31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਜ਼ਮੀਨ ਵੇਚਣ ਦਾ ਬਹਾਨਾ ਬਣਾ ਕੇ ਇਕ ਵਿਅਕਤੀ ਨਾਲ ਮਾਰੀ 50 ਲੱਖ ਦੀ ਠੱਗੀ

ਤਰਨ ਤਾਰਨ, 30 ਅਗਸਤ (ਪਰਮਜੀਤ ਜੋਸ਼ੀ)—ਜ਼ਮੀਨ ਵੇਚਣ ਦੇ ਬਹਾਨੇ ਇਕ ਵਿਅਕਤੀ ਨਾਲ ਧੋਖੇ ਨਾਲ 50 ਲੱਖ ਦੀ ਠੱਗੀ ਮਾਰਨ ’ਤੇ ਥਾਣਾ ਵਲਟੋਹਾ ਦੀ ਪੁਲਿਸ ਵਲੋਂ ਚਾਰ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਥਾਣਾ ਵਲਟੋਹਾ ਦੇ ਏ.

ਅਜੀਤ ਡੈਸਕ 31-08-2026
ਤਰਨ ਤਾਰਨ, 30 ਅਗਸਤ (ਪਰਮਜੀਤ ਜੋਸ਼ੀ)—ਜ਼ਮੀਨ ਵੇਚਣ ਦੇ ਬਹਾਨੇ ਇਕ ਵਿਅਕਤੀ ਨਾਲ ਧੋਖੇ ਨਾਲ 50 ਲੱਖ ਦੀ ਠੱਗੀ ਮਾਰਨ ’ਤੇ ਥਾਣਾ ਵਲਟੋਹਾ ਦੀ ਪੁਲਿਸ ਵਲੋਂ ਚਾਰ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਥਾਣਾ ਵਲਟੋਹਾ ਦੇ ਏ.ਐਸ.ਆਈ. ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਸੁਖਦੇਵ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਅਲਗੋਂ ਕੋਠੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਸਲਵੰਤ ਸਿੰਘ ਪੁੱਤਰ ਇਕਬਾਲ ਸਿੰਘ ਨੇ ਆਪਣੀ ਤਿੰਨ ਕਿੱਲੇ ਵਾਹੀਯੋਗ ਜ਼ਮੀਨ ਵੇਚਣ ਦਾ ਬਹਾਨਾ ਕਰਕੇ ਆਪਣੇ ਸਾਥੀਆਂ ਲਖਬੀਰ ਸਿੰਘ ਪੁੱਤਰ ਸਲਵੰਤ ਸਿੰਘ, ਗੁਰਲਾਲ ਸਿੰਘ ਪੁੱਤਰ ਕੁਲਵੰਤ ਸਿੰਘ, ਗੁਰਸੇਵਕ ਸਿੰਘ ਪੁੱਤਰ ਜਸਵੰਤ ਸਿੰਘ ਵਾਸੀਆਨ ਵਰਨਾਲਾ ਨਾਲ ਰਲ ਕੇ 50 ਲੱਖ ਰੁਪਏ ਦੀ ਠੱਗੀ ਮਾਰੀ ਹੈ ਅਤੇ ਮੇਰੇ ਦੇ ਪਿਤਾ ਦੇ ਨਾਂਅ ’ਤੇ ਰਜਿਸਟਰੀ ਨਹੀਂ ਕੀਤੀ। ਇਸ ਸੰਬੰਧੀ ਮਾਮਲੇ ਦੀ ਜਾਂਚ ਕਰਦਿਆਂ ਐਸ.ਐਸ.ਪੀ. ਤਰਨ ਤਾਰਨ ਤੋਂ ਮਨਜੂਰੀ ਲੈਣ ਉਪਰੰਤ ਸਲਵੰਤ ਸਿੰਘ, ਲਖਬੀਰ ਸਿੰਘ, ਗੁਰਲਾਲ ਸਿੰਘ ਅਤੇ ਗੁਰਸੇਵਕ ਸਿੰਘ ਦੇ ਖਿਲਾਫ ਥਾਣਾ ਵਲਟੋਹਾ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਬਰਾਮਦ ਅਗਲੀ ਖ਼ਬਰ ਬਾਬਾ ਨੰਦ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।