ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਚਲਾਈਆਂ ਗੋਲੀਆਂ, ਮਾਮਲਾ ਦਰਜ
ਤਰਨ ਤਾਰਨ, 24 ਅਗਸਤ (ਹਰਿੰਦਰ ਸਿੰਘ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਜਾਨੋਂ ਮਾਰਨ ਦੀ ਨੀਅਤ ਨਾਲ ਇਕ ਵਿਅਕਤੀ ਉਪਰ ਗੋਲੀਆਂ ਚਲਾਉਣ ’ਤੇ 6 ਵਿਅਕਤੀਆਂ ਤੋਂ ਇਲਾਵਾ 10 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਪ੍ਰਮਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਦੇਊ ਨੇ ਸ਼ਿਕਾਇਤ ਦਰਜ ਕਰਵਾਈ ਕਿ 19 ਅਗਸਤ ਨੂੰ ਬੱਬਲਜੋਤ ਸਿੰਘ ਪੁੱਤਰ ਗੁਰਸਾਹਿਬ ਸਿੰਘ, ਲਵਪ੍ਰੀਤ ਸਿੰਘ ਪੁੱਤਰ ਗੁਰਸਾਹਿਬ ਸਿੰਘ, ਕੁਲਜੀਤ ਸਿੰਘ ਪੁੱਤਰ ਸੁਖਜਿੰਦਰ ਸਿੰਘ, ਸੁਖਜਿੰਦਰ ਸਿੰਘ ਪੁੱਤਰ ਦਯਾ ਸਿੰਘ, ਹਰਜੀਤ ਸਿੰਘ ਪੁੱਤਰ ਨਿੰਦਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀਅਨ ਪਿੰਡ ਦੇਊ ਤੋਂ ਇਲਾਵਾ 10 ਅਣਪਛਾਤੇ ਵਿਅਤੀਆਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਮਾਰ ਦੇਣ ਦੀ ਨੀਅਤ ਨਾਲ ਸਿੱਧੀ ਗੋਲੀਆਂ ਚਲਾਈਆਂ ਅਤੇ ਧਮਕੀਆਂ ਦਿੱਤੀਆਂ।
ਤਰਨ ਤਾਰਨ, 24 ਅਗਸਤ (ਹਰਿੰਦਰ ਸਿੰਘ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਜਾਨੋਂ ਮਾਰਨ ਦੀ ਨੀਅਤ ਨਾਲ ਇਕ ਵਿਅਕਤੀ ਉਪਰ ਗੋਲੀਆਂ ਚਲਾਉਣ ’ਤੇ 6 ਵਿਅਕਤੀਆਂ ਤੋਂ ਇਲਾਵਾ 10 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਪ੍ਰਮਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਦੇਊ ਨੇ ਸ਼ਿਕਾਇਤ ਦਰਜ ਕਰਵਾਈ ਕਿ 19 ਅਗਸਤ ਨੂੰ ਬੱਬਲਜੋਤ ਸਿੰਘ ਪੁੱਤਰ ਗੁਰਸਾਹਿਬ ਸਿੰਘ, ਲਵਪ੍ਰੀਤ ਸਿੰਘ ਪੁੱਤਰ ਗੁਰਸਾਹਿਬ ਸਿੰਘ, ਕੁਲਜੀਤ ਸਿੰਘ ਪੁੱਤਰ ਸੁਖਜਿੰਦਰ ਸਿੰਘ, ਸੁਖਜਿੰਦਰ ਸਿੰਘ ਪੁੱਤਰ ਦਯਾ ਸਿੰਘ, ਹਰਜੀਤ ਸਿੰਘ ਪੁੱਤਰ ਨਿੰਦਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀਅਨ ਪਿੰਡ ਦੇਊ ਤੋਂ ਇਲਾਵਾ 10 ਅਣਪਛਾਤੇ ਵਿਅਤੀਆਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਮਾਰ ਦੇਣ ਦੀ ਨੀਅਤ ਨਾਲ ਸਿੱਧੀ ਗੋਲੀਆਂ ਚਲਾਈਆਂ ਅਤੇ ਧਮਕੀਆਂ ਦਿੱਤੀਆਂ। ਵਜ੍ਹਾ ਰੰਜਿਸ਼ ਇਹ ਹੈ ਕਿ ਉਹ ਬਲਾਕ ਸੰਮਤੀ ਚੋਣਾਂ ਜਿੱਤਿਆ ਸੀ ਅਤੇ ਉਕਤ ਵਿਅਕਤੀ ਉਸ ਨਾਲ ਖਾਰ ਖਾਂਦੇ ਸਨ। ਜਾਂਚ ਅਧਿਕਾਰੀ ਏ . ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।