ਜ਼ਿਲ੍ਹੇ ਭਰ ’ਚ ਮੁਲਾਜ਼ਮ ਅਤੇ ਪੈਨਸ਼ਨਰ ਐਸੋਸੀਏਸ਼ਨ ਜਥੇਬੰਦੀਆਂ ਦੇ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ
ਤਰਨ ਤਾਰਨ, 27 ਅਗਸਤ (ਹਰਿੰਦਰ ਸਿੰਘ)– ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਜ਼ਿਲ੍ਹਾ ਹੈੱਡਕੁਆਰਟਰ ਸਰਕਲ ਤਰਨਤਾਰਨ ਦੇ ਗੇਟ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਗਰਮੀ ਬਹੁਤ ਜ਼ਿਆਦਾ ਹੋਣ ਦੇ ਬਾਵਜੂਦ ਸੈਂਕੜੇ ਪੈਨਸ਼ਨਰਾਂ ’ਤੇ ਮੁਲਾਜ਼ਮਾਂ ਨੇ ਹਿੱਸਾ ਲਿਆ ਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਅੜੀਅਲ ਵਤੀਰਾ ਨਾ ਛੱਡਿਆ ਤਾਂ ਇਸ ਸੰਘਰਸ਼ ਨੂੰ ਅੱਗੇ ਵਧਾਉਂਦਿਆਂ ਸੜਕਾਂ ਜਾਮ ਕਰ ਦਾ ਫੈਸਲਾ ਵੀ ਲਿਆ ਜਾ ਸਕਦਾ ਹੈ ਕਿਉਂਕਿ ਸਰਕਾਰ ਨੇ ਸਾਢੇ ਚਾਰ ਸਾਲ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਅੱਖੋ ਪਰੋਖੇ ਕਰ ਰੱਖਿਆ ਹੈ ਅਤੇ ਹਾਈਕੋਰਟ ਦੇ ਫੈਸਲੇ ਨੂੰ ਵੀ ਮੰਨਣ ਤੋਂ ਇਨਕਾਰ ਕਰ ਰਹੀ ਹੈ।
ਮ
ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵਲੋ ਦਿੱਤੇ ਗਏ ਧਰਨੇ ਦਾ ਦਿ੍ਸ਼। ਤਸਵੀਰ–ਲਵਲੀ
28-08-2026
ਤਰਨ ਤਾਰਨ, 27 ਅਗਸਤ (ਹਰਿੰਦਰ ਸਿੰਘ)– ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਜ਼ਿਲ੍ਹਾ ਹੈੱਡਕੁਆਰਟਰ ਸਰਕਲ ਤਰਨਤਾਰਨ ਦੇ ਗੇਟ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਗਰਮੀ ਬਹੁਤ ਜ਼ਿਆਦਾ ਹੋਣ ਦੇ ਬਾਵਜੂਦ ਸੈਂਕੜੇ ਪੈਨਸ਼ਨਰਾਂ ’ਤੇ ਮੁਲਾਜ਼ਮਾਂ ਨੇ ਹਿੱਸਾ ਲਿਆ ਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਅੜੀਅਲ ਵਤੀਰਾ ਨਾ ਛੱਡਿਆ ਤਾਂ ਇਸ ਸੰਘਰਸ਼ ਨੂੰ ਅੱਗੇ ਵਧਾਉਂਦਿਆਂ ਸੜਕਾਂ ਜਾਮ ਕਰ ਦਾ ਫੈਸਲਾ ਵੀ ਲਿਆ ਜਾ ਸਕਦਾ ਹੈ ਕਿਉਂਕਿ ਸਰਕਾਰ ਨੇ ਸਾਢੇ ਚਾਰ ਸਾਲ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਅੱਖੋ ਪਰੋਖੇ ਕਰ ਰੱਖਿਆ ਹੈ ਅਤੇ ਹਾਈਕੋਰਟ ਦੇ ਫੈਸਲੇ ਨੂੰ ਵੀ ਮੰਨਣ ਤੋਂ ਇਨਕਾਰ ਕਰ ਰਹੀ ਹੈ। ਜਦਕਿ ਇਸ ਸਰਕਾਰ ਨੇ ਡੀ.ਏ. ਨੂੰ ਵੀ ਇਕ ਮੰਗ ਬਣਾ ਕੇ ਰੱਖ ਦਿੱਤਾ ਹੈ ਜਦਕਿ ਜਦੋਂ ਜਦੋਂ ਮਹਿੰਗਾਈ ਵਧਦੀ ਸੀ ਤੇ ਉਦੋਂ ਉਦੋਂ ਹੀ ਡੀਏ ਹਰ ਛੇ ਮਹੀਨੇ ਬਾਅਦ ਦੇ ਦਿੱਤਾ ਜਾਂਦਾ ਸੀ ਪਰ ਇਸ ਸਰਕਾਰ ਨੇ 18 ਡੀ.ਏ ਜਾਮ ਕੀਤਾ ਹੋਇਆ ਹੈ ਪਰ ਸਰਕਾਰ ਇਹ ਭਰਮ ਪਾਲ ਕੇ ਬੈਠੀ ਹੈ ਕਿ ਅਸੀਂ 80 ਲੱਖ ਬੀਬੀਆਂ ਨੂੰ ਪੈਸੇ ਖਾਤੇ ਵਿਚ ਪਾ ਦਿੱਤੇ ਹਨ ਤੇ ਸਾਡੀ ਸਰਕਾਰ ਬੀਬੀਆਂ ਨੇ ਹੀ ਬਣਾ ਦੇਣੀ ਹੈ ਇਹ ਵਹਿਮ ਸਰਕਾਰ ਨੂੰ 2027 ਵਿਚ ਪਤਾ ਲੱਗ ਜਾਵੇਗਾ ਕਿ ਜੇਕਰ ਪੈਨਸ਼ਨਰ ਤੇ ਮੁਲਾਜ਼ਮ ਸਰਕਾਰ ਬਣਾ ਸਕਦੇ ਹਨ ਤੇ ਸਰਕਾਰ ਨੂੰ ਚੱਲਦਾ ਵੀ ਕਰ ਸਕਦੇ ਹਨ। ਇਸ ਮੌਕੇ ਸਰਕਲ ਪ੍ਰਧਾਨ ਪੈਨਸ਼ਨਰਜ ਐਸੋਸੀਏਸ਼ਨ ਸਰਕਲ ਤਰਨਤਾਰਨ ਗੁਰਪ੍ਰੀਤ ਸਿੰਘ ਮੰਨਣ, ਬਲਵਿੰਦਰ ਸਿੰਘ ਪਲਾਸੌਰ, ਸੋਹਣ ਸਿੰਘ ਰੱਖੜਾ, ਸੁਰਜੀਤ ਸਿੰਘ ਵਰਪਾਲ, ਅਲਵਿੰਦਰ ਸਿੰਘ ਜੌਹਲ, ਧਨਵੰਤ ਸਿੰਘ ਰੰਧਾਵਾ, ਸਾਧਾ ਸਿੰਘ ਸਹਾਬਪੁਰ, ਸੁਖਦੇਵ ਸਿੰਘ ਮਾਣੋਚਾਹਲ, ਜੋਧ ਸਿੰਘ, ਬਾਬਾ ਚਰਨਜੀਤ ਸਿੰਘ ਝਬਾਲ, ਕਰਮ ਸਿੰਘ ਪੰਡੋਰੀ, ਬੂਟਾ ਸਿੰਘ ਪੰਡੋਰੀ, ਦਾਰਾ ਸਿੰਘ, ਤਰਲੋਕ ਸਿੰਘ, ਨਿਰਮਲ ਸਿੰਘ, ਸੁਖਵਿੰਦਰ ਸਿੰਘ ਕੈਰੋਵਾਲ, ਜਗਤਾਰ ਸਿੰਘ ਭਿੱਜੀਆਂ, ਅਮਰਜੀਤ ਸਿੰਘ, ਹਰਜੀਤ ਸਿੰਘ ਤਰਨਤਾਰਨ, ਜਸਵੰਤ ਸਿੰਘ ਝੀਤਾਂ, ਪ੍ਰਗਟ ਸਿੰਘ ਗਿੱਲ, ਪਰਮਜੀਤ ਸਿੰਘ, ਕਰਮ ਸਿੰਘ ਚਮਕੀਲਾ, ਅਕਾਊਂਟੈਂਟ ਮੈਡਮ ਰੀਤੂ, ਜਸਬੀਰ ਕੌਰ, ਸੁਰਿੰਦਰ ਸਿੰਘ ਭੱਠਲ, ਤਰਸੇਮ ਸਿੰਘ, ਸਤਪਿੰਦਰ ਸਿੰਘ ਢੰਡ, ਲੱਖਪਾਲ ਸਿੰਘ ਕਸੇਲ, ਲਖਵਿੰਦਰ ਸਿੰਘ ਜੌਹਲ ਤੇ ਦਿਲਬਾਗ ਸਿੰਘ ਸੁਲਤਾਨਵਿੰਡ ਹਾਜ਼ਰ ਸਨ।