26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪਿੰਡ ਤੁੜ ਵਿਖੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਆਗੂ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਰੇਗਾ ਜਿੱਤ ਹਾਸਿਲ - ਬਿੱਲਾ ਸੇਰੋਂ

ਚੋਹਲਾ ਸਾਹਿਬ, 24 ਅਗਸਤ (ਬਲਵਿੰਦਰ ਸਿੰਘ ਚੋਹਲਾ)– ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਸੰਗਤ ਦਰਸ਼ਨ ਤਹਿਤ ਪਿੰਡ ਤੁੜ ਵਿਖੇ ਪਹੁੰਚੇ । ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਰਾਬਤਾ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ।

ਅਜੀਤ ਡੈਸਕ 25-08-2026
ਚੋਹਲਾ ਸਾਹਿਬ, 24 ਅਗਸਤ (ਬਲਵਿੰਦਰ ਸਿੰਘ ਚੋਹਲਾ)– ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਸੰਗਤ ਦਰਸ਼ਨ ਤਹਿਤ ਪਿੰਡ ਤੁੜ ਵਿਖੇ ਪਹੁੰਚੇ । ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਰਾਬਤਾ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ । ਸੰਗਤ ਦਰਸ਼ਨ ਦੌਰਾਨ ਰਿਵਾਇਤੀ ਪਾਰਟੀਆਂ ਤੋਂ ਮੂੰਹ ਮੋੜਦੇ ਹੋਏ ਆਮ ਆਦਮੀ ਪਾਰਟੀ ਦੇ ਮੌਜੂਦਾ ਮੈਂਬਰ ਗੁਰਤੇਜ ਸਿੰਘ, ਪਰਗਟ ਸਿੰਘ, ਦੇਸਾ ਸਿੰਘ, ਅਮਰੀਕ ਸਿੰਘ ਅਤੇ ਕਾਂਗਰਸ ਦੇ ਜਤਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਏ । ਬੀਬਾ ਰਮਨਦੀਪ ਕੌਰ ਸੇਰੋਂ ਅਤੇ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਨਵੇਂ ਮੈਂਬਰਾਂ ਨੂੰ ਸਿਰੋਪਾਓ ਭੇਟ ਕਰਕੇ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ । ਇਸ ਮੌਕੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਪੰਜਾਬ ਦੀ ਅਸਲ ਤਰੱਕੀ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਹੋਈ ਹੈ ਅਤੇ ਭਵਿੱਖ ਵਿਚ ਵੀ ਪੰਜਾਬ ਨੂੰ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਅਕਾਲੀ ਦਲ ਦੀ ਸਰਕਾਰ ਹੀ ਲੋੜੀਂਦੀ ਹੈ। ਇਸ ਮੌਕੇ ਮੋਹਨ ਸਿੰਘ ਭੈਲ, ਦਿਲਬਾਗ਼ ਸਿੰਘ, ਕਸ਼ਮੀਰ ਸਿੰਘ, ਸਵਿੰਦਰ ਸਿੰਘ, ਨਿਰਮਲ ਸਿੰਘ, ਸੁਖਦੇਵ ਸਿੰਘ, ਗੁਰਦਿਆਲ ਸਿੰਘ, ਦਿਆਲ ਸਿੰਘ, ਬਲਬੀਰ ਸਿੰਘ, ਜੋਗਿੰਦਰ ਸਿੰਘ, ਗੁਰਨਾਮ ਸਿੰਘ, ਅਮਰੀਕ ਸਿੰਘ, ਜੋਗਿੰਦਰ ਸਿੰਘ ਮੈਂਬਰ ਪੰਚਾਇਤ, ਕਸ਼ਮੀਰ ਸਿੰਘ, ਜਸਵੰਤ ਸਿੰਘ, ਜਸਵੰਤ ਸਿੰਘ ਫੌਜੀ, ਗੁਰਦੀਪ ਸਿੰਘ, ਹਰਦਿਆਲ ਸਿੰਘ, ਮੇਜਰ ਸਿੰਘ, ਐਸ.ਸੀ ਪ੍ਰਧਾਨ ਕਸ਼ਮੀਰ ਸਿੰਘ, ਬੀ.ਸੀ. ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਜਗਦੀਪ ਸਿੰਘ ਮਿੰਟੂ, ਪਲਵਿੰਦਰ ਸਿੰਘ ਡਿਆਲ ਆਦਿ ਅਕਾਲੀ ਵਰਕਰ ਅਤੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸਤੌਜ ਰੈਲੀ ’ਚ ਬੀ.ਐੱਡ. ਅਧਿਆਪਕ ਫਰੰਟ ਮੁਲਾਜ਼ਮਾਂ ਦੀ ਧੱਕਾ ਮੁੱਕੀ ਨਾਲ ਆਵਾਜ਼ ਨਹੀਂ ਦਬਾ ਸਕਦੀ ਸਰਕਾਰ- ਗੋਹਲਵੜ ਅਗਲੀ ਖ਼ਬਰ ਦਾਣਾ ਮੰਡੀ ਤਰਨ ਤਾਰਨ ’ਚ 1509 ਬਾਸਮਤੀ ਦੀ ਆਮਦ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।