ਮੇਲਾ ਰੱਖੜ ਪੁੰਨਿਆਂ ਮੌਕੇ ਹੋਵੇਗਾ ਰਾਜ ਪੱਧਰੀ ਸਮਾਗਮ- ਵਿਧਾਇਕ ਦਲਬੀਰ ਸਿੰਘ ਟੌਂਗ * ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸੀਨੀਅਰ ਲੀਡਰਸ਼ਿਪ ਪੁੱਜੇਗੀ
ਬਾਬਾ ਬਕਾਲਾ ਸਾਹਿਬ, 23 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਆਮ ਆਦਮੀ ਪਾਰਟੀ ਵਲੋਂ ਸਾਚਾ ਗੁਰੂ ਲਾਧੋ ਰੇ ਦਿਵਸ-ਮੇਲਾ ਰੱਖੜ ਪੁੰਨਿਆਂ ਬਾਬਾ ਬਕਾਲਾ ਸਾਹਿਬ ਮੌਕੇ ਮਿਤੀ 28 ਅਗਸਤ ਨੂੰ ਪੰਜਾਬ ਸਰਕਾਰ ਵਲੋਂ ਇਕ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ । ਜਿਸ ਨੂੰ ਸੰਬੋਧਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸੀਨੀਅਰ ਲੀਡਰਸ਼ਿਪ ਪੁੱਜੇਗੀ ਅਤੇ ਐਤਕੀਂ ਦੀ ਇਹ ਵਿਸ਼ਾਲ ਕਾਨਫਰੰਸ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ ।
ਅਜੀਤ ਡੈਸਕ
24-08-2026