26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪਿੰਡ ਰਸੂਲਪੁਰ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਮੀਟਿੰਗ ਹੋਈ

ਤਰਨ ਤਾਰਨ, 24 ਅਗਸਤ (ਹਰਿੰਦਰ ਸਿੰਘ)–ਪਿੰਡ ਰਸੂਲਪੁਰ ਵਿਖੇ ਭਾਈ ਕਲਦਮਨਰੂਪ ਸਿੰਘ ਖਾਲਸਾ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਪਿੰਡ ਰਸੂਲਪੁਰ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਇਕ ਭਰਵੀਂ ਮੀਟਿੰਗ ਕਰਵਾਈ ਗਈ । ਜਿਸ ਵਿਚ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਭਾਈ ਕਲਦਮਨਰੂਪ ਸਿੰਘ ਖਾਲਸਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ।

ਪਿੰਡ ਰਸੂਲਪੁਰ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਹੋਈ ਮੀਟਿੰਗ ਦੌਰਾਨ ਹਾਜ਼ਰ ਆਗੂ। ਤਸਵੀਰ–ਲਵਲੀ 25-08-2026
ਤਰਨ ਤਾਰਨ, 24 ਅਗਸਤ (ਹਰਿੰਦਰ ਸਿੰਘ)–ਪਿੰਡ ਰਸੂਲਪੁਰ ਵਿਖੇ ਭਾਈ ਕਲਦਮਨਰੂਪ ਸਿੰਘ ਖਾਲਸਾ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਪਿੰਡ ਰਸੂਲਪੁਰ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਇਕ ਭਰਵੀਂ ਮੀਟਿੰਗ ਕਰਵਾਈ ਗਈ । ਜਿਸ ਵਿਚ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਭਾਈ ਕਲਦਮਨਰੂਪ ਸਿੰਘ ਖਾਲਸਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਮੀਟਿੰਗ ਦੌਰਾਨ ਪਿੰਡ ਵਾਸੀਆਂ ਵਲੋਂ ਪਾਰਟੀ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਪੰਥਕ ਸੋਚ ਅਤੇ ਪੰਜਾਬ ਦੇ ਹਿੱਤਾਂ ਲਈ ਡੱਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ ਗਿਆ । ਇਸ ਮੌਕੇ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾ ਕੇ ਸਹੀ ਰਾਹ ’ਤੇ ਲਿਆਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ । ਆਗੂਆਂ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਸਾਡੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਮੀਟਿੰਗ ਦੌਰਾਨ ਹਲਕਾ ਖਡੂਰ ਸਾਹਿਬ ਵਿਚ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਅਤੇ ਸਹੀ ਢੰਗ ਨਾਲ ਕਰਵਾਉਣ, ਪਿੰਡਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਬਾਰੇ ਵੀ ਵਿਚਾਰ ਕੀਤੇ ਗਏ। ਇਸ ਮੌਕੇ ਪਿੰਡ ਵਾਸੀਆਂ ਨੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਦੀ ਵਿਚਾਰਧਾਰਾ ਨਾਲ ਖੜ੍ਹਨ ਅਤੇ ਭਵਿੱਖ ਵਿਚ ਪਾਰਟੀ ਨੂੰ ਹਰ ਪੱਖੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਭਾਈ ਕਲਦਮਨਰੂਪ ਸਿੰਘ ਖਾਲਸਾ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਇਹ ਭਰੋਸਾ ਪੰਜਾਬ ਦੀ ਚੜ੍ਹਦੀ ਕਲਾ, ਨੌਜਵਾਨੀ ਦੀ ਸੰਭਾਲ ਅਤੇ ਪਿੰਡਾਂ ਦੇ ਵਿਕਾਸ ਲਈ ਨਵੀਂ ਤਾਕਤ ਪ੍ਰਦਾਨ ਕਰੇਗਾ। ਇਸ ਮੌਕੇ ਪਿੰਡ ਵਾਸੀਆਂ ਵਿਚ ਹਰਜਿੰਦਰ ਸਿੰਘ, ਸੁਰਿੰਦਰ ਸਿੰਘ ਸ਼ਿੰਦਾ, ਸੁਖਵਿੰਦਰ ਸਿੰਘ, ਸਰਬਜੀਤ ਸਿੰਘ, ਗੁਰਜੰਟ ਸਿੰਘ, ਜਗਪਾਲ ਸਿੰਘ, ਸੁਰਜੀਤ ਸਿੰਘ, ਬਿਕਰਮਜੀਤ ਸਿੰਘ, ਕਰਮਪਾਲ ਸਿੰਘ, ਗੁਰਿੰਦਰ ਸਿੰਘ, ਜੁਗਿੰਦਰ ਸਿੰਘ, ਧਰਮਪਾਲ ਸਿੰਘ, ਕੰਵਲਜੀਤ ਸਿੰਘ, ਬਲਦੇਵ ਸਿੰਘ, ਪ੍ਰਤਾਪ ਸਿੰਘ, ਦਿਲਵਿੰਦਰ ਸਿੰਘ, ਸਮਸ਼ੇਰ ਸਿੰਘ, ਗੁਰਦੇਵ ਸਿੰਘ, ਨਿਰਵੈਲ ਸਿੰਘ ਆਦਿ ਪਿੰਡ ਵਾਸੀ ਅਤੇ ਪਾਰਟੀ ਦੇ ਅਹੁਦੇਦਾਰ ਹਾਜ਼ ਸਨ।
ਪਿਛਲੀ ਖ਼ਬਰ ਕਾਲ-ਸੀ ਸੈਂਟਰ ਵਲੋਂ ਸੇਵਾਮੁਕਤ ਅਧਿਆਪਕ ਰਮੇਸ਼ ਸਿੰਘ ਚੰਦੇਲ ਸਨਮਾਨਿਤ ਅਗਲੀ ਖ਼ਬਰ ਸਤੌਜ ਰੈਲੀ ’ਚ ਬੀ.ਐੱਡ. ਅਧਿਆਪਕ ਫਰੰਟ ਮੁਲਾਜ਼ਮਾਂ ਦੀ ਧੱਕਾ ਮੁੱਕੀ ਨਾਲ ਆਵਾਜ਼ ਨਹੀਂ ਦਬਾ ਸਕਦੀ ਸਰਕਾਰ- ਗੋਹਲਵੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।