23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸੰਤ ਬਾਬਾ ਪ੍ਰਤਾਪ ਸਿੰਘ ਦੀ 50ਵੀਂ ਬਰਸੀ ਮੌਕੇ ਗੁਰਮਤਿ ਸਮਾਗਮ ਅੱਜ

ਹਰਸਾ ਛੀਨਾ, 22 ਅਗਸਤ (ਕੜਿਆਲ)-ਸਥਾਨਲ ਬਲਾਕ ਅਧੀਨ ਪੈਂਦੇ ਪਿੰਡ ਕੜਿਆਲ ਵਿਖੇ ਗੁਰਦੁਆਰਾ ਸਿੰਘ ਸਭਾ ਵਿਖੇ ਸੰਤ ਬਾਬਾ ਪ੍ਰਤਾਪ ਸਿੰਘ ਦੀ 50ਵੀਂ ਬਰਸੀ ਮੌਕੇ ਸਾਲਾਨਾ ਗੁਰਮਤਿ ਸਮਾਗਮ 23 ਅਗਸਤ ਦਿਨ ਐਤਵਾਰ ਨੂੰ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ, ਜਿਸ ਵਿਚ ਸੰਤ ਮਹਾਂਪੁਰਖਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਗੁਰੂ ਘਰ ਨਤਮਸਤਕ ਹੋਣਗੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਿੰਘ ਸਭਾ ਦੇ ਮੁੱਖ ਸੇਵਾਦਾਰ ਬਾਬਾ ਭੁਪਿੰਦਰ ਸਿੰਘ, ਪ੍ਰਬੰਧਕ ਗੁਰਮੀਤ ਸਿੰਘ ਪੱਪਾ ਬਾਵਾ ਜਿੰਦਾ, ਹਰਦੀਪ ਸਿੰਘ ਬੇਰੀ ਵਾਲਾ ਤੇ ਡਾ.

ਅਜੀਤ ਡੈਸਕ 23-08-2026
ਹਰਸਾ ਛੀਨਾ, 22 ਅਗਸਤ (ਕੜਿਆਲ)-ਸਥਾਨਲ ਬਲਾਕ ਅਧੀਨ ਪੈਂਦੇ ਪਿੰਡ ਕੜਿਆਲ ਵਿਖੇ ਗੁਰਦੁਆਰਾ ਸਿੰਘ ਸਭਾ ਵਿਖੇ ਸੰਤ ਬਾਬਾ ਪ੍ਰਤਾਪ ਸਿੰਘ ਦੀ 50ਵੀਂ ਬਰਸੀ ਮੌਕੇ ਸਾਲਾਨਾ ਗੁਰਮਤਿ ਸਮਾਗਮ 23 ਅਗਸਤ ਦਿਨ ਐਤਵਾਰ ਨੂੰ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ, ਜਿਸ ਵਿਚ ਸੰਤ ਮਹਾਂਪੁਰਖਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਗੁਰੂ ਘਰ ਨਤਮਸਤਕ ਹੋਣਗੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਿੰਘ ਸਭਾ ਦੇ ਮੁੱਖ ਸੇਵਾਦਾਰ ਬਾਬਾ ਭੁਪਿੰਦਰ ਸਿੰਘ, ਪ੍ਰਬੰਧਕ ਗੁਰਮੀਤ ਸਿੰਘ ਪੱਪਾ ਬਾਵਾ ਜਿੰਦਾ, ਹਰਦੀਪ ਸਿੰਘ ਬੇਰੀ ਵਾਲਾ ਤੇ ਡਾ. ਲਖਬੀਰ ਸਿੰਘ ਕੰਬੋਜ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਗੁਰਮਤਿ ਸਮਾਗਮ ਦੌਰਾਨ ਗਿਆਨੀ ਬਗੀਚਾ ਸਿੰਘ ਬਲ੍ਹੇਰ, ਗਿਆਨੀ ਮਨਬੀਰ ਸਿੰਘ ਐਮ. ਏ., ਭਾਈ ਗੁਰਜੰਟ ਸਿੰਘ ਯੂ. ਐਸ. ਏ., ਇੰਟਰਨੈਸ਼ਨਲ ਕਵੀਸ਼ਰ ਭਾਈ ਗੁਰਪ੍ਰੀਤ ਸਿੰਘ ਖਾਲਸਾ ਗੁਰਬਾਣੀ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਿੱਖੀ ਦੇ ਅਮੀਰ ਵਿਰਸੇ ਤੋਂ ਜਾਣੂੰ ਕਰਵਾਉਣਗੇ।
ਪਿਛਲੀ ਖ਼ਬਰ ਚੇਅਰਮੈਨ ਰਣਜੀਤ ਸਿੰਘ ਮੀਆਂਵੰਡ ਨੇ ਭਾਜਪਾ ਵਲੋਂ ਕਰਵਾਈ ਜਾ ਰਹੀ ਕਾਨਫ਼ਰੰਸ ਸੰਬੰਧੀ ਵੱਖ ਵੱਖ ਪਿੰਡਾਂ ਵਿਚ ਵਰਕਰਾਂ ਨੂੰ ਪ... ਅਗਲੀ ਖ਼ਬਰ ਬਾਬਾ ਮਾਨ ਸਿੰਘ ਦੀ ਅਗਵਾਈ ਹੇਠ ਪਿੰਡ ਦੀਆਂ ਸਾਂਝੀਆਂ ਥਾਵਾਂ ਦੀ ਸਫਾਈ ਦਾ ਨੇਕ ਕਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।