24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸ੍ਰੀ ਕੇਸਗੜ੍ਹ ਸਾਹਿਬ ਵਿਖੇ 5 ਨੂੰ ਕਰਵਾਏ ਜਾ ਰਹੇ ਸਮਾਗਮ ਸੰਬੰਧੀ ਪੋਸਟਰ ਜਾਰੀ

ਚੋਗਾਵਾਂ, 22 ਅਗਸਤ (ਗੁਰਵਿੰਦਰ ਸਿੰਘ ਕਲਸੀ)- ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਰੰਘਰੇਟੇ ਗੁਰੂ ਬੇਟੇ (ਸਾਹਿਬ ਭਾਈ ਜੈਤਾ ਜੀ) ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਤਖਤ ਸ੍ਰੀ ਕੇਸਗੜ੍ਹ ਸ੍ਰੀ ਅਨੰਦਪੁਰ ਸਾਹਿਬ ਵਿਖੇ 5 ਸਤੰਬਰ ਦਿਨ ਸ਼ਨੀਵਾਰ ਨੂੰ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਸਰਹੱਦੀ ਪਿੰਡ ਡੱਗ ਤੂਤ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸ਼ਹੀਦ ਜੀ ਛਾਉਣੀ ਨਿਹੰਗ ਸਿੰਘ ਵਿਖੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੇ ਗੁਰਮਤਿ ਸਮਾਗਮ ਸੰਬੰਧੀ ਪੋਸਟਰ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਕੇਸਗੜ੍ਹ ਸਾਹਿਬ ਵਿਖੇ 5 ਸਤੰਬਰ ਨੂੰ ਦੁਪਹਿਰ 2 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਭਾਰੀ ਦੀਵਾਨ ਸਜਾਏ ਜਾਣਗੇ ।

ਅਜੀਤ ਡੈਸਕ 24-08-2026
ਚੋਗਾਵਾਂ, 22 ਅਗਸਤ (ਗੁਰਵਿੰਦਰ ਸਿੰਘ ਕਲਸੀ)- ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਰੰਘਰੇਟੇ ਗੁਰੂ ਬੇਟੇ (ਸਾਹਿਬ ਭਾਈ ਜੈਤਾ ਜੀ) ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਤਖਤ ਸ੍ਰੀ ਕੇਸਗੜ੍ਹ ਸ੍ਰੀ ਅਨੰਦਪੁਰ ਸਾਹਿਬ ਵਿਖੇ 5 ਸਤੰਬਰ ਦਿਨ ਸ਼ਨੀਵਾਰ ਨੂੰ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਸਰਹੱਦੀ ਪਿੰਡ ਡੱਗ ਤੂਤ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸ਼ਹੀਦ ਜੀ ਛਾਉਣੀ ਨਿਹੰਗ ਸਿੰਘ ਵਿਖੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੇ ਗੁਰਮਤਿ ਸਮਾਗਮ ਸੰਬੰਧੀ ਪੋਸਟਰ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਕੇਸਗੜ੍ਹ ਸਾਹਿਬ ਵਿਖੇ 5 ਸਤੰਬਰ ਨੂੰ ਦੁਪਹਿਰ 2 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਭਾਰੀ ਦੀਵਾਨ ਸਜਾਏ ਜਾਣਗੇ । ਬਾਬਾ ਮੇਜਰ ਸਿੰਘ ਸੋਢੀ ਵਲੋਂ ਸਮੁੱਚੇ ਪੰਥ, ਖਾਸ ਕਰਕੇ ਨਿਹੰਗ ਸਿੰਘ ਜਥੇਬੰਦੀਆਂ, ਰੰਘਰੇਟਾ ਸੰਤ ਸਮਾਜ ਅਤੇ ਧਾਰਮਿਕ/ਸਮਾਜਿਕ ਜਥੇਬੰਦੀਆਂ ਨੂੰ ਇਸ ਇਤਿਹਾਸਕ ਦਿਹਾੜੇ ਮੌਕੇ ਵਧ-ਚੜ੍ਹ ਕੇ ਹਾਜ਼ਰੀ ਭਰਨ ਦੀ ਅਪੀਲ ਕੀਤੀ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮਾਨ ਸਿੰਘ ਡੱਗ ਤੂਤ ਵਲੋਂ ਸਮਾਜ ਦੇ ਭਲੇ, ਵਾਤਾਵਰਨ ਦੀ ਸੰਭਾਲ ਤੇ ਸਾਂਝੀਆਂ ਥਾਵਾਂ ਦੀ ਸਾਫ ਸਫਾਈ ਦੀ ਸੇਵਾ ਦਾ ਬੀੜਾ ਚੁੱਕਣ ਤੇ ਬਾਬਾ ਮੇਜਰ ਸਿੰਘ ਸੋਢੀ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਮਾਨ ਸਿੰਘ ਡੱਗ ਤੂਤ, ਸਰਪੰਚ ਗੱਜਣ ਸਿੰਘ, ਵਿਰਸਾ ਸਿੰਘ ਸਾਬਕਾ ਸਰਪੰਚ, ਨੰਬਰਦਾਰ ਕਪੂਰ ਸਿੰਘ, ਗੁਰਮੁਖ ਸਿੰਘ, ਹਰਪ੍ਰੀਤ ਸਿੰਘ ਹੈਪੀ, ਸੋਨਾ ਸਿੰਘ, ਰਣਜੀਤ ਸਿੰਘ ਸੋਨਾ, ਜੈਮਲ ਸਿੰਘ, ਗੁਰ ਸਿਮਰਨ ਸਿੰਘ, ਰਣਜੀਤ ਸਿੰਘ, ਜਸਪਾਲ ਸਿੰਘ ਸਾਬਕਾ ਸਰਪੰਚ, ਬਿਕਰਮਜੀਤ ਸਿੰਘ ਨੰਬਰਦਾਰ, ਲਾਡੀ ਬਾਜਵਾ, ਸਰਪੰਚ ਸਿਮਰਜੀਤ ਸਿੰਘ, ਬਾਬਾ ਕਰਨੈਲ ਸਿੰਘ, ਬਾਬਾ ਫੌਜੀ ਸਿੰਘ, ਬਾਬਾ ਅੰਮ੍ਰਿਤਪਾਲ ਸਿੰਘ, ਬਾਬਾ ਗਿਆਨ ਨਿਹੰਗ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੋਨੀਆ ਮਾਨ ਵਲੋਂ ਮਾਰਕੀਟ ਕਮੇਟੀ ਚੋਗਾਵਾਂ ਦੇ ਨਵ-ਨਿਯੁਕਤ ਚੇਅਰਮੈਨ ਰੇਸ਼ਮ ਸਿੰਘ ਵੜੈਚ ਦਾ ਸਨਮਾਨ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਐਤਕੀਂ ਹੋਵੇਗੀ ਰਿਕਾਰਡਤੋੜ ਵਿਸ਼ਾਲ ਅਕਾਲੀ ਕਾਨਫ਼ਰੰਸ : ਮੇਜਰ ਸ਼ਿਵਚਰਨ ਸਿੰਘ, ਚੇਅਰਮੈਨ ਗੋਲਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।