26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਸਿੰਥੈਟਿਕ ਮਠਿਆਈਆਂ ਦੀ ਵਿਕਰੀ ਦਾ ਖਦਸ਼ਾ- ਕਾ. ਮਹਾਂਵੀਰ ਸਿੰਘ

ਪੱਟੀ, 25 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਰੱਖੜੀ ਦੇ ਤਿਓਹਾਰ ਨੂੰ ਮੁੱਖ ਰੱਖਦਿਆਂ ਪੱਟੀ ਸ਼ਹਿਰ ਅਤੇ ਇਸ ਦੇ ਆਸ-ਪਾਸ ਦੇ ਕਸਬਿਆਂ ਤੇ ਪਿੰਡਾਂ ਵਿਚ ਮਠਿਆਈਆਂ ਦੀ ਵਿਕਰੀ ਵਿਚ ਹੋਣ ਵਾਲੇ ਕਥਿਤ ਮਿਲਾਵਟ ਦੇ ਕਾਰੋਬਾਰ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਇਸ ਸੰਬੰਧੀ ਕਾ.

ਜਾਣਕਾਰੀ ਦੌਰਾਨ ਕਾ. ਮਹਾਂਵੀਰ ਸਿੰਘ 26-08-2026
ਪੱਟੀ, 25 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਰੱਖੜੀ ਦੇ ਤਿਓਹਾਰ ਨੂੰ ਮੁੱਖ ਰੱਖਦਿਆਂ ਪੱਟੀ ਸ਼ਹਿਰ ਅਤੇ ਇਸ ਦੇ ਆਸ-ਪਾਸ ਦੇ ਕਸਬਿਆਂ ਤੇ ਪਿੰਡਾਂ ਵਿਚ ਮਠਿਆਈਆਂ ਦੀ ਵਿਕਰੀ ਵਿਚ ਹੋਣ ਵਾਲੇ ਕਥਿਤ ਮਿਲਾਵਟ ਦੇ ਕਾਰੋਬਾਰ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਇਸ ਸੰਬੰਧੀ ਕਾ. ਮਹਾਂਵੀਰ ਸਿੰਘ ਨੇ ਕਿਹਾ ਕਿ ਸਭਰਾ, ਕੋਟਬੁੱਢਾ, ਤੂਤ, ਭੰਗਾਲਾ, ਚੂਸਲੇਵੜ ਮੋੜ, ਕੱਚਾ-ਪੱਕਾ, ਬੋਪਾਰਾਏ, ਕੈਰੋਂ, ਲੋਹਕਾ ਆਦਿ ਇਲਾਕਿਆਂ ਵਿਚ ਮਠਿਆਈਆਂ ਦੀਆਂ ਦੁਕਾਨਾਂ ਤੋਂ ਇਲਾਵਾ ਕਥਿਤ ਤੌਰ ’ਤੇ ਮਠਿਆਈਆਂ ਤਿਆਰ ਕਰਕੇ ਸਪਲਾਈ ਕਰਨ ਵਾਲੀਆਂ ਇਕਾਈਆਂ ਵੀ ਚੱਲ ਰਹੀਆਂ ਹਨ।ਜਿਨ੍ਹਾਂ ਦੀ ਗੁਣਵੰਤਾ ਦੀ ਜਾਂਚ ਹੋਣੀ ਅਤੀ ਜਰੂਰੀ ਹੈ ਤੇ ਇਸ ਜਾਂਚ ਦੀ ਰਿਪੋਰਟ ਜਨਤਕ ਹੋਣੀ ਚਾਹੀਦੀ ਹੈ । ਕਾ. ਮਹਾਂਵੀਰ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਦੁੱਧ ਦੀ ਪੈਦਾਵਾਰ ਦੇ ਮੁਕਾਬਲੇ ਖੋਏ, ਪਨੀਰ ਅਤੇ ਹੋਰ ਦੁੱਧ ਤੋਂ ਤਿਆਰ ਹੋਣ ਵਾਲੀਆਂ ਵਸਤਾਂ ਦੀ ਵੱਡੀ ਮਾਤਰਾ ਵਿਚ ਵਿਕਰੀ ਹੋ ਰਹੀ ਹੈ, ਜਿਸ ਕਾਰਨ ਇਨ੍ਹਾਂ ਵਿਚ ਮਿਲਾਵਟ ਜਾਂ ਸਿੰਥੈਟਿਕ ਸਮੱਗਰੀ ਦੀ ਵਰਤੋਂ ਹੋਣ ਦੇ ਖਦਸ਼ਿਆਂ ਨੂੰ ਦੂਰ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈਆਂ ਦੀ ਮੰਗ ਕਈ ਗੁਣਾਂ ਵੱਧ ਜਾਂਦੀ ਹੈ ਅਤੇ ਇਸ ਮੌਕੇ ’ਤੇ ਸਿਹਤ ਵਿਭਾਗ ਤੇ ਫੂਡ ਸੇਫਟੀ ਵਿਭਾਗ ਨੂੰ ਵਿਸ਼ੇਸ਼ ਮੁਹਿੰਮ ਚਲਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਅਧਿਕਾਰੀਆਂ ਵਲੋਂ ਸਮੇਂ-ਸਮੇਂ ’ਤੇ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ ਸੈਂਪਲ ਲਏ ਜਾਂਦੇ ਹਨ, ਪਰ ਲੋਕਾਂ ਨੂੰ ਇਹ ਜਾਣਕਾਰੀ ਨਹੀਂ ਮਿਲਦੀ ਕਿ ਜਾਂਚ ਉਪਰੰਤ ਕਿਹੜੇ ਸੈਂਪਲ ਮਿਆਰਾਂ ’ਤੇ ਖਰੇ ਉਤਰੇ ਅਤੇ ਕਿਹੜੇ ਫੇਲ੍ਹ ਪਾਏ ਗਏ। ਉਨ੍ਹਾਂ ਮੰਗ ਕੀਤੀ ਕਿ ਸੈਂਪਲਾਂ ਦੀ ਜਾਂਚ ਦੇ ਨਤੀਜੇ ਜਨਤਕ ਕੀਤੇ ਜਾਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਕਾ. ਮਹਾਂਵੀਰ ਸਿੰਘ ਨੇ ਦੋਸ਼ ਲਾਇਆ ਕਿ ਜਦੋਂ ਫੂਡ ਸੇਫਟੀ ਵਿਭਾਗ ਦੀਆਂ ਟੀਮਾਂ ਚੈਕਿੰਗ ਲਈ ਪਹੁੰਚਦੀਆਂ ਹਨ ਤਾਂ ਕਈ ਵਾਰ ਦੁਕਾਨਦਾਰ ਦੁਕਾਨਾਂ ਦੇ ਸ਼ਟਰ ਬੰਦ ਕਰਕੇ ਚਲੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਦੁਕਾਨਾਂ ਦੀ ਚੈਕਿੰਗ ਤੱਕ ਸੀਮਤ ਰਹਿਣ ਦੀ ਬਜਾਇ ਮਠਿਆਈਆਂ ਤਿਆਰ ਕਰਨ ਵਾਲੀਆਂ ਥਾਵਾਂ, ਗੌਦਾਮਾਂ ਅਤੇ ਸਪਲਾਈ ਦੇ ਸਰੋਤਾਂ ਦੀ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਸ ਦੇ ਨਾਲ ਸ਼ਹਿਰ ਅਤੇ ਨੇੜ੍ਹਲੇ ਪਿੰਡਾਂ ਵਿਚ ਸ਼ਾਮ ਸਮੇਂ ਲੱਗਣ ਵਾਲੀਆਂ ਫਾਸਟ ਫੂਡ ਦੀਆਂ ਰੇਹੜੀਆਂ ਅਤੇ ਦੁਕਾਨਾਂ ਵਿਚ ਵਰਤੇ ਜਾ ਰਹੇ ਤੇਲ, ਸਮੱਗਰੀ ਅਤੇ ਹੋਰ ਖਾਧ ਪਦਾਰਥਾਂ ਦੀ ਗੁਣਵੱਤਾ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਘਟੀਆ ਜਾਂ ਮਿਆਰਾਂ ਤੋਂ ਬਾਹਰ ਖਾਦ ਪਦਾਰਥ ਲੋਕਾਂ ਦੀ ਸਿਹਤ ਲਈ ਨੁਕਸਾਨਦੇਹ ਹੋ ਸਕਦੇ ਹਨ। ਕਾ. ਮਹਾਂਵੀਰ ਸਿੰਘ ਨੇ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗਾਂ ਤੋਂ ਮੰਗ ਕੀਤੀ ਕਿ ਰੱਖੜੀ ਦੇ ਤਿਓਹਾਰ ਦੇ ਮੱਦੇਨਜ਼ਰ ਪੱਟੀ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿਚ ਮਠਿਆਈਆਂ, ਖੋਏ, ਪਨੀਰ, ਦੁੱਧ ਤੋਂ ਬਣੀਆਂ ਵਸਤਾਂ ਅਤੇ ਫਾਸਟ ਫੂਡ ਦੀਆਂ ਦੁਕਾਨਾਂ, ਦੁੱਧ ਵਾਲੀਆਂ ਡੇਅਰੀਆਂ ਦੀ ਵਿਆਪਕ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਥਾਂ ’ਤੇ ਨਕਲੀ ਜਾਂ ਮਿਆਰਾਂ ਤੋਂ ਘਟੀਆ ਖਾਧ ਪਦਾਰਥ ਮਿਲਦੇ ਹਨ ਤਾਂ ਸਿਰਫ਼ ਸੈਂਪਲ ਭਰਨ ਦੀ ਬਜਾਏ ਕਾਨੂੰਨ ਅਨੁਸਾਰ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇ, ਤਾਂ ਜੋ ਤਿਓਹਾਰਾਂ ਦੇ ਮੌਕੇ ਲੋਕਾਂ ਦੀ ਸਿਹਤ ਨਾਲ ਹੋਣ ਵਾਲੇ ਕਿਸੇ ਵੀ ਸੰਭਾਵੀ ਖਿਲਵਾੜ ਨੂੰ ਰੋਕਿਆ ਜਾ ਸਕੇ।
ਪਿਛਲੀ ਖ਼ਬਰ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ ਗੱਲੇ ’ਚੋਂ 30 ਹਜ਼ਾਰ ਦੀ ਨਕਦੀ ਕੱਢਣ ’ਤੇ ਮਾਮਲਾ ਦਰਜ ਅਗਲੀ ਖ਼ਬਰ ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਮਹਿਵਿਸ ਵਿਰਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।