25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਕਿਸਾਨ ਆਗੂ ਇੰਦਰਜੀਤ ਸਿੰਘ ਕੋਟ ਬੁੱਢਾ ਨੂੰ ਸਦਮਾ- ਮਾਤਾ ਦਾ ਦਿਹਾਂਤ

ਪੱਟੀ, 24 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) -ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ ਮਾਤਾ ਗੁਰਮੇਜ ਕੌਰ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ । ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਕੋਟ ਬੁੱਢਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ, ਜਿੱਥੇ ਇੰਦਰਜੀਤ ਸਿੰਘ ਕੋਟ ਬੁੱਢਾ ਨੇ ਚਿਖਾ ਨੂੰ ਅਗਨੀ ਦਿਖਾਈ ।

ਅਜੀਤ ਡੈਸਕ 25-08-2026
ਪੱਟੀ, 24 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) -ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ ਮਾਤਾ ਗੁਰਮੇਜ ਕੌਰ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ । ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਕੋਟ ਬੁੱਢਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ, ਜਿੱਥੇ ਇੰਦਰਜੀਤ ਸਿੰਘ ਕੋਟ ਬੁੱਢਾ ਨੇ ਚਿਖਾ ਨੂੰ ਅਗਨੀ ਦਿਖਾਈ । ਇਸ ਮੌਕੇ ਆਮ ਆਦਮੀ ਪਾਰਟੀ ਦੇ ਪੱਟੀ ਤੋਂ ਹਲਕਾ ਇੰਚਾਰਜ ਜਸਕੰਵਰ ਸਿੰਘ ਪਹਿਲਵਾਨ , ਪਿੰਡ ਕੋਟ ਬੁੱਢਾ ਦੇ ਸਰਪੰਚ ਰਣਜੀਤ ਸਿੰਘ, ਸੁਖਵੰਤ ਸਿੰਘ ਕਾਲੇਕੇ, ਕਾਰਜ ਸਿੰਘ ਘਰਿਆਲਾ, ਮੁਖਤਿਆਰ ਸਿੰਘ ਤਲਵੰਡੀ, ਹਰਪਾਲ ਸਿੰਘ ਘਰਿਆਲਾ, ਗੁਰਦੇਵ ਸਿੰਘ, ਪ੍ਰੈਸ ਸਕੱਤਰ ਬਲਾਕ ਵਲਟੋਹਾ, ਕਾਰਜ ਸਿੰਘ ਸਭਰਾ, ਲਖਵਿੰਦਰ ਸਿੰਘ ਭੰਗਾਲਾ, ਗੁਰਭੇਜ ਸਿੰਘ ਕੋਟਲੀ, ਸੁਖਵੰਤ ਸਿੰਘ ਦੁਬਲੀ, ਹਰਦੀਪ ਸਿੰਘ ਤਲਵੰਡੀ, ਬੁੱਧ ਸਿੰਘ, ਬਲਦੇਵ ਸਿੰਘ ਵਲਟੋਹਾ, ਆਤਮਾ ਸਿੰਘ ਪਲੋਅ ਪੱਤੀ, ਸੁਖਵਿੰਦਰ ਸਿੰਘ ਰਸੂਲਪੁਰ, ਬਾਬਾ ਪ੍ਰਗਟ ਸਿੰਘ ਪ੍ਰਿੰਗੜੀ, ਡਾ. ਗੁਰਦਿਆਲ ਸਿੰਘ ਘਰਿਆਲਾ, ਹਰਜੀਤ ਸਿੰਘ ਪ੍ਰੈਸ ਸਕੱਤਰ ਸਭਰਾ, ਗੁਰਪ੍ਰੀਤ ਸਿੰਘ, ਦੀਦਾਰ ਸਿੰਘ ਲਾਖਣਾ, ਲਾਟੀ ਮਰੜ, ਗੁਰਸੇਵਕ ਸਿੰਘ ਫਿਰੋਜ਼ਪੁਰ ਅਤੇ ਮਾਸਟਰ ਸਕੱਤਰ ਸਿੰਘ ਆਦਿ ਤੋਂ ਇਲਾਵਾ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਆਗੂਆਂ ਅਤੇ ਇਲਾਕੇ ਦੀਆਂ ਹੋਰ ਮੋਹਤਬਰ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਹਾਜ਼ਰ ਸ਼ਖ਼ਸੀਅਤਾਂ ਨੇ ਇੰਦਰਜੀਤ ਸਿੰਘ ਕੋਟ ਬੁੱਢਾ, ਉਨ੍ਹਾਂ ਦੇ ਭਰਾ ਅਜੀਤ ਸਿੰਘ ਅਤੇ ਮੰਗਲ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ।
ਪਿਛਲੀ ਖ਼ਬਰ ਅਕਾਲ ਅਕੈਡਮੀ ਢੋਟੀਆਂ ਦੀਆਂ ਵਿਦਿਆਰਥਣਾਂ ਜ਼ਿਲ੍ਹਾ ਪੱਧਰੀ ਫੁੱਟਬਾਲ ਟੂਰਨਾਮੈਂਟ ’ਚ ਅੱਵਲ ਰਹੀਆਂ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਲਈ ਸ਼ਾਂਤਮਈ ਧਰਨਾ ਦੇ ਰਹੇ ਮੁਲਾਜ਼ਮਾਂ ’ਤੇ ਅੱਤਿਆਚਾਰ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।