਾਨਫਰੰਸ ਵਿਚ ਵੱਡਾ ਜਥਾ ਲੈ ਕੇ ਪਹੁੰਚਾਂਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਜਥੇਦਾਰ ਹਰਦੇਵ ਸਿੰਘ ਨਾਗੋਕੇ ਸਰਕਲ ਪ੍ਰਧਾਨ, ਜਥੇਦਾਰ ਨੌਰੰਗ ਸਿੰਘ ਨਾਗੋਕੇ ਸਰਕਲ ਪ੍ਰਧਾਨ, ਗੁਰਚਰਨ ਸਿੰਘ ਵੈਰੋਵਾਲ ਸਰਕਲ ਪ੍ਰਧਾਨ, ਲਖਵੰਤ ਸਿੰਘ ਬਿੱਲੂ ਸਰਲੀ, ਸਿੰਗਾਰਾ ਸਿੰਘ ਆਲਮਪੁਰ, ਦਿਆਲ ਸਿੰਘ ਸ਼ਾਹ, ਸੁਖਜੀਤ ਸਿੰਘ ਸਰਕਲ ਪ੍ਰਧਾਨ ਬਿਆਸ, ਸੁਰਿੰਦਰ ਸਿੰਘ ਨੰਬਰਦਾਰ, ਜਥੇਦਾਰ ਜਰਨੈਲ ਸਿੰਘ ਚੀਮਾ ਬਾਠ, ਸਿਮਰਨਜੀਤ ਸਿੰਘ ਯੂਥ ਆਗੂ, ਜਤਿੰਦਰ ਸਿੰਘ, ਰਾਜਵਿੰਦਰ ਸਿੰਘ, ਦਿਆਲ ਸਿੰਘ, ਜੋਗਿੰਦਰ ਸਿੰਘ, ਬਲਦੇਵ ਸਿੰਘ, ਧਰਮਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਦਾਰਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਜੀਠੀਆ 24 ਨੂੰ ਪਿੰਡ ਢੋਟਾ ਵਿਖੇ ਪਹੁੰਚਣਗੇ- ਜਥੇ ਨਾਗੌਕੇ ਅਗਲੀ ਖ਼ਬਰ ਪਿੰਡ ਮੋਹਨਪੁਰ ਵਿਖੇ ਰਮਨਦੀਪ ਸਿੰਘ ਸੇਰੋਂ ਤੇ ਬਿੱਲਾ ਸੇਰੋਂ ਨੇ ਕੀਤਾ ਸੰਗਤ ਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।