28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਦਲਬੀਰ ਸਿੰਘ ਜਹਾਂਗੀਰ ਤੇ ਉਨ੍ਹਾਂ ਦੇ ਸਾਥੀ ਨੇ ਮਜੀਠੀਆ ਦਾ ਕੀਤਾ ਧੰਨਵਾਦ

ਖਡੂਰ ਸਾਹਿਬ, 26 ਅਗਸਤ( ਰਸ਼ਪਾਲ ਸਿੰਘ ਕੁਲਾਰ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਿਆਸੀ ਮਾਮਲਿਆਂ ਸਬੰਧੀ ਕਮੇਟੀ ਪੀ. ਏ.

ਅਜੀਤ ਡੈਸਕ 27-08-2026
ਖਡੂਰ ਸਾਹਿਬ, 26 ਅਗਸਤ( ਰਸ਼ਪਾਲ ਸਿੰਘ ਕੁਲਾਰ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਿਆਸੀ ਮਾਮਲਿਆਂ ਸਬੰਧੀ ਕਮੇਟੀ ਪੀ.ਏ.ਸੀ. ਦੇ ਨਵ ਨਿਯੁਕਤ ਮੈਂਬਰ ਦਲਬੀਰ ਸਿੰਘ ਜਹਾਂਗੀਰ ਤੇ ਉਨ੍ਹਾਂ ਦੇ ਸਾਥੀਆਂ ਨੇ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਨ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜਹਾਂਗੀਰ ਨਾਲ ਪੁੱਜੇ ਸਾਥੀਆਂ ਨੇ ਮਜੀਠੀਆ ਦਾ ਧੰਨਵਾਦ ਕਰਦੇ ਕਿਹਾ ਕਿ ਦਲਬੀਰ ਸਿੰਘ ਜਹਾਂਗੀਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਦਾ ਮੈਂਬਰ ਬਣਾ ਕੇ ਹਲਕਾ ਖਡੂਰ ਸਾਹਿਬ ਦੇ ਅਕਾਲੀ ਵਰਕਰਾਂ ਦਾ ਮਾਣ ਵਧਾਇਆ । ਇਸ ਮੌਕੇ ਦਲਬੀਰ ਸਿੰਘ ਜਹਾਂਗੀਰ ਨੇ ਬਿਕਰਮ ਸਿੰਘ ਮਜੀਠੀਆ ਨਾਲ ਹਲਕਾ ਖਡੂਰ ਸਾਹਿਬ ਬਾਰੇ ਸਿਆਸੀ ਵਿਚਾਰ ਵਟਾਂਦਰਾ ਕੀਤਾ । ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਤੋਂ ਵਰਕਰਾਂ ਦੇ ਵੱਡੇ ਕਾਫਲੇ ਲੈ ਕੇ 28 ਅਗਸਤ ਨੂੰ ਬਾਬਾ ਬਕਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਕਰਵਾਈ ਜਾ ਰਹੀ ਸਿਆਸੀ ਕਾਨਫਰੰਸ ਵਿਚ ਪਹੁੰਚੋ । ਇਸ ਸਿਆਸੀ ਕਾਨਫਰੰਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ। ਇਸ ਮੌਕੇ ਦਲਬੀਰ ਸਿੰਘ ਜਹਾਂਗੀਰ ਦੇ ਨਾਲ ਕੰਵਲਜੀਤ ਸਿੰਘ ਲਾਹੋਰੀਆ, ਮਾਸਟਰ ਗੁਰਦੇਵ ਸਿੰਘ, ਮਨਜੀਤ ਸਿੰਘ ਬਾਊ ਤੇ ਹਜੂਰਾ ਸਿੰਘ ਫੌਜੀ ਹਾਜ਼ਰ ਸਨ।
ਪਿਛਲੀ ਖ਼ਬਰ ਹਵੇਲੀ ’ਚੋਂ ਲੋਹੇ ਦਾ ਗੇਟ ਚੋਰੀ, ਅਣਪਛਾਤੇ ਚੋਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਅਗਲੀ ਖ਼ਬਰ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣਾ ਅਤੇ ਬੰਦੀ ਸਿੰਘਾਂ ਨਾਲ ਦੋਹਰਾ ਮਾਪਦੰਡ ਬੇਹੱਦ ਚਿੰਤਾਜਨਕ- ਮੁੰਡਾਪਿੰਡ, ਐਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।