24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

10 ਪਰਿਵਾਰ ਕਾਂਗਰਸ ਨੂੰ ਛੱਡ ਕੇ ‘ਆਪ’ ’ਚ ਸ਼ਾਮਿਲ

ਚੋਗਾਵਾਂ, 23 ਅਗਸਤ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਕਸਬਾ ਲੋਪੋਕੇ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਰਸ਼ਦੀਪ ਸਿੰਘ ਤੇ ਦਲਵਿੰਦਰ ਸਿੰਘ ਸਮੇਤ 10 ਪਰਿਵਾਰ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ । ਅਰਸ਼ਦੀਪ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਸਮਾਗਮ ਦੌਰਾਨ ਵਿਖੇ ਸ਼ਾਮਿਲ ਹੋਣ ਵਾਲੇ ਸਾਹਿਬ ਸਿੰਘ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਕੁਲਬੀਰ ਕੌਰ, ਮਨਪ੍ਰੀਤ ਕੌਰ, ਬਲਜੀਤ ਕੌਰ, ਅਮਰਜੀਤ ਕੌਰ, ਗਗਨਪ੍ਰੀਤ ਕੌਰ, ਆਦਿ ਪਰਿਵਾਰਾਂ ਨੂੰ ਹਲਕਾ ਇੰਚਾਰਜ ਸੋਨੀਆ ਮਾਨ ਨੇ ਪਾਰਟੀ ਦੇ ਮਫਲਰ ਪਾ ਕੇ ਸਨਮਾਨਿਤ ਕੀਤਾ ।

ਅਜੀਤ ਡੈਸਕ 24-08-2026
ਚੋਗਾਵਾਂ, 23 ਅਗਸਤ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਕਸਬਾ ਲੋਪੋਕੇ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਰਸ਼ਦੀਪ ਸਿੰਘ ਤੇ ਦਲਵਿੰਦਰ ਸਿੰਘ ਸਮੇਤ 10 ਪਰਿਵਾਰ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ । ਅਰਸ਼ਦੀਪ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਸਮਾਗਮ ਦੌਰਾਨ ਵਿਖੇ ਸ਼ਾਮਿਲ ਹੋਣ ਵਾਲੇ ਸਾਹਿਬ ਸਿੰਘ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਕੁਲਬੀਰ ਕੌਰ, ਮਨਪ੍ਰੀਤ ਕੌਰ, ਬਲਜੀਤ ਕੌਰ, ਅਮਰਜੀਤ ਕੌਰ, ਗਗਨਪ੍ਰੀਤ ਕੌਰ, ਆਦਿ ਪਰਿਵਾਰਾਂ ਨੂੰ ਹਲਕਾ ਇੰਚਾਰਜ ਸੋਨੀਆ ਮਾਨ ਨੇ ਪਾਰਟੀ ਦੇ ਮਫਲਰ ਪਾ ਕੇ ਸਨਮਾਨਿਤ ਕੀਤਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਧੜਾ-ਧੜ ਆਪ ਸ਼ਾਮਿਲ ਹੋ ਰਹੇ ਹਨ । 2027 ਦੀਆਂ ਚੋਣਾਂ ’ਚ ‘ਆਪ’ ਫਿਰ ਦੂਸਰੀ ਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਇਤਿਹਾਸ ਸਿਰਜੇਗੀ । ਇਸ ਮੌਕੇ ਚੇਅਰਮੈਨ ਰੇਸ਼ਮ ਵੜੈਚ, ਹਲਕਾ ਕੋਆਡੀਨੇਟਰ ਸੁਖਦੀਪ ਸਿੰਘ ਛੀਨਾ, ਜ਼ਿਲ੍ਹਾ ਪ੍ਰੀਸ਼ਦ ਵਾਈਸ ਚੇਅਰਮੈਨ ਲਖਬੀਰ ਸਿੰਘ ਮੰਜ, ਹਲਕਾ ਸੰਗਠਨ ਇੰਚਾਰਜ ਰਾਜਬੀਰ ਸਿੰਘ, ਸਰਪੰਚ ਜਤਿੰਦਰ ਸਿੰਘ ਠੱਠੀ, ਸਾਬਕਾ ਸਰਪੰਚ ਅਮਰਦੀਪ ਸਿੰਘ, ਆਲਮ ਸਿੰਘ ਲੋਪੋਕੇ, ਗੁਰਪ੍ਰਤਾਪ ਸਿੰਘ ਨਿਊ ਧਾਰੀਵਾਲ, ਅੰਗਰੇਜ਼ ਸਿੰਘ ਬਲਾਕ ਸੰਮਤੀ ਮੈਂਬਰ, ਵਰਿੰਦਰ ਸਿੰਘ, ਸੋਸ਼ਲ ਮੀਡੀਆ ਹਲਕਾ ਕੋਆਰਡੀਨੇਟਰ ਅਮਿਤੋਜ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਲਾਧੋ ਰੇ ਦਿਵਸ ਮੇਲੇ ਮੌਕੇ ਗੁਰੂ ਕਾ ਲੰਗਰ 26 ਤੋਂ 30 ਅਗਸਤ ਤੱਕ- ਬਾਬਾ ਸਤਨਾਮ ਸਿੰਘ ਅਗਲੀ ਖ਼ਬਰ ਸੋਨੀਆ ਮਾਨ ਵਲੋਂ ਮਾਰਕੀਟ ਕਮੇਟੀ ਚੋਗਾਵਾਂ ਦੇ ਨਵ-ਨਿਯੁਕਤ ਚੇਅਰਮੈਨ ਰੇਸ਼ਮ ਸਿੰਘ ਵੜੈਚ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।