24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਜਨਤਾ ਦੀਆਂ ਉਮੀਦਾਂ ’ਤੇ ਖਰੇ ਉਤਰਨ ਲਈ ਹਰ ਤਰ੍ਹਾਂ ਕਰਾਂਗੇ ਯਤਨ - ਰਮਨਦੀਪ ਕੌਰ ਸੇਰੋਂ, ਬਿੱਲਾ ਸੇਰੋਂ ਪਿੰਡ ਦਿਲਾਵਲਪੁਰ ਵਿਖੇ ਸੰਗਤ ਦਰਸ਼ਨ ਦੌਰਾਨ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਚੋਹਲਾ ਸਾਹਿਬ, 23 ਅਗਸਤ (ਬਲਵਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਵਿਚ ਅਕਾਲੀ ਵਰਕਰਾਂ ਅਤੇ ਆਮ ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਰਾਬਤਾ ਹੋਰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਚਲਾਏ ਜਾ ਰਹੇ ਸੰਗਤ ਦਰਸ਼ਨ ਪ੍ਰੋਗਰਾਮ ਤਹਿਤ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਪਿੰਡ ਦਿਲਾਵਲਪੁਰ ਪਹੁੰਚੇ। ਇਸ ਮੌਕੇ ਸਾਬਕਾ ਸਰਪੰਚ ਜਸਵੰਤ ਸਿੰਘ ਦੇ ਗ੍ਰਹਿ ਵਿਖੇ ਪਿੰਡ ਵਾਸੀਆਂ ਅਤੇ ਅਕਾਲੀ ਆਗੂਆਂ ਨਾਲ ਮੁਲਾਕਾਤ ਕੀਤੀ ਗਈ।

ਅਜੀਤ ਡੈਸਕ 24-08-2026
ਚੋਹਲਾ ਸਾਹਿਬ, 23 ਅਗਸਤ (ਬਲਵਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਵਿਚ ਅਕਾਲੀ ਵਰਕਰਾਂ ਅਤੇ ਆਮ ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਰਾਬਤਾ ਹੋਰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਚਲਾਏ ਜਾ ਰਹੇ ਸੰਗਤ ਦਰਸ਼ਨ ਪ੍ਰੋਗਰਾਮ ਤਹਿਤ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਪਿੰਡ ਦਿਲਾਵਲਪੁਰ ਪਹੁੰਚੇ। ਇਸ ਮੌਕੇ ਸਾਬਕਾ ਸਰਪੰਚ ਜਸਵੰਤ ਸਿੰਘ ਦੇ ਗ੍ਰਹਿ ਵਿਖੇ ਪਿੰਡ ਵਾਸੀਆਂ ਅਤੇ ਅਕਾਲੀ ਆਗੂਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸੰਬੰਧਿਤ ਵੱਖ-ਵੱਖ ਮਸਲੇ ਅਤੇ ਮੁਸ਼ਕਿਲਾਂ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਬਿੱਲਾ ਸੇਰੋਂ ਦੇ ਧਿਆਨ ਵਿਚ ਲਿਆਂਦੀਆਂ। ਉਨ੍ਹਾਂ ਵਲੋਂ ਲੋਕਾਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਸੰਬੰਧਿਤ ਮਸਲਿਆਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਬਿੱਲਾ ਸੇਰੋਂ ਨੇ ਕਿਹਾ ਕਿ ਸਿਆਸਤ ਦਾ ਅਸਲ ਮਕਸਦ ਲੋਕਾਂ ਨਾਲ ਨਿਰੰਤਰ ਜੁੜੇ ਰਹਿਣਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸਮਝਣਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਪਿੰਡਾਂ ਦੇ ਆਮ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਲੋਕ ਨੁੰਮਾਇੰਦਿਆਂ ਤੱਕ ਨਹੀਂ ਪਹੁੰਚ ਸਕਦੇ, ਇਸ ਲਈ ਸੰਗਤ ਦਰਸ਼ਨ ਰਾਹੀਂ ਖੁਦ ਲੋਕਾਂ ਤੱਕ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਖਾਸ ਤੌਰ ਤੇ ਸੀਨੀਅਰ ਅਕਾਲੀ ਆਗੂ ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ ਅਤੇ ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਵੀ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ ਬੀਬਾ ਰਮਨਦੀਪ ਕੌਰ ਸੇਰੋਂ ਤੇ ਬਿੱਲਾ ਸੇਰੋਂ ਦਾ ਸਾਥ ਦੇਣ ਦੀ ਗੱਲ ਕਹੀ। ਇਸ ਮੌਕੇ ਕੁਲਵੰਤ ਸਿੰਘ, ਜਸਬੀਰ ਸਿੰਘ ਕਾਹਲਵਾਂ, ਚਮਕੌਰ ਸਿੰਘ, ਬਲਵਿੰਦਰ ਸਿੰਘ, ਨਿਸ਼ਾਨ ਸਿੰਘ, ਜਥੇਦਾਰ ਪਿਆਰਾ ਸਿੰਘ ਲੋਹਾਰ ਆਦਿ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਐਤਕੀਂ ਹੋਵੇਗੀ ਰਿਕਾਰਡਤੋੜ ਵਿਸ਼ਾਲ ਅਕਾਲੀ ਕਾਨਫ਼ਰੰਸ : ਮੇਜਰ ਸ਼ਿਵਚਰਨ ਸਿੰਘ, ਚੇਅਰਮੈਨ ਗੋਲਡੀ ਅਗਲੀ ਖ਼ਬਰ ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੇ 50 ਤੋਂ ਵੱਧ ਪਿੰਡ ਪਰ ਚੇਅਰਮੈਨ ਬਾਹਰਲੇ ਪਿੰਡ ਦਾ ਲੱਗਣ ਕਾਰਨ ‘ਆਪ’ ਆਗੂ ਅਤੇ ਵਰਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।