27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਕੋਟ ਮੁਹੰਮਦ ਖ਼ਾ ਵਿਖੇ ਸੰਗਤ ਦਰਸ਼ਨ ਦੌਰਾਨ ਅਕਾਲੀ ਵਰਕਰਾਂ ਨਾਲ ਰਾਬਤਾ ਕਰਨ ਪਹੁੰਚੇ ਬਿੱਲਾ ਸ਼ੇਰੋਂ

ਤਰਨ ਤਾਰਨ, 26 ਅਗਸਤ (ਹਰਿੰਦਰ ਸਿੰਘ)–ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਹਲਕੇ ਦੇ ਪਿੰਡਾਂ ਵਿਚ ਸੰਗਤ ਦਰਸ਼ਨ ਤਹਿਤ ਲੋਕਾਂ ਨਾਲ ਲਗਾਤਾਰ ਰਾਬਤਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਉਹ ਪਿੰਡ ਕੋਟ ਮੁਹੰਮਦ ਖ਼ਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਅਕਾਲੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ।

ਅਜੀਤ ਡੈਸਕ 27-08-2026
ਤਰਨ ਤਾਰਨ, 26 ਅਗਸਤ (ਹਰਿੰਦਰ ਸਿੰਘ)–ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਹਲਕੇ ਦੇ ਪਿੰਡਾਂ ਵਿਚ ਸੰਗਤ ਦਰਸ਼ਨ ਤਹਿਤ ਲੋਕਾਂ ਨਾਲ ਲਗਾਤਾਰ ਰਾਬਤਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਉਹ ਪਿੰਡ ਕੋਟ ਮੁਹੰਮਦ ਖ਼ਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਅਕਾਲੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਇਸ ਮੌਕੇ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਲੋਕ ਮਸਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਕਾਲੀ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਹੋਰ ਮਜ਼ਬੂਤੀ ਨਾਲ ਜੁੜਨ ਅਤੇ ਪਿੰਡਾਂ ਦੇ ਭਖਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰ ਪਾਰਟੀ ਦੀ ਅਸਲ ਤਾਕਤ ਹਨ ਅਤੇ ਹਰ ਵਰਕਰ ਦਾ ਫਰਜ਼ ਹੈ ਕਿ ਉਹ ਆਮ ਲੋਕਾਂ ਦੇ ਦੁੱਖ-ਸੁੱਖ ਵਿਚ ਖੜ੍ਹਾ ਹੋ ਕੇ ਉਨ੍ਹਾਂ ਦੀ ਆਵਾਜ਼ ਬਣੇ । ਲੋਕਾਂ ਦੀਆਂ ਸਮੱਸਿਆਵਾਂ ਨੂੰ ਸਬੰਧਿਤ ਵਿਭਾਗਾਂ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਲਖਬੀਰ ਸਿੰਘ ਦੇ ਗ੍ਰਹਿ ਸਰਕਲ ਪ੍ਰਧਾਨ ਦਿਲਬਾਗ਼ ਸਿੰਘ ਕਾਹਲਵਾਂ, ਐਸ.ਸੀ ਪ੍ਰਧਾਨ ਕਸ਼ਮੀਰ ਸਿੰਘ ਸਹੋਤਾ, ਗੁਰਵਿੰਦਰ ਸਿੰਘ, ਡਾਕਟਰ ਪਰਮਜੀਤ ਸਿੰਘ, ਐਸ.ਡੀ.ਓ. ਗੁਰਮੁਖ ਸਿੰਘ , ਸੂਬੇਦਾਰ ਬਲਵਿੰਦਰ ਸਿੰਘ, ਸੂਬੇਦਾਰ ਪ੍ਰੀਤਮ ਸਿੰਘ, ਨਿਸ਼ਾਨ ਸਿੰਘ ਆੜ੍ਹਤੀਆ, ਕਰਮਜੀਤ ਸਿੰਘ, ਧਰਮਜੀਤ ਸਿੰਘ, ਕਰਤਾਰ ਸਿੰਘ, ਜਥੇਦਾਰ ਰਣਜੀਤ ਸਿੰਘ ਆਦਿ ਹੋਰ ਅਕਾਲੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤੀ ਇਨਕਲਾਬੀ ਮਾਰਕਸਵਾਦੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਨੇ ਜਥੇਦਾਰ ਪ੍ਰੇਮ ਸਿੰਘ ਪੰਨੂੰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।