26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪਿਸਟਲ, ਕਾਰਤੂਸ ਅਤੇ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਜਗ੍ਹਾ ਤੋਂ ਨਸ਼ੀਲੇ ਪਦਾਰਥਾਂ, ਪਿਸਟਲ, ਕਾਰਤੂਸ ਅਤੇ ਮੈਗਜੀਨ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਐੱਸ.

ਅਜੀਤ ਡੈਸਕ 26-08-2026
ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਜਗ੍ਹਾ ਤੋਂ ਨਸ਼ੀਲੇ ਪਦਾਰਥਾਂ, ਪਿਸਟਲ, ਕਾਰਤੂਸ ਅਤੇ ਮੈਗਜੀਨ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਐੱਸ.ਆਈ. ਅਮਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਸਮਤਪੁਰ ਮੋੜ ਤੋਂ ਨਾਕਾਬੰਦੀ ਦੌਰਾਨ ਖਜਾਨ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਡਾਲੇਕੇ, ਅਕਾਸ਼ਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਲਾਸੌਰ ਜੋ ਕਿ ਕਾਰ ਨੰਬਰ ਪੀ.ਬੀ. 03 ਬੀ.ਈ. 4355 ’ ਤੇ ਸਵਾਰ ਹੋ ਕੇ ਆ ਰਹੇ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ, ਇਕ ਪਿਸਟਲ 32 ਬੋਰ ਸਮੇਤ ਮੈਗਜੀਨ, 5 ਕਾਰਤੂਸ ਅਤੇ 1200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਦਾਣਾ ਮੰਡੀ ਪਿੰਡ ਜੀਉਬਾਲਾ ਤੋਂ ਪਿ੍ਰਤਪਾਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਭੈਣੀ ਮੱਟੂਆਂ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਬੈਂਕਾ, ਪ੍ਰਬਦੀਪ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀ ਭਿੱਖੀਵਿੰਡ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦਾਣਾ ਮੰਡੀ ਹਰੀਕੇ ਤੋਂ ਗਸ਼ਤ ਦੌਰਾਨ ਕਰਮਜੀਤ ਸਿੰਘ ਪੁੱਤਰ ਚੱਤਰ ਸਿੰਘ ਵਾਸੀ ਬੂਹ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਅਦਾਲਤ ਵਲੋਂ ਨਾਬਾਲਗ ਲੜਕੀ ਨੂੰ ਅਗਵਾ ਕਰਨ ਅਤੇ ਭਜਾਉਣ ਦੇ ਦੋਸ਼ਾਂ ’ਚ ਔਰਤ ਬਰੀ ਅਗਲੀ ਖ਼ਬਰ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ ਗੱਲੇ ’ਚੋਂ 30 ਹਜ਼ਾਰ ਦੀ ਨਕਦੀ ਕੱਢਣ ’ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।